29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰੂਪਨਗਰ ਤੋਂ ਕਾਂਗਰਸ ਦੀ ਟਿਕਟ ਲਈ ਓ. ਬੀ. ਸੀ. ਤੇ ਨੌਜਵਾਨ ਮਹਿਲਾ ਵਰਗ ਨੂੰ ਨੁਮਾਇੰਦਗੀ ਦੇਣ ਦੀਆਂ ਚਰਚਾਵਾਂ ਦਰਮਿਆਨ ਕਵਿਤਾ ਸੈਣੀ ਨੇ ਦਿਖਾਈ ਦਿਲਚਸਪੀ

ਨੂਰਪੁਰ ਬੇਦੀ, 29 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਓ. ਬੀ.

Ad Position 21
No active advertisement
ਅਜੀਤ ਡੈਸਕ 30-11-2026
ਨੂਰਪੁਰ ਬੇਦੀ, 29 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੂਪਨਗਰ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਓ. ਬੀ. ਸੀ. ਵਰਗ ਤੇ ਨੌਜਵਾਨ ਮਹਿਲਾ ਵਰਗ ਨੂੰ ਨੁਮਾਇੰਦਗੀ ਦੇਣ ਦੀਆਂ ਚਰਚਾਵਾਂ ਦਰਮਿਆਨ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਮਰਜੀਤ ਸਿੰਘ ਸੈਣੀ ਦੀ ਸਪੁੱਤਰੀ ਕਵਿਤਾ ਸੈਣੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਉਨ੍ਹਾਂ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਇਲਾਕੇ ਦੇ ਮੌਜੂਦਾ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਕਵਿਤਾ ਸੈਣੀ ਨੇ ਭੱਟੋ, ਬਾਹਮਣ ਮਾਜਰਾ ਤੇ ਛੱਜਾ ਸਮੇਤ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੈਡਮ ਕਵਿਤਾ ਸੈਣੀ ਨੇ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕਾ ਰੂਪਨਗਰ ਤੋਂ ਓ. ਬੀ. ਸੀ. ਵਰਗ ਦੀ ਮਹਿਲਾ ਨੂੰ ਨੁਮਾਇੰਦਗੀ ਦੇਣ ਦਾ ਫ਼ੈਸਲਾ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਜਾਂਦਾ ਹੈ ਤਾਂ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚ ਨੌਜਵਾਨਾਂ ਤੇ ਮਹਿਲਾਵਾਂ ਦੀ ਭਾਗੀਦਾਰੀ ਵਧਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਸਿਆਸੀ ਮੰਚ ’ਤੇ ਢੁਕਵੀਂ ਨੁਮਾਇੰਦਗੀ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ਤੇ ਮੁਸ਼ਕਿਲਾਂ ਨੂੰ ਸਮਝਣ ਲਈ ਪਿੰਡਾਂ ਦਾ ਦੌਰਾ ਕਰ ਰਹੇ ਹਨ। ਆਉਣ ਵਾਲੇ ਸਮੇਂ ਵਿਚ ਕਾਂਗਰਸ ਹਾਈਕਮਾਨ ਵਲੋਂ ਉਮੀਦਵਾਰ ਦੀ ਚੋਣ ਸੰਬੰਧੀ ਕੀ ਫ਼ੈਸਲਾ ਲਿਆ ਜਾਂਦਾ ਹੈ, ਇਸ ’ਤੇ ਹਲਕੇ ਦੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਨੇਵੀ ਦੀ ਐਨ. ਸੀ. ਸੀ. ਯੂਨਿਟ ’ਚ ਸਬ ਲੈਫ਼ਟੀਨੈਂਟ ਬਣਨ ’ਤੇ ਅਮਰਜੀਤ ਸਿੰਘ ਲਾਡੀ ਦਾ ਪਿੰਡ ਕੋਟਲਾ ਨਿਹੰਗ ਪਹੁੰਚਣ ’ਤੇ ਫੁ...
Ad Position 24