ਜੇਠੂਵਾਲ, ਟਾਹਲੀ ਸਾਹਿਬ 3 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ, ਵਿਨੋਦ ਭੀਲੋਵਾਲ)-'ਆਪ' ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ ਨੇ ਗੱਲਬਾਤ ਕਰਦਿਆਂ ਕਿਹਾ ਪਾਰਟੀ ਦੀ ਹਲਕਾ ਮਜੀਠਾ ਦੇ ਦਾਣਾ ਮੰਡੀ ਵਿਖੇ 18 ਜਨਵਰੀ ਨੂੰ ਹਲਕਾ ਮਜੀਠਾ ਦੇ ਆਪ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਹੋਣ ਵਾਲੀ ਵਿਸ਼ਾਲ ਰੈਲੀ ਆਪ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਰੈਲੀ 'ਚ ਹਲਕੇ ਦੇ ਲੋਕਾਂ ਦੇ ਠਾਠਾਂ ਮਾਰਦਾ ਇੱਕਠ ਇਹ ਗਵਾਹੀ ਭਰੇਗਾ ਕਿ ਲੋਕ ਗਿੱਲ ਨਾਲ ਚਟਾਨ ਵਾਂਗ ਖੜ੍ਹੇ ਹਨ | ਸੋਨੀ ਨੇ ਕਿਹਾ ਕਿ ਹਲਕਾ ਮਜੀਠਾ 'ਚ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਹੋਣ ਵਾਲੀ 18 ਦੀ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਆਗੂ ਤੇ ਵਰਕਰਾਂ ਨੂੰ ਰੈਲੀ ਨੂੰ ਸਫਲ ਬਣਾਉਣ ਲਈ ਜ਼ੁੰਮੇਵਾਰੀਆਂ ਸੌਂਪੀਆਂ ਗਈਆਂ ਹਨ | ਜੋ ਕਿ ਹਲਕੇ ਦੇ ਪਿੰਡ ਪਿੰਡ ਰੈਲੀ ਸੰਬੰਧੀ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰਨਗੇ | ਇਸ ਮੌਕੇ ਸਰਪੰਚ ਰਵਿੰਦਰਪਾਲ ਸਿੰਘ ਗਿੱਲ, ਬਲਜਿੰਦਰ ਸਿੰਘ ਛੀਨਾ, ਸੁਖਪਾਲ ਸਿੰਘ ਗਿੱਲ, ਮਹਿੰਦਰ ਸਿੰਘ ਆਦਿ ਸ਼ਾਮਿਲ ਸਨ |