27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਸ਼ਾ ਵੇਚਣ ਦੇ ਮਾਮਲੇ ਵਿਚ ਕਾਬੂ ਦੋਸ਼ੀ ਦੀ ਸਾਥਣ ਔਰਤ ਵੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 02-01-2026

ਬਾਬਾ ਬਕਾਲਾ ਸਾਹਿਬ, 1 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜ਼ਨ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਅਤੇ ਸਮਾਜ ਵਿਰੋਧੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਬੀਤੇ ਦਿਨ 6 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਸੀ, ਜਿਸਦੀ ਸਾਥਣ ਔਰਤ ਨੂੰ ਵੀ ਪੁਲਿਸ ਵਲੋਂ ਕਾਬੂ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋੲਆ ਹੈ | ਸ: ਤੇਜਿੰਦਰ ਸਿੰਘ ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਨੇ ਦੱਸਿਆ ਹੈ ਕਿ ਬੀਤੇ ਦਿਨ ਪੁਲਿਸ ਵਲੋਂ ਜਸਵਿੰਦਰ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਰੱਤੋਕੇ ਥਾਣਾ ਖੇਮਕਰਨ, ਜ਼ਿਲ੍ਹਾ ਤਰਨ ਤਾਰਨ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ, ਜਿਸ 'ਤੇ ਜਸਵਿੰਦਰ ਸਿੰਘ ਨੇ ਦੱਸਿਆ ਸੀ ਕਿ ਉਹ ਅਤੇ ਜਤਿੰਦਰ ਕੌਰ ਉਰਫ ਜੋਤੀ ਵਾਸੀ ਸਠਿਆਲਾ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਅਤੇ ਉਹ ਜਤਿੰਦਰ ਕੌਰ ਉਰਫ ਜੋਤੀ ਪਾਸੋਂ ਹੈਰੋਇਨ ਵੇਚਣ ਲਈ ਲਿਆਉਂਦਾ ਹੈ, ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ਣ ਜਤਿੰਦਰ ਕੌਰ ਉਰਫ ਜੋਤੀ ਨੂੰ ਵੀ ਗਿ੍ਫਤਾਰ ਕਰ ਲਿਆ ਗਿਆ ਅਤੇ ਧਾਰਾ 57 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਮਾਣਯੋਗ ਐੱਸ. ਡੀ. ਜੇ. ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕਰਕੇ ਦੋਸ਼ੀ ਜਸਵਿੰਦਰ ਸਿੰਘ ਦਾ ਜੁਡੀਸ਼ੀਅਲ ਰਿਮਾਂਡ 14 ਦਿਨ ਲਈ ਜ਼ੇਲ੍ਹ ਭੇਜਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਪਿੰਡ ਜੈਂਤੀਪੁਰ 'ਚ ਬੀਤੇ ਕੱਲ੍ਹ ਬਿਜਲੀ ਮਹਿਕਮੇ ਦੀ ਹੋਈ ਰੇਡ ਦਾ ਚੇਅਰਮੈਨ ਸਵ: ਪੱਪੂ ਜੈਂਤੀਪੁਰੀਆ ਦੇ ਘਰ ਨ... ਅਗਲੀ ਖ਼ਬਰ ਰਵਾਇਤੀ ਪਾਰਟੀਆਂ ਦੇ ਉਲਟ 'ਆਪ' ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਲੋਕਾਂ 'ਤੇ ਖਰਚ ਕਰ ਰਹੀ ਹੈ-ਤਲਬੀਰ ਗਿੱਲ
Ad Position 24