27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 02-01-2026
ਤਰਨ ਤਾਰਨ, 1 ਜਨਵਰੀ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਵੱਡੀ ਗਿਣਤੀ ਵਿਚ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 28 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਦੇ ਬਾਥਰੂਮ ਵਿਚੋਂ 12 ਕੀਪੈਡ ਮੋਬਾਈਲ, 2 ਟੱਚ ਮੋਬਾਈਲ ਫੋਨ ਸਮੇਤ 5 ਸਿੰਮ, 1 ਡਾਟਾ ਕੇਬਲ, 2 ਅਡਪਟਰ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 13 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 9 ਟੱਚ ਮੋਬਾਈਲ ਫੋਨ, 10 ਕੀਪੈਡ ਮੋਬਾਈਲ ਫੋਨ ਸਮੇਤ 8 ਸਿੰਮਾਂ ਲਵਾਰਿਸ ਹਾਲਤ ਵਿਚ ਬਰਾਮਦ ਹੋਈਆਂ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਸ ਮਾਮਲੇ ਵਿਚ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |
Ad Position 22
No active advertisement
ਪਿਛਲੀ ਖ਼ਬਰ ਈ. ਟੀ. ਓ. ਨੇ 42 ਪਰਿਵਾਰਾਂ ਨੂੰ ਘਰ ਬਣਾਉਣ ਲਈ 1 ਕਰੋੜ 5 ਲੱਖ ਦੀ ਸਹਾਇਤਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਵੰਡੇ ਅਗਲੀ ਖ਼ਬਰ ਖੰਨਾ 'ਚ ਬਿਜਲੀ ਬੋਰਡ ਵਲੋਂ ਬੱਤੀਆਂ ਗੁੱਲ, ਲੋਕ ਨਿਰਾਸ਼
Ad Position 24