27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਡਿਪਟੀ ਡਾਇਰੈਕਟਰ ਟੈਕਨੀਕਲ ਐਜੂਕੇਸ਼ਨ ਡਿਪਾਰਟਮੈਂਟ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

Ad Position 21
No active advertisement
ਅਜੀਤ ਡੈਸਕ 02-01-2026
ਅਟਾਰੀ, 1 ਜਨਵਰੀ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਡਿਪਟੀ ਡਾਇਰੈਕਟਰ ਟੈਕਨੀਕਲ ਐਜੂਕੇਸ਼ਨ ਡਿਪਾਰਟਮੈਂਟ ਚੰਡੀਗੜ੍ਹ ਪੰਜਾਬ ਨੇ ਪਰਿਵਾਰਿਕ ਮੈਂਬਰਾਂ ਸਮੇਤ ਆਨੰਦ ਮਾਣਿਆ | ਅਟਾਰੀ ਸਰਹੱਦ ਪਹੁੰਚਣ 'ਤੇ ਪ੍ਰੋਫੈਸਰ ਰਾਮ ਸਰੂਪ ਵਲੋਂ ਡਿਪਟੀ ਡਾਇਰੈਕਟਰ ਰਾਜੀਵ ਸੈਣੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਅਟਾਰੀ ਸਰਹੱਦ 'ਤੇ ਸਥਿਤ ਬੀ.ਐਸ.ਐਫ. ਦਾ ਅਜਾਇਬ ਘਰ ਦੇਖਣ ਉਪਰੰਤ ਝੰਡੇ ਦੀ ਰਸਮ ਦਾ ਆਨੰਦ ਮਾਣਿਆ ਅਤੇ ਪਰੇਡ ਕਰ ਰਹੇ ਜਵਾਨਾਂ ਦਾ ਤਾੜੀਆਂ ਵਜਾ ਕੇ ਸਵਾਗਤ ਕੀਤਾ | ਰਾਜੀਵ ਸੈਣੀ ਨੇ ਗੱਲਬਾਤ ਕਰਦੇ ਦੱਸਿਆ ਕਿ ਉਹ ਪਹਿਲੀ ਵਾਰ ਅਟਾਰੀ ਸਰਹੱਦ 'ਤੇ ਝੰਡੇ ਦੀ ਰਸਮ ਦਾ ਆਨੰਦ ਮਾਨਣ ਆਏ ਹਨ | ਉਨ੍ਹਾਂ ਨੇ ਬਾਰਡਰ ਪਿੱਲਰ ਨੰਬਰ 102 ਦੇਖਿਆ ਅਤੇ ਸਰਹੱਦ 'ਤੇ ਸਥਿਤ ਮੇਨ ਗੇਟ 'ਤੇ ਯਾਦਗਾਰੀ ਤਸਵੀਰਾਂ ਕਰਵਾਈਆਂ | ਇਸ ਮੌਕੇ ਉਨ੍ਹਾਂ ਨਾਲ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ ਅਤੇ ਪਰਿਵਾਰਿਕ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਪੀ.ਐੱਚ.ਸੀ. ਥਰੀਏਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ
Ad Position 24