15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹਰੀਆਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ 4 ਨੂੰ , ਪ੍ਰਭਾਤ ਫੇਰੀਆਂ ਸ਼ੁਰੂ-ਧਾਰਮਿਕ ਦੀਵਾਨ 5 ਨੂੰ <br/>

Ad Position 21
No active advertisement
ਅਜੀਤ ਡੈਸਕ 01-01-2026
ਮਜੀਠਾ, 31 ਦਸੰਬਰ (ਮਨਿੰਦਰ ਸਿੰਘ ਸੋਖੀ)-ਇੱਥੋਂ ਨਾਲ ਲੱਗਦੇ ਪਿੰਡ ਹਰੀਆਂ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਸੰਬੰਧ ਵਿਚ ਪਿੰਡ ਵਿਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜਿਹੜੀਆਂ ਕਿ 3 ਜਨਵਰੀ ਤੱਕ ਚੱਲਣਗੀਆਂ, 4 ਜਨਵਰੀ ਨੂੰ ਨਗਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | 5 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਮਨੋਹਰ ਗੁਰਬਾਣੀ ਕੀਰਤਨ, ਬੀਰ ਰਸ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਨ ਦਾ ਯਤਨ ਕਰਨਗੇ | ਇਸ ਮੌਕੇ ਗੁਰਦੁਆਰਾ ਦੇ ਗ੍ਰੰਥੀ ਸਿੰਘ ਭਾਈ ਪਲਵਿੰਦਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਸੁਖਦੇਵ ਸਿੰਘ, ਪਲਵਿੰਦਰ ਸਿੰਘ ਸ਼ਾਹ, ਰਸ਼ਪਾਲ ਸਿੰਘ, ਦੇਸਾ ਸਿੰਘ, ਸੁੱਚਾ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਗੁਰਬਚਨ ਸਿੰਘ, ਲਖਵਿੰਦਰ ਸਿੰਘ, ਨਰਿੰਦਰ ਸਿੰਘ, ਪ੍ਰਤਾਪ ਸਿੰਘ, ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ 'ਚ ਪਿਸ਼ਾਵਰੀ ਸਿੱਖ ਨਾਲ 7.5 ਕਰੋੜ ਦੀ ਠੱਗੀ-ਨਹੀਂ ਮਿਲ ਰਿਹਾ ਇਨਸਾਫ਼ ਅਗਲੀ ਖ਼ਬਰ ਗੁ: ਸ਼ਹੀਦਾਂ ਸਾਹਿਬ ਸਠਿਆਲਾ ਵਿਖੇ ਸੰਗਤਾਂ ਵਲੋਂ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ <br/>
Ad Position 24