10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-01-2026
ਚੋਗਾਵਾਂ, 3 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੇਰੋਕੇ ਵਿਖੇ ਪੋਹ ਮਹੀਨੇ ਦੀ ਪੁੰਨਿਆਂ ਦਾ ਦਿਹਾੜਾ ਪਿੰਡ ਚੱਕ ਮਿਸ਼ਰੀ ਖਾਂ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨ ਵਿਚ ਭਾਈ ਕਸ਼ਮੀਰ ਸਿੰਘ ਤਾਜੇ ਚੱਕ ਤੇ ਭਾਈ ਗੁਰਨਾਮ ਸਿੰਘ ਚੱਕ ਮਿਸ਼ਰੀ ਖਾਂ ਦੇ ਕਵੀਸ਼ਰੀ ਜਥੇ ਨੇ ਆਈਆਂ ਸੰਗਤਾਂ ਨੂੰ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਆਏ ਹੋਏ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚਾਹ, ਪਕੌੜਿਆਂ ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਸਰਪੰਚ ਅੰਗਰੇਜ਼ ਸਿੰਘ, ਡਾ. ਕਾਰਜ ਸਿੰਘ ਢਿੱਲੋਂ, ਗੁਰਜੀਤ ਸਿੰਘ ਨਵਾਂ, ਰਾਮ ਸਿੰਘ ਮੈਂਬਰ, ਜੋਗਿੰਦਰ ਸਿੰਘ ਜਥੇਦਾਰ, ਧਰਮਵੀਰ ਸਿੰਘ, ਜੋਗਾ ਸਿੰਘ ਕਾਲੇਵਾਲ, ਦਵਿੰਦਰ ਸਿੰਘ ਪੱਪੂ, ਗੁਰਵਿੰਦਰ ਸਿੰਘ, ਮੁਖਤਾਰ ਸਿੰਘ ਥੇਹਵਾਲਾ,ਮੇਜਰ ਸਿੰਘ, ਬਲਜੀਤ ਸਿੰਘ ਬਾਬਾ, ਜੇਠਾ ਸਿੰਘ ਆਦਿ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਲਬੀਰ ਗਿੱਲ ਦੀ ਅਗਵਾਈ 'ਚ ਹੋਣ ਵਾਲੀ ਵਿਸ਼ਾਲ ਰੈਲੀ ਸੰਬੰਧੀ ਵਰਕਰਾਂ ਭਾਰੀ ਉਤਸ਼ਾਹ-ਸੋਨੀ <br/> ਅਗਲੀ ਖ਼ਬਰ ਪਿੰਡ ਬੁੱਢਾ ਥੇਹ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ <br/>
Ad Position 24