27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਈ. ਟੀ. ਓ. ਨੇ 42 ਪਰਿਵਾਰਾਂ ਨੂੰ ਘਰ ਬਣਾਉਣ ਲਈ 1 ਕਰੋੜ 5 ਲੱਖ ਦੀ ਸਹਾਇਤਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਵੰਡੇ

Ad Position 21
No active advertisement
ਅਜੀਤ ਡੈਸਕ 02-01-2026

ਜੰਡਿਆਲਾ ਗੁਰ, 1 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ 42 ਪਰਿਵਾਰਾਂ ਨੂੰ ਘਰ ਬਨਾਉਣ ਲਈ ਅੱਜ ਆਪਣੇ ਦਫਤਰ ਜੰਡਿਆਲਾ ਗੁਰੂ ਵਿਖੇ ਪ੍ਰਵਾਨਗੀ ਪੱਤਰ ਵੰਡੇ ਗਏ, ਜਿਸ ਤਹਿਤ ਹਰੇਕ ਪਰਿਵਾਰ ਨੂੰ 2 ਲੱਖ 50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ |ਇਸ ਮੌਕੇ ਸ: ਈ. ਟੀ. ਓ. ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਹਲਕੇ ਦੇ ਲੋਕਾਂ ਨੂੰ ਸਰਕਾਰ ਦੀ ਰਿਹਾਇਸ਼ ਯੋਜਨਾ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਘਰਾਂ ਲਈ ਪੱਕੀਆਂ ਛੱਤਾਂ ਬਨਾਉਣ ਲਈ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਲੋਕਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਰਾਹੀਂ ਸਸ਼ਕਤ ਬਣਾਉਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਤਰਜੀਹ ਹਰ ਨਾਗਰਿਕ ਨੂੰ ਰਿਹਾਇਸ਼, ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ | ਉਨ੍ਹਾਂ ਨੇ ਕਿ ਇਸ ਯੋਜਨਾ ਦੇ ਲਾਭ ਹਰ ਯੋਗ ਘਰ ਤੱਕ ਪਹੁੰਚਣ ਲਈ ਯਤਨ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਅੱਜ ਰਿਹਾਇਸ਼ ਯੋਜਨਾ ਤਹਿਤ ਭੁਗਤਾਨ ਪੱਤਰ ਵੰਡੇ ਗਏ, ਜਿਸ ਨਾਲ ਸਥਾਈ ਘਰਾਂ ਦੀ ਉਸਾਰੀ ਨੂੰ ਪ੍ਰਵਾਨਗੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਥਾਈ ਘਰਾਂ ਦੀ ਉਸਾਰੀ ਲਈ ਹਰੇਕ ਪਰਿਵਾਰ ਨੂੰ ਕੁੱਲ 2 ਲੱਖ 50 ਹਜ਼ਾਰ ਰੁਪਏ ਜਾਰੀ ਕੀਤੇ ਜਾਣਗੇ | ਸ: ਹਰਭਜਨ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਨਾ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਸਗੋਂ ਲੋੜਵੰਦ ਪਰਿਵਾਰਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨਾ ਵੀ ਹੈ | ਉਨ੍ਹਾਂ ਕਿਹਾ ਕਿ ਲੰਬਿਤ ਰਿਹਾਇਸ਼ ਯੋਜਨਾ ਦੇ ਮਾਮਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ ਅਤੇ ਇਸ ਯੋਜਨਾ ਦੇ ਲਾਭ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਰਵਾਇਤੀ ਪਾਰਟੀਆਂ ਦੇ ਉਲਟ 'ਆਪ' ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਲੋਕਾਂ 'ਤੇ ਖਰਚ ਕਰ ਰਹੀ ਹੈ-ਤਲਬੀਰ ਗਿੱਲ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ
Ad Position 24