29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਆਸ਼ਾ ਸੈਣੀ ਨੇ ਸਟੇਟ ਪੱਧਰੀ 10 ਮੀਟਰ ਸ਼ੂਟਿੰਗ ਮੁਕਾਬਲੇ ਵਿਚ ਜਿੱਤਿਆ ਸੋਨ ਤਮਗ਼ਾ

ਨੂਰਪੁਰ ਬੇਦੀ, 29 ਨਵੰਬਰ (ਹਰਦੀਪ ਸਿੰਘ ਢੀਂਡਸਾ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਸਟੇਟ ਪੱਧਰੀ 10੍ਮੀਟਰ ਸ਼ੂਟਿੰਗ ਮੁਕਾਬਲੇ ਵਿਚ ਇਲਾਕੇ ਦੇ ਪਿੰਡ ਗੱਦੀਵਾਲ ਦੀ ਰਹਿਣ ਵਾਲੀ ਮੈਡਮ ਆਸ਼ਾ ਸੈਣੀ ਨੇ ਮੁਹਾਲੀ ਵਿਖੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਆਪਣੇ ਨਾਮ ਕੀਤਾ । ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ 10 ਹਜ਼ਾਰ ਰੁਪਏ ਦਾ ਨਗਦ ਇਨਾਮ ਵੀ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਨੂਰਪੁਰ ਬੇਦੀ, 29 ਨਵੰਬਰ (ਹਰਦੀਪ ਸਿੰਘ ਢੀਂਡਸਾ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਕਰਵਾਏ ਗਏ ਸਟੇਟ ਪੱਧਰੀ 10੍ਮੀਟਰ ਸ਼ੂਟਿੰਗ ਮੁਕਾਬਲੇ ਵਿਚ ਇਲਾਕੇ ਦੇ ਪਿੰਡ ਗੱਦੀਵਾਲ ਦੀ ਰਹਿਣ ਵਾਲੀ ਮੈਡਮ ਆਸ਼ਾ ਸੈਣੀ ਨੇ ਮੁਹਾਲੀ ਵਿਖੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਆਪਣੇ ਨਾਮ ਕੀਤਾ । ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ 10 ਹਜ਼ਾਰ ਰੁਪਏ ਦਾ ਨਗਦ ਇਨਾਮ ਵੀ ਦਿੱਤਾ ਗਿਆ। ਆਸ਼ਾ ਸੈਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਕੁਲਦੀਪ ਸੈਣੀ ਦੀ ਪਤਨੀ ਅਤੇ ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਮੋਹਨ ਲਾਲ ਸੈਣੀ ਦੀ ਧੀ ਹਨ। ਉਨ੍ਹਾਂ ਨੇ ਇਹ ਮਾਣਮੱਤੀ ਪ੍ਰਾਪਤੀ ਆਪਣੇ ਕੋਚ ਸ੍ਰੀ ਬਾਬੂ ਰਾਮ ਦੀ ਯੋਗ ਅਗਵਾਈ ਅਤੇ ਆਪਣੀ ਸਖ਼ਤ ਮਿਹਨਤ ਸਦਕਾ ਹਾਸਲ ਕੀਤੀ। ਮੁਕਾਬਲੇ ਦੌਰਾਨ ਆਸ਼ਾ ਸੈਣੀ ਨੇ ਬੇਮਿਸਾਲ ਇਕਾਗਰਤਾ, ਸਟੀਕ ਨਿਸ਼ਾਨੇਬਾਜ਼ੀ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪਰਿਵਾਰਕ ਮੈਂਬਰਾਂ, ਕੋਚ ਅਤੇ ਸਮੁੱਚੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਸ਼ਾ ਸੈਣੀ ਦੀ ਇਸ ਸ਼ਾਨਦਾਰ ਸਫਲਤਾ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਇਹ ਪ੍ਰਾਪਤੀ ਖ਼ਾਸ ਕਰਕੇ ਨੌਜਵਾਨ ਲੜਕੀਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਦ੍ਰਿੜ੍ਹ ਇਰਾਦੇ, ਲਗਨ ਅਤੇ ਮਿਹਨਤ ਨਾਲ ਹਰ ਖੇਤਰ ਵਿਚ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਸਾਂਝੇ ਤੌਰ ’ਤੇ ਸੁਣਿਆ ‘ਮਨ ਕੀ ਬਾਤ’ ਅਗਲੀ ਖ਼ਬਰ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਿਖੇ ਕਰਵਾਏ ਵਾਦ-ਵਿਵਾਦ ਮੁਕਾਬਲਿਆਂ ਵਿਚ ਵਿਚਾਰ ਪੇਸ਼ ਕਰਦੀਆਂ ਵਿਦਿਆਰਥਣਾਂ। ਹਿਮਾਲਿਆ ਪ...
Ad Position 24