29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬ੍ਰਿਟਿਸ਼ ਕੋਲੰਬੀਆ ਸਕੂਲ ਦੇ ਸਾਲਾਨਾ ਸਮਾਰੋਹ ‘ਤਾਬੀਰ’ ਵਿਚ ਪੁੱਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

ਨੂਰਪੁਰ ਬੇਦੀ , 29 ਨਵੰਬਰ (ਹਰਦੀਪ ਸਿੰਘ ਢੀਂਡਸਾ)-ਬ੍ਰਿਟਿਸ਼ ਕੋਲੰਬੀਆ ਸਕੂਲ ਨੂਰਪੁਰ ਬੇਦੀ ਦੇ ਪਹਿਲਾ ਸਾਲਾਨਾ ਸਮਾਰੋਹ ‘ਤਾਬੀਰ’ ਉਤਸ਼ਾਹ ਨਾਲ ਕਰਵਾਇਆ। ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 30-11-2026
ਨੂਰਪੁਰ ਬੇਦੀ , 29 ਨਵੰਬਰ (ਹਰਦੀਪ ਸਿੰਘ ਢੀਂਡਸਾ)-ਬ੍ਰਿਟਿਸ਼ ਕੋਲੰਬੀਆ ਸਕੂਲ ਨੂਰਪੁਰ ਬੇਦੀ ਦੇ ਪਹਿਲਾ ਸਾਲਾਨਾ ਸਮਾਰੋਹ ‘ਤਾਬੀਰ’ ਉਤਸ਼ਾਹ ਨਾਲ ਕਰਵਾਇਆ। ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਏਮਜ਼ ਰਿਸ਼ੀਕੇਸ਼ ਦੇ ਚੇਅਰਪਰਸਨ, ਬਾਬਾ ਫ਼ਰੀਦ ਸਿਹਤ ਵਿਗਿਆਨ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਤੇ ਪ੍ਰਸਿੱਧ ਅਸਥੀ ਰੋਗ ਮਾਹਿਰ ਡਾ. ਰਾਜ ਬਹਾਦਰ, ਚੰਡੀਗੜ੍ਹ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀਮਤੀ ਕੰਵਰਦੀਪ ਕੌਰ (ਆਈ. ਪੀ. ਐੱਸ.) ਤੇ ਰੂਪਨਗਰ ਦੇ ਸੀਨੀਅਰ ਪੁਲਿਸ ਕਪਤਾਨ ਮਨਿੰਦਰ ਸਿੰਘ (ਆਈ. ਪੀ. ਐੱਸ.) ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕਰਕੇ ਸਮਾਰੋਹ ਦੀ ਸ਼ੋਭਾ ਵਧਾਈ। ਉਪਰੰਤ ਸਕੂਲ ਦੀ ਸੰਸਥਾਪਕ ਮੈਨੇਜਿੰਗ ਡਾਇਰੈਕਟਰ ਤੇ ਪ੍ਰਿੰਸੀਪਲ ਮੈਡਮ ਪੂਜਾ ਪੁਰੀ ਨੇ ਆਪਣੇ ਬੇਹੱਦ ਭਾਵਪੂਰਤ ਤੇ ਪ੍ਰਭਾਵਸ਼ਾਲੀ ਸਵਾਗਤੀ ਸੰਬੋਧਨ ਰਾਹੀਂ ਰਾਜਪਾਲ ਕਟਾਰੀਆ ਤੇ ਹੋਰ ਮਹਿਮਾਨਾਂ ਦਾ ਸਮੁੱਚੇ ਬ੍ਰਿਟਿਸ਼ ਕੋਲੰਬੀਆ ਸਕੂਲ ਪਰਿਵਾਰ ਵਲੋਂ ਨਿੱਘਾ ਸਵਾਗਤ ਕੀਤਾ। ‘ਤਾਬੀਰ’ ਦੇ ਮੰਚ ’ਤੇ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ, ਸਿਰਜਣਾਤਮਿਕ ਸੋਚ, ਆਤਮ-ਵਿਸ਼ਵਾਸ ਤੇ ਅਨੁਸ਼ਾਸਨ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੀਵਨ, ਦੇਸ਼ ਭਗਤੀ ਅਤੇ ਲਾਸਾਨੀ ਕੁਰਬਾਨੀ ’ਤੇ ਆਧਾਰਿਤ ਭਾਵਪੂਰਤ ਨਾਟਕੀ ਪੇਸ਼ਕਾਰੀ ਨੇ ਸਮੁੱਚੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਹਿਮਾਚਲੀ ਨਾਟੀ, ਰਾਜਸਥਾਨੀ ਝੂਮਰ, ਪੰਜਾਬ ਦੀ ਪ੍ਰਸਿੱਧ ਲੋਕ ਗਾਥਾ ‘ਮਿਰਜ਼ਾ’, ਪੰਜਾਬੀ ਗਿੱਧੇ ਅਤੇ ਭੰਗੜੇ ਸਮੇਤ ਵੱਖ-ਵੱਖ ਕਲਾਤਮਕ ਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਭਾਰਤ ਦੀ ਅਮੀਰ ਅਤੇ ਵੰਨ-ਸੁਵੰਨੀ ਸਭਿਆਚਾਰਕ ਵਿਰਾਸਤ ਨੂੰ ਬਾਖ਼ੂਬੀ ਰੂਪਮਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਇਸ ਪੇਂਡੂ ਖੇਤਰ ਵਿਚ ਅਜਿਹੀ ਉੱਚ ਪੱਧਰੀ ਵਿੱਦਿਅਕ ਸੰਸਥਾ ਸਥਾਪਿਤ ਕਰਨ ਲਈ ਸਕੂਲ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਇਸ ਗੱਲ ’ਤੇ ਵਿਸ਼ੇਸ਼ ਖ਼ੁਸ਼ੀ ਪ੍ਰਗਟਾਈ ਕਿ ਵੱਡੇ ਸ਼ਹਿਰਾਂ ਤੇ ਮਹਾਂਨਗਰਾਂ ਵਿਚ ਉਪਲਬਧ ਉੱਚ ਪੱਧਰੀ ਵਿੱਦਿਅਕ ਸਹੂਲਤਾਂ ਨੂੰ ਪੇਂਡੂ ਖੇਤਰ ਦੇ ਬੱਚਿਆਂ ਦੀ ਪਹੁੰਚ ਵਿਚ ਲਿਆਉਣ ਲਈ ਬ੍ਰਿਟਿਸ਼ ਕੋਲੰਬੀਆ ਸਕੂਲ ਵਲੋਂ ਇਕ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਰਾਜਪਾਲ ਨੇ ਵਿੱਦਿਅਕ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ, ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ, ਅੰਤਰਰਾਸ਼ਟਰੀ ਸਭਿਆਚਾਰਕ ਅਦਾਨ-ਪ੍ਰਦਾਨ ਪ੍ਰੋਗਰਾਮਾਂ ਹਾਰਵਰਡ ਸਸਟੇਨੇਬਿਲਿਟੀ ਇੰਪੈਕਟ ਸਮਿਟ ਅਤੇ ਵੱਖ-ਵੱਖ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਸਕੂਲ ਦੇ ਚੇਅਰਮੈਨ ਕੁਸ਼ਲ ਕੁਮਾਰ ਚੌਧਰੀ ਅਤੇ ਸੰਸਥਾਪਕ ਮੈਨੇਜਿੰਗ ਡਾਇਰੈਕਟਰ ਤੇ ਪ੍ਰਿੰਸੀਪਲ ਮੈਡਮ ਪੂਜਾ ਪੁਰੀ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਨਮਾਨਿਤ ਕੀਤਾ। ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਿਲ ਹੋਏ ਏਮਜ਼ ਰਿਸ਼ੀਕੇਸ਼ ਦੇ ਚੇਅਰਪਰਸਨ ਡਾ. ਰਾਜ ਬੱੱਹਾਦਰ, ਚੰਡੀਗੜ੍ਹ ਦੇ ਐਸ. ਐਸ. ਪੀ. ਸ੍ਰੀਮਤੀ ਕੰਵਰਦੀਪ ਕੌਰ (ਆਈ. ਪੀ. ਐੱਸ.) ਅਤੇ ਰੂਪਨਗਰ ਦੇ ਐੱਸ. ਐੱਸ. ਪੀ. ਮਨਿੰਦਰ ਸਿੰਘ (ਆਈ.ਪੀ.ਐੱਸ.) ਨੂੰ ਵੀ ਰਾਜਪਾਲ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਮੁੜ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ-ਅਕਾਲੀ ਆਗੂ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24