27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਲੋਪੋਕੇ ਪੁਲਿਸ ਵਲੋਂ ਹੈਰੋਇਨ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 02-01-2026

ਚੋਗਾਵਾਂ, 1 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਸ. ਪੀ. ਦਿਹਾਤੀ ਅੰਮਿ੍ਤਸਰ ਅਤੇ ਨੀਰਜ ਕੁਮਾਰ ਡੀ. ਐੱਸ. ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦੀ ਖਬਰ ਹੈ | ਇਸ ਸੰਬੰਧੀ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਵੇਲ ਸਿੰਘ ਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਚੋਗਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਦੋ ਨੌਜਵਾਨਾ ਨੂੰ ਕਾਬੂ ਕੀਤਾ ਗਿਆ | ਜਿਨ੍ਹਾਂ ਨੇ ਆਪਣਾ ਨਾਮ ਗੁਰਸੇਵਕ ਸਿੰਘ ਉਰਫ ਗੁਰਪ੍ਰੀਤ ਸਿੰਘ ਪਿੰਡ ਚੋਗਾਵਾਂ ਅਤੇ ਪੰਜਾਬ ਸਿੰਘ ਪਿੰਡ ਤੂਰ ਦੱਸਿਆ | ਜੋ ਉਕਤ ਨੌਜਵਾਨਾਂ ਦੀ ਤਲਾਸ਼ੀ ਕਰਨ ਤੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸੰਬੰਧੀ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀਆਂ ਖ਼ਿਲਾਫ਼ 21, 29, 61, 85 ਐੱਨ. ਡੀ. ਪੀ. ਐੱਸ. ਐਕਟ ਅਧੀਨ ਮੁਕਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ | ਉਕਤ ਗਿ੍ਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਵਾਂ ਸਾਲ 2026 ਸਮੁੱਚੀ ਦੁਨੀਆਂ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ-ਐਡਵੋਕੇਟ ਪ੍ਰਧਾਨ ਜਸਪ੍ਰੀਤ ਸਿੰਘ ਬਾਠ ਅਗਲੀ ਖ਼ਬਰ ਮਾਮਲਾ ਪਿੰਡ ਜੈਂਤੀਪੁਰ 'ਚ ਬੀਤੇ ਕੱਲ੍ਹ ਬਿਜਲੀ ਮਹਿਕਮੇ ਦੀ ਹੋਈ ਰੇਡ ਦਾ ਚੇਅਰਮੈਨ ਸਵ: ਪੱਪੂ ਜੈਂਤੀਪੁਰੀਆ ਦੇ ਘਰ ਨ...
Ad Position 24