ਬੜਾ ਪਿੰਡ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਭਰਤਗੜ੍ਹ, 29 ਨਵੰਬਰ (ਜਸਬੀਰ ਸਿੰਘ ਬਾਵਾ)- ਬੜਾ ਪਿੰਡ ’ਚ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਸਥਾਨਕ ਪ੍ਰਬੰਧਕਾਂ ਨੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਗਿਆਨੀ ਜਸਵੰਤ ਸਿੰਘ ਨੇ ਕੀਤੀ।
ਭਰਤਗੜ੍ਹ, 29 ਨਵੰਬਰ (ਜਸਬੀਰ ਸਿੰਘ ਬਾਵਾ)- ਬੜਾ ਪਿੰਡ ’ਚ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਸਥਾਨਕ ਪ੍ਰਬੰਧਕਾਂ ਨੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਗਿਆਨੀ ਜਸਵੰਤ ਸਿੰਘ ਨੇ ਕੀਤੀ। ਸਜੇ ਧਾਰਮਿਕ ਦੀਵਾਨ ਦੌਰਾਨ ਢਾਡੀ ਗਿਆਨੀ ਜਗਜੀਵਨ ਸਿੰਘ ਰਾਣਾ ਨੇ ਸਾਥੀਆਂ ਸਮੇਤ ਸੰਗਤ ਨੂੰ ਢਾਡੀ ਵਾਰਾਂ ਸੁਣਾ ਕੇ ਸਿੱਖ ਇਤਿਹਾਸ ਨਾਲ ਜੋੜਿਆ। ਪ੍ਰਬੰਧਕਾਂ ਨੇ ਧਾਰਮਿਕ ਸ਼ਖ਼ਸੀਅਤਾਂ ਤੇ ਸਹਿਯੋਗੀਆਂ ਨੂੰ ਸਿਰੋਪਾਓ ਦੀ ਬਖ਼ਸ਼ੀਸ਼ ਕੀਤੀ। ਇਸ ਮੌਕੇ ਸਰਪੰਚ ਕਮਲਜੀਤ ਕੌਰ, ਬੀਬੀ ਸਵਰਨਜੀਤ ਕੌਰ, ਫ਼ੌਜੀ ਅਵਤਾਰ ਸਿੰਘ, ਗਿਆਨੀ ਜਗਤਾਰ ਸਿੰਘ, ਫ਼ੌਜੀ ਸੁਖਦੇਵ ਸਿੰਘ, ਗੱਜਣ ਸਿੰਘ, ਜਗਦੀਸ਼ ਸਿੰਘ, ਗਗਨਦੀਪ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਪਾਲ, ਭੁਪਿੰਦਰ ਸਿੰਘ, ਜਸਵੀਰ ਸਿੰਘ, ਗੁਰਭਾਗ ਸਿੰਘ, ਪ੍ਰੇਮ ਸਿੰਘ ਕੁਲਵੰਤ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।