27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ 'ਤੇ ਗੁਰਦੁਆਰਾ ਸਾਹਿਬਾਨਾਂ ਵਿਖੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ

Ad Position 21
No active advertisement
ਅਜੀਤ ਡੈਸਕ 02-01-2026
ਰਮਦਾਸ, 1 ਜਨਵਰੀ (ਜਸਵੰਤ ਸਿੰਘ ਵਾਹਲਾ)-ਨਵੇਂ ਸਾਲ ਦੀ ਆਮਦ 'ਤੇ ਸ਼ਹਿਰ ਨਿਵਾਸੀਆਂ, ਆਸ ਪਾਸ ਦੇ ਖੇਤਰ ਤੇ ਦੂਰ ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਬੜੀ ਸ਼ਰਧਾ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਕਿਸ਼ਨ ਕੰਵਰ ਤਲਾਬ, ਗੁਰਦੁਆਰਾ ਨਿਰਮਲ ਤਖਤ ਤਲਾਬ ਵਿਖੇ ਨਤਮਸਤਕ ਹੋਈਆਂ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ | ਨਵੇਂ ਸਾਲ ਦਾ ਦਿਨ ਦੁਕਾਨਦਾਰ, ਕਾਰੋਬਾਰੀ ਖੇਤਰ ਨਾਲ ਸੰਬੰਧ ਰੱਖਣ ਵਾਲਿਆਂ ਲਈ ਵੀ ਖਾਸ ਹੁੰਦਾ ਹੈ ਤੇ ਨਵੇਂ ਸਾਲ ਦੇ ਪਹਿਲੇ ਦਿਨ ਆਪਣੇ ਕੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੁੰਦੇ ਹਨ ਤੇ ਨਵੇਂ ਸਾਲ 'ਚ ਕਾਰੋਬਾਰ ਦੀ ਤਰੱਕੀ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਦੇ ਹਨ ਤੇ ਫਿਰ ਕੰਮ ਦੀ ਸ਼ੁਰੂਆਤ ਕਰਦੇ ਹਨ | ਇਸੇ ਤਰ੍ਹਾਂ ਵੱਖ-ਵੱਖ ਪਿੰਡਾਂ ਅੰਦਰ ਵੀ ਨਵੇਂ ਸਾਲ ਦੀ ਆਮਦ ਮੌਕੇ ਚਾਹ ਪਕੌੜੇ, ਛੋਲੇ ਪੂੜੀਆਂ ਆਦਿ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ ਤੇ ਲੋਕਾਂ ਨੇ ਆਪਣੇ ਰਿਸ਼ਤੇਦਾਰਾਂ, ਯਾਰਾਂ ਦੋਸਤਾਂ ਤੇ ਆਂਢੀਆਂ ਗੁਆਂਢੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਤੇ ਖੁਸ਼ੀ ਦਾ ਇਜ਼ਹਾਰ ਕੀਤਾ | ਕਸਬਾ ਰਮਦਾਸ ਦੇ ਵੱਖ-ਵੱਖ ਬਜ਼ਾਰਾਂ ਅੰਦਰ ਸ਼ਰਧਾਲੂਆਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਨਵੀਂ ਮਾਰਕਿਟ ਰਮਦਾਸ ਵਿਖੇ ਸ਼ਾਈਨ ਕੈਫੇ ਵਲੋਂ ਵੀ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਨਵਦੀਪ ਸਿੰਘ, ਪਰਮਿੰਦਰਜੀਤ ਸਿੰਘ, ਕਰਨ, ਜੋਬਨਪ੍ਰੀਤ ਸਿੰਘ, ਸਿਮਰਨਦੀਪ ਸਿੰਘ, ਤੇਜਬੀਰ ਸਿੰਘ, ਸੋਨੂੰ ਰਮਦਾਸ, ਮਲਕੀਤ ਬਾਜਵਾ ਆਦਿ ਹਾਜ਼ਰ ਸਨ | ੋ
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਥਾਣਾ ਰਾਜਾਸਾਂਸੀ ਮੂਹਰੇ ਧਰਨਾ 9 ਨੂੰ ਅਗਲੀ ਖ਼ਬਰ ਫੁੱਲੇਚੱਕ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24