ਮਜੀਠਾ, 1 ਜਨਵਰੀ (ਜਗਤਾਰ ਸਿੰਘ ਸਹਿਮੀ)-ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿਚ ਹਲਕਾ ਮਜੀਠਾ ਦੀ ਸਿਆਸੀ ਸਥਿਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਲਬੀਰ ਸਿੰਘ ਗਿੱਲ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਬਹੁਤ ਹੀ ਰਚਨਾਤਮਕ ਅਤੇ ਪ੍ਰੇਰਨਾਦਾਇਕ ਰਹੀ | ਗਿੱਲ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਰਣਨੀਤੀਆਂ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮਜੀਠਾ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਿਲੀ ਵੱਡੀ ਜਿੱਤ 'ਤੇ ਉਨ੍ਹਾਂ ਥਾਪੜਾ ਦਿੰਦਿਆਂ ਮਜੀਠਾ ਹਲਕੇ ਦੀਆਂ ਖਾਸ ਚੁਣੌਤੀਆਂ ਬਾਰੇ ਵੀ ਡੂੰਘਾਈ ਨਾਲ ਸਮਝਿਆ ਅਤੇ ਸੁਝਾਅ ਦਿੱਤੇ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਅਤੇ ਵਿਕਾਸ ਵਾਲੀ ਸਰਕਾਰ ਦੇਣ ਲਈ ਵਚਨਬੱਧ ਹਾਂ ਤੇ ਹਲਕਾ ਮਜੀਠਾ ਵਿਚ ਵੀ ਅਸੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ | ਤਲਬੀਰ ਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਲੋਕਾਂ ਦਾ ਭਰੋਸਾ ਜਿੱਤਿਆ ਹੈ | ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿੱਖਿਆ, ਸਿਹਤ ਅਤੇ ਨੌਜਵਾਨਾਂ ਲਈ ਰੁਜ਼ਗਾਰ ਵਰਗੇ ਖੇਤਰਾਂ ਵਿਚ ਇਤਿਹਾਸਕ ਕੰਮ ਕੀਤੇ ਹਨ | ਹਲਕਾ ਮਜੀਠਾ ਵਿਚ ਵੀ ਪਾਰਟੀ ਵਲੋਂ ਵਿਕਾਸ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੁਰਾਣੀਆਂ ਪਾਰਟੀਆਂ ਵੱਖ ਹੋ ਕੇ ਆਪ ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਲੋਕਾਂ 'ਤੇ ਖਰਚ ਕਰ ਰਹੀ ਹੈ | ਤਲਬੀਰ ਗਿੱਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਪਾਰਟੀ ਪੰਜਾਬ ਵਿਚ ਹੋਰ ਜੜ੍ਹਾਂ ਮਜ਼ਬੂਤ ਕਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰੇਗੀ | ਇਸ ਮੌਕੇ ਤਲਬੀਰ ਗਿੱਲ ਨਾਲ ਮਲਕੀਤ ਭੋਆ ਵੀ ਹਾਜ਼ਰ ਸੀ |
ਰਵਾਇਤੀ ਪਾਰਟੀਆਂ ਦੇ ਉਲਟ 'ਆਪ' ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਲੋਕਾਂ 'ਤੇ ਖਰਚ ਕਰ ਰਹੀ ਹੈ-ਤਲਬੀਰ ਗਿੱਲ
ਅਜੀਤ ਡੈਸਕ
02-01-2026