ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ’ਚ ਮੁੜ ਸਰਕਾਰ ਬਣਨ ਦਾ ਰਾਹ ਪੱਧਰਾ ਹੋਇਆ-ਅਕਾਲੀ ਆਗੂ
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਦੇ ਐਲਾਨ ਨਾਲ ਆਗੂਆਂ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਗੱਠਜੋੜ ਨਾਲ ਪੰਜਾਬ ਵਿਚ ਮੁੜ ਅਕਾਲੀ ਭਾਜਪਾ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ।
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਦੇ ਐਲਾਨ ਨਾਲ ਆਗੂਆਂ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਗੱਠਜੋੜ ਨਾਲ ਪੰਜਾਬ ਵਿਚ ਮੁੜ ਅਕਾਲੀ ਭਾਜਪਾ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ। ਇਹ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ਤੇ ਸਾਬਕਾ ਸਰਪੰਚ ਠੇਕੇਦਾਰ ਸੁਰਿੰਦਰ ਕੁਮਾਰ ਟਿੱਬਾ ਨੰਗਲ, ਸੀਨੀਅਰ ਆਗੂ ਗੁਰਦੀਪ ਸਿੰਘ ਬਟਾਰਲਾ ਤੇ ਸਾਬਕਾ ਸਰਪੰਚ ਧਰਮ ਚੰਦ ਟਿੱਬਾ ਟੱਪਰੀਆਂ ਨੇ ਕੀਤਾ। ਆਗੂਆਂ ਨੇ ਕਿਹਾ ਕਿ ਅਕਾਲੀ ਭਾਜਪਾ ਦਾ ਗੱਠਜੋੜ ਦਾ ਐਲਾਨ ਪੰਜਾਬ ਦੀ ਸਿਆਸਤ ਲਈ ਇਕ ਅਹਿਮ ਤੇ ਦੂਰਅੰਦੇਸ਼ੀ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਜਾਉਣ ਲਈ ਅਹਿਮ ਭੂਮਿਕਾ ਨਿਭਾਏਗਾ। ਇਨ੍ਹਾਂ ਆਗੂਆਂ ਤੇ ਇਲਾਕੇ ਅਕਾਲੀ ਆਗੂਆਂ ਨੇ ਗੱਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।