ਸਠਿਆਲਾ, 3 ਜਨਵਰੀ (ਜਗੀਰ ਸਿੰਘ ਸਫਰੀ)-ਇਤਿਹਾਸਕ ਅਸਥਾਨ ਗੁ: ਨੌਵੀਂ ਪਾਤਸ਼ਾਹੀ ਧੇੜੇਆਣਾ ਸਾਹਿਬ ਸਠਿਆਲਾ ਤੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਤਰਨ 5 ਜਨਵਰੀ ਨੂੰ ਸਜਾਇਆ ਜਾਵੇਗਾ | ਇਸ ਬਾਰੇ ਜਥੇ: ਜਰਨੈਲ ਸਿੰਘ ਡਾਂਗਾ ਨੇ ਦੱਸਿਆ ਹੈ ਕਿ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਭੋਗ 5 ਜਨਵਰੀ ਨੂੰ ਪਾਉਣ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਗੁ: ਧੇੜੇਆਣਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਅਰੰਭ ਹੋ ਕੇ ਗੁ: ਸਵਰਗਪੁਰੀ, ਗੁ: ਸੋਹੰਆਣਾ ਸਾਹਿਬ, ਗੁ: ਬੁੰਗਾ ਸਾਹਿਬ, ਗੁ: ਨਾਨਕਸਰ ਸਠਿਆਲਾ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁ: ਧੇੜੇਆਣਾ ਸਾਹਿਬ ਸਮਾਪਤ ਹੋਵੇਗਾ | ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਗਿਆਨੀ ਸੁੱਚਾ ਸਿੰਘ, ਜਿੰਦਾ ਸਿੰਘ ਲਾਂਗਰੀ, ਬਲਜੀਤ ਸਿੰਘ ਫੌਜੀ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਬਾਬਾ ਮੇਜਰ ਸਿੰਘ, ਨਿਰਮਲ ਸਿੰਘ ਟੀਟਾ, ਪਰਮਜੀਤ ਸਿੰਘ ਖੀਵਾ, ਸੇਵਾਦਾਰ ਪਰਮਜੀਤ ਸਿੰਘ ਆਦਿ ਹਾਜ਼ਰ ਸਨ |