10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਉਮਰਾ ਨੰਗਲ ਦੀ ਸਾਧ ਸੰਗਤ ਵਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 04-01-2026
ਬਾਬਾ ਬਕਾਲਾ ਸਾਹਿਬ, 3 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਉਮਰਾ ਨੰਗਲ ਦੀ ਸਮੂਹ ਸਾਧ ਸੰਗਤ ਵਲੋਂ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਉਮਰਾ ਨੰਗਲ ਵਿਖੇ ਪੋਹ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਕਵੀਸ਼ਰ ਭਾਈ ਗੁਰਦਿਆਲ ਸਿੰਘ ਢਿੱਲਵਾਂ ਤੋਂ ਇਲਾਵਾ ਉਘੇ ਰਾਗੀ ਢਾਡੀ ਕਵੀਸ਼ਰ ਜਥਿਆਂ ਨੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ |
ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਪੱੁਜੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਗੁਰੂ ਕੇ ਲੰਗਰ ਅਤੇ ਦੁੱਧ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਰਬਜੀਤ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ, ਜੁਝਾਰ ਸਿੰਘ, ਗੁਰਪ੍ਰੀਤ ਸਿੰਘ, ਸਰਵਣ ਸਿੰਘ, ਰੂਬੀ, ਤਰਸੇਮ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੇ ਸੇਵਾਵਾਂ ਨਿਭਾਈਆਂ |

Ad Position 22
No active advertisement
ਪਿਛਲੀ ਖ਼ਬਰ ਰਈਆ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਬੀਅਰ ਬਾਰ ਦੇ ਮਾਲਕ ਨੇ ਠੇਕੇ ਦੇ ਕਰਿੰਦੇ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ
Ad Position 24