ਜ਼ਿਲ੍ਹਾ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਪਿੰਡ ਟਿੱਬਾ ਟੱਪਰੀਆਂ ਵਿਖੇ ਕੀਤੀ ਮੀਟਿੰਗ
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਆਗਾਮੀ 2027 ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਕਾਂਗਰਸ ਓ.
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਆਗਾਮੀ 2027 ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ। ਇਹ ਵਿਚਾਰ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਕਾਂਗਰਸ ਓ. ਬੀ. ਸੀ. ਵਿੰਗ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਪਿੰਡ ਟਿੱਬਾ ਟੱਪਰੀਆਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪ੍ਰਗਟਾਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ ਤੇ ਇਕ ਅਜਿਹੀ ਸਰਕਾਰ ਚਾਹੁੰਦੇ ਹਨ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਤੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰੇ। ਕਮਲ ਚੌਹਾਨ ਟੇਢੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਸਾਰਥਿਕ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਸਰਪੰਚ ਲਾਲਾ ਸ਼ਤੀਸ ਕੁਮਾਰ ਸੋਨੂੰ, ਸਾਬਕਾ ਸਰਪੰਚ ਪਵਨਜੀਤ ਭਾਟੀਆ, ਸੂਬੇਦਾਰ ਹਰਮੇਸ਼ ਭਾਟੀਆ, ਗੁਰਮੇਲ ਭਾਟੀਆ, ਕੈਪਟਨ ਲਾਲ ਚੰਦ ਭਾਟੀਆ, ਧਰਮਪਾਲ, ਡਾਕਟਰ ਹੇਮ ਰਾਜ, ਰਜਿੰਦਰ ਪੱਪੂ, ਬਲਦੇਵ ਰਾਜ ਕੋਹਲੀ, ਗੋਪਾਲ ਚੌਹਾਨ ਗੁਰਦੇਵ ਸਿੰਘ, ਜੋਗੀ ਰਾਮ ਆਦਿ ਹਾਜ਼ਰ ਸਨ।