15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੁ: ਸ਼ਹੀਦਾਂ ਸਾਹਿਬ ਸਠਿਆਲਾ ਵਿਖੇ ਸੰਗਤਾਂ ਵਲੋਂ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 01-01-2026
ਸਠਿਆਲਾ, 31 ਦਸੰਬਰ (ਜਗੀਰ ਸਿੰਘ ਸਫਰੀ)-ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ ਗਈ | ਇਸ ਬਾਰੇ ਬਾਬਾ ਮੇਜਰ ਸਿੰਘ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਬਾਰੇ ਦੱਸਿਆ ਹੈ ਕਿ ਗੁ: ਧੇੜੇਆਣਾ ਸਾਹਿਬ ਤੋਂ ਸਿੱਖ ਸੰਗਤਾਂ ਪੋਹ ਮਹੀਨੇ ਦੀ ਕੜਾਕੇ ਦੀ ਠੰਢ ਵਿਚ ਸਵੇਰੇ-ਸਵੇਰੇ ਘਰਾਂ ਤੋਂ ਨਿਕਲ ਕੇ ਗੁ: ਸਾਹਿਬ ਵਿਖੇ ਇਕੱਠੀਆਂ ਹੋ ਕੇ ਅਰਦਾਸ ਕਰਨ ਉਪਰੰਤ ਗੁਰੂ ਘਰ ਤੋਂ ਸ਼ਬਦ ਕੀਰਤਨ ਕਰਦੀਆਂ ਹੋਈਆਂ ਸੇਵਾਦਾਰ ਮਾ: ਜਗੀਰ ਸਿੰਘ, ਕੁਲਵੰਤ ਸਿੰਘ, ਸਰਦੂਲ ਸਿੰਘ ਮੱਲ੍ਹੀ, ਦਲਬੀਰ ਸਿੰਘ, ਬਲਕਾਰ ਸਿੰਘ ਦੇ ਗ੍ਰਹਿ ਤੋਂ ਹੁੰਦੀ ਹੋਈ ਗੁ: ਸ਼ਹੀਦਾਂ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਖਾਸ ਕਰਕੇ ਪ੍ਰਕਾਸ਼ ਪੁਰਬਾਂ ਮੌਕੇ ਇਹ ਰਵਾਇਤ ਸੰਗਤ ਨੂੰ ਜੋੜਦੀ ਹੈ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਂਦੀਂ ਹੈ | ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਨੂੰ ਧਾਰਮਿਕਤਾ ਨਾਲ ਜੋੜਿਆ ਜਾਂਦਾ ਹੈ, ਉੱਥੇ ਭਾਈਚਾਰਕ ਦੀ ਸਾਂਝ ਵਧਦੀ ਹੈ | ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਬਲਦੇਵ ਸਿੰਘ ਬੱਲ, ਬਲਜੀਤ ਸਿੰਘ ਫੌਜੀ, ਜਥੇ: ਬਾਬਾ ਮੱਖਣ ਸਿੰਘ, ਜਸਵਿੰਦਰ ਸਿੰਘ, ਸਰਦੂਲ ਸਿੰਘ ਮੱਲ੍ਹੀ, ਗਿਆਨੀ ਦਲਬੀਰ ਸਿੰਘ ਬੱਲ, ਗਿਆਨੀ ਬੂਟਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰੀਆਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 4 ਨੂੰ , ਪ੍ਰਭਾਤ ਫੇਰੀਆਂ ਸ਼ੁਰੂ-ਧਾਰਮਿਕ ਦੀਵਾਨ 5 ਨੂੰ <br/> ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਗੁਰਮਤਿ ਸਮਾਗਮ <br/>
Ad Position 24