10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡਾਂ ਅੰਦਰ ਮੋਟਰਸਾਈਕਲ ਮਾਰਚ <br/>

Ad Position 21
No active advertisement
ਅਜੀਤ ਡੈਸਕ 04-01-2026
ਗੱਗੋਮਾਹਲ, 3 ਜਨਵਰੀ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਸਬਾ ਗੱਗੋਮਾਹਲ ਤੋਂ ਬਿਜਲੀ ਐਕਟ 2025, ਬੀਜ ਸੋਧ ਬਿੱਲ ਤੇ ਹੜ੍ਹਾਂ ਦੌਰਾਨ ਆਮ ਲੋਕਾਂ ਦੇ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਨਾ ਮਿਲਣ ਦੇ ਵਿਰੋਧ 'ਚ 7 ਜਨਵਰੀ ਨੂੰ ਐੱਸ.ਡੀ.ਐਮ.ਅਜਨਾਲਾ ਦੇ ਦਫਤਰ ਦਾ ਘਿਰਾਓ ਲਈ ਖੇਤਰ ਦੇ ਲੋਕਾਂ ਨੂੰ ਲਾਮਬਧ ਕਰਨ ਲਈ ਮੋਟਰਸਾਈਕਲ ਮਾਰਚ ਕੀਤਾ ਜੋ ਵੱਖ ਵੱਖ ਸਰਹੱਦੀ ਪਿੰਡਾਂ ਰਾਹੀਂ ਹੁੰਦਾ ਹੋਇਆ ਕਸਬਾ ਰਮਦਾਸ ਵਿਖੇ ਸਮਾਪਤ ਹੋਇਆ | ਇਸ ਦੌਰਾਨ ਬੋਲਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਗਿਆ ਦਾਅਵਾ ਕਿ ਹਰੇਕ ਉਸ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਜਿਸ ਨੇ ਖੇਤੀ ਕੀਤੀ ਹੋਈ ਹੈ | ਭਾਵੇਂ ਉਹ ਜ਼ਮੀਨ ਦਾ ਕਾਬਜ਼ ਹੈ, ਠੇੇਕੇਦਾਰ ਹੈ ਜਾਂ ਮਾਲਕ, ਝੂਠਾ ਸਾਬਤ ਹੋ ਰਿਹਾ ਹੈ ਜਦੋਂ ਕਿ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਤੋਂ ਸਰਕਾਰੀ ਤੰਤਰ ਆਨਾਕਾਨੀ ਕਰ ਰਿਹਾ ਹੈ | ਇਸੇ ਤਰ੍ਹਾਂ ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ ਦੇ ਨਾਮ ਤੇ ਕੇਂਦਰ ਤੇ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਤੇ ਮਨਰੇਗਾ ਸਕੀਮ ਬੰਦ ਕਰਕੇ ਮਜ਼ਦੂਰਾਂ ਦੇ ਪੇਟ ਵਿਚ ਲੱਤ ਮਾਰ ਰਹੀ ਹੈ | ਸੰਯੁਕਤ ਕਿਸਾਨ ਮੋਰਚਾ ਇਨ੍ਹਾਂ ਲੋਕ ਮਾਰੂ ਨੀਤੀਆਂ ਨੂੰ ਲਾਗੂ ਨਹੀਂ ਹੋਣ ਦੇਵੇਗਾ | ਇਸ ਮੌਕੇ ਪ੍ਰਗਟ ਸਿੰਘ ਚਾਹੜਪੁਰ, ਜਸਪਾਲ ਸਿੰਘ ਧੰਗਾਈ, ਜਸਬੀਰ ਸਿੰਘ ਧੰਗਾਈ, ਕੁਲਵੰਤ ਸਿੰਘ ਬਾਬਾ ਪੇਂਟਰ, ਹਰਜੀਤ ਸਿੰਘ ਮਲਕਪੁਰ, ਰੁਪਿੰਦਰ ਸਿੰਘ ਮੱਦੂਛਾਂਗਾ, ਬਘੇਲ ਸਿੰਘ ਕੋਟਮੁਗਲ, ਪਿ੍ਥੀਪਾਲ ਸਿੰਘ ਥੋਬਾ ਤੋਂ ਇਲਾਵਾ ਕਈ ਕਿਸਾਨ ਆਗੂਆਂ ਨੇ ਵਿਚਾਰ ਪ੍ਰਗਟ ਕੀਤੇ |

Ad Position 22
No active advertisement
ਪਿਛਲੀ ਖ਼ਬਰ ਗਰੀਬ ਕਿਸਾਨਾਂ ਦੀਆਂ ਜ਼ਮੀਨਾਂ 'ਚੋਂ ਧੱਕੇ ਨਾਲ ਨਹਿਰ ਬਣਾਉਣ ਦਾ ਸਖਤ ਵਿਰੋਧ <br/> ਅਗਲੀ ਖ਼ਬਰ ਪਿੰਡ ਧਿਆਨਪੁਰ-ਕਲੇਰ ਵਿਖੇ ਗਊ ਸੇਵਾ ਕਮਿਸ਼ਨ ਵਲੋਂ ਗਊ ਭਲਾਈ ਕੈਂਪ <br/>
Ad Position 24