10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਕਾਂਗਰਸ ਪਾਰਟੀ ਖਿਲਾਫ਼ ਬੋਲਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ-ਚੇਅਰਮੈਨ ਬਲਕਾਰ ਸਿੰਘ ਵਡਾਲਾ <br/>

Ad Position 21
No active advertisement
ਅਜੀਤ ਡੈਸਕ 04-01-2026
ਬਾਬਾ ਬਕਾਲਾ ਸਾਹਿਬ 3 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਚੇਅਰਮੈਨ ਬਲਕਾਰ ਸਿੰਘ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਜੋ ਵੀ ਲੀਡਰ ਜਾਂ ਵਰਕਰ, ਕਾਂਗਰਸ ਪਾਰਟੀ ਦੇ ਖਿਲਾਫ ਬੋਲਦਾ ਹੈ, ਉਸਨੂੰ ਬਿਲਕੁਲ ਨਵਜੋਤ ਸਿੱਧੂ ਵਾਂਗ ਬਾਹਰ ਦਾ ਰਸਤਾ ਵਿਖਾਉਣਾ ਚਾਹੀਦਾ ਹੈ, ਕਿਉਂਕਿ ਪਾਰਟੀ ਦਾ ਅਨੁਸਾਸ਼ਨ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦੇਣੀ ਚਾਹੀਦੀ | ਚੇਅਰਮੈਨ ਵਡਾਲਾ ਨੇ ਕਿਹਾ ਕਿ ਇਵੇਂ ਹੀ ਲੁਧਿਆਣੇ ਦੇ ਇਕ ਆਗੂ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਹੈ, ਜੋ ਕਿ ਨਾ-ਸਹਿਣਯੋਗ ਹੈ | ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਦੌਰਾਨ 7 ਐੱਮ.ਪੀ. ਨੂੰ ਜਿਤਾਇਆ ਸੀ ਅਤੇ ਹੁਣ ਵੀ ਬਲਾਕ ਸੰਮਤੀ ਚੋਣਾਂ ਦੌਰਾਨ ਸ਼ਾਨਦਾਰ ਕਾਰਗੁਜਾਰੀ ਦਿਖਾਈ ਹੈ, ਉਨ੍ਹਾਂ ਕਿਹਾ ਕਿ ਹੁਣ 2027 ਦੀਆਂ ਚੋਣਾਂ ਮੌਕੇ ਵੀ ਪਾਰਟੀ ਰਾਜਾ ਵੜਿੰਗ ਦੀ ਅਗਵਾਈ ਹੇਠ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਬੋਲਣਾ ਗਲਤ ਕਾਰਵਾਈ ਹੈ | ਉਨ੍ਹਾਂ ਪਾਰਟੀ ਹਾਈਕਮਾਨ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੁੰਦਾ ਤੇ ਅਜਿਹੇ ਆਗੂ ਨੂੰ ਬਾਹਰ ਦਾ ਰਸਤਾ ਦਿਖਾਉਣਾ ਹੀ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਜੀਠਾ ਵਿਖੇ 18 ਦੀ ਰੈਲੀ ਨਵਾਂ ਇਤਿਹਾਸ ਸਿਰਜੇਗੀ-ਤਲਬੀਰ ਗਿੱਲ <br/> ਅਗਲੀ ਖ਼ਬਰ ਤਲਬੀਰ ਗਿੱਲ ਦੀ ਅਗਵਾਈ 'ਚ ਹੋਣ ਵਾਲੀ ਵਿਸ਼ਾਲ ਰੈਲੀ ਸੰਬੰਧੀ ਵਰਕਰਾਂ ਭਾਰੀ ਉਤਸ਼ਾਹ-ਸੋਨੀ <br/>
Ad Position 24