29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਭਾਓਵਾਲ ਦੀ ਇੰਟਰਨੈਸ਼ਨਲ ਦਿਵਿਆਂਗ ਖਿਡਾਰਨ ਦਰਸ਼ਨਾਂ ਦੇਵੀ ਨੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ’ਚ ਦੋ ਤਗਮੇ ਜਿੱਤ ਕੇ ਰਚਿਆ ਇਤਿਹਾਸ

ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਦਿਵਿਆਂਗ ਖਿਡਾਰੀਆਂ ਲਈ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ 2026 ਜੋ ਕਿ ਲੁਧਿਆਣਾ ਵਿਖੇ ਕਰਵਾਈਆਂ ਗਈਆਂ। ਉਕਤ ਸੂਬਾ ਪੱਧਰੀ ਖੇਡਾਂ ’ਚ ਨੂਰਪੁਰ ਬੇਦੀ ਇਲਾਕੇ ਪਿੰਡ ਭਾਓਵਾਲ ਦੀ ਇੰਟਰਨੈਸ਼ਨਲ ਦਿਵਿਆਂਗ ਖਿਡਾਰਨ ਦਰਸ਼ਨਾਂ ਦੇਵੀ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਚਾਂਦੀ ਦੇ ਤਗਮੇ ਜਿੱਤ ਕੇ ਇਤਿਹਾਸ ਸਿਰਜਿਆ ਹੈ।

Ad Position 21
No active advertisement
ਇੰਟਰਨੈਸ਼ਨਲ ਖਿਡਾਰਨ ਦਰਸ਼ਨਾਂ ਦੇਵੀ ਖੇਡਾਂ ’ਚ ਜਿੱਤੇ ਤਗਮੇ ਦਿਖਾਉਂਦੀ ਹੋਈ। ਤਸਵੀਰ : ਵਿੰਦਰਪਾਲ ਝਾਂਡੀਆਂ 30-11-2026
ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਦਿਵਿਆਂਗ ਖਿਡਾਰੀਆਂ ਲਈ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ 2026 ਜੋ ਕਿ ਲੁਧਿਆਣਾ ਵਿਖੇ ਕਰਵਾਈਆਂ ਗਈਆਂ। ਉਕਤ ਸੂਬਾ ਪੱਧਰੀ ਖੇਡਾਂ ’ਚ ਨੂਰਪੁਰ ਬੇਦੀ ਇਲਾਕੇ ਪਿੰਡ ਭਾਓਵਾਲ ਦੀ ਇੰਟਰਨੈਸ਼ਨਲ ਦਿਵਿਆਂਗ ਖਿਡਾਰਨ ਦਰਸ਼ਨਾਂ ਦੇਵੀ ਨੇ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਚਾਂਦੀ ਦੇ ਤਗਮੇ ਜਿੱਤ ਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਮੁਕਾਬਲਿਆਂ ’ਚ ਵਧੀਆਂ ਖੇਡ ਦਾ ਪ੍ਰਦਰਸ਼ਨ ਕਰਦਿਆਂ ਡਿਸਕਸ ਥਰੋਅ ਅਤੇ ਸ਼ਾਟਪੁੱਟ ਮੁਕਾਬਲਿਆਂ ’ਚ 2 ਚਾਂਦੀ ਦੇ ਤਗਮੇ ਜਿੱਤ ਕੇ ਜ਼ਿਲ੍ਹਾ ਰੂਪਨਗਰ ਤੇ ਨੂਰਪੁਰ ਬੇਦੀ ਇਲਾਕੇ ਦਾ ਨਾਂਅ ਸੂਬਾ ਪੱਧਰ ’ਤੇ ਰੌਸ਼ਨ ਕੀਤਾ ਹੈ ਤੇ ਮਾਣ ਵਧਾਇਆ ਹੈ। ਇਸ ਮੌਕੇ ਖਿਡਾਰਨ ਦਰਸ਼ਨਾਂ ਦੇਵੀ ਨੇ ਦੱਸਿਆ ਕਿ ਇਨ੍ਹਾਂ ਖੇਡਾਂ ’ਚ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਜਸਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ’ਚ ਭਾਗ ਲਿਆ ਸੀ। ਉਨ੍ਹਾਂ ਨਾਲ ਹੀ ਖੇਡਾਂ ਵਤਨ ਪੰਜਾਬ ਦੀਆਂ ਪੈਰਾਂ ਖੇਡਾਂ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਉਨ੍ਹਾਂ ਨੂੰ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਧਾਈ ਦਿੱਤੀ ਹੈ। ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਅਜਿਹੇ ਖਿਡਾਰੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਨਾਲ ਮਦਦ ਕਰਵਾਈ ਜਾਵੇਗੀ। ਇਥੇ ਇਹ ਵੀ ਦੱਸਦੀਏ ਕਿ ਦਰਸ਼ਨਾਂ ਦੇਵੀ ਨੇ ਸਾਲ 2025 ’ਚ ਵੀ ਉਕਤ ਖੇਡਾਂ ’ਚ 1 ਸੋਨ ਤਗਮਾ ਤੇ 2 ਚਾਂਦੀ ਦੇ ਤਗਮੇ ਜਿੱਤੇ ਸਨ। ਇਸ ਤੋਂ ਪਹਿਲਾ ਸਾਲ 2023 ਦਸੰਬਰ ’ਚ ਬਠਿੰਡੇ ਵਿਖੇ ਹੋਈ ਰਾਜ ਪੱਧਰੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ’ਚ ਤਿੰਨ ਸੋਨ ਤਗਮੇ ਤੇ ਨੈਸ਼ਨਲ ਖੇਲੋਂ ਇੰਡੀਆ ਗੇਮਜ਼ 2023 ’ਚ ਚੌਥਾ ਸਥਾਨ ਪ੍ਰਾਪਤ ਕੀਤਾ ਸੀ। ਇਸ ਤੋਂ ਪਹਿਲਾਂ ਓਡੀਸ਼ਾ ਦੇ ਸ਼ਹਿਰ ਭੁਵਨੇਸ਼ਵਰ ਵਿਖੇ ਹੋਈ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2022 ’ਚ ਭਾਗ ਲੈਕੇ ਸ਼ਾਟਪੁੱਟ, ਡਿਸਕਸ ਥਰੋਅ, ਜੈਵਲਿਨ ਦੇ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤ ਕੇ ਇਲਾਕੇ ਦਾ ਕੌਮੀ ਪੱਧਰ ’ਤੇ ਮਾਣ ਵਧਾਇਆ ਸੀ। ਇਸ ਦੌਰਾਨ ਉਨ੍ਹਾਂ ਨੂੰ ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਸਮੇਤ ਖੇਡ ਪ੍ਰੇਮੀਆਂ ਵਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀ ਹਨ।
Ad Position 22
No active advertisement
ਪਿਛਲੀ ਖ਼ਬਰ ਟੀ. ਬੀ. ਦੀ ਮੁੱਢਲੀ ਪਛਾਣ ਲਈ ਅੱਜ ਲੱਗੇਗਾ ਮੁਫ਼ਤ ਐਕਸ-ਰੇ ਕੈਂਪ ਅਗਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਸਾਂਝੇ ਤੌਰ ’ਤੇ ਸੁਣਿਆ ‘ਮਨ ਕੀ ਬਾਤ’
Ad Position 24