11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਮਾਜ ਸੇਵਕ ਸਭਾ ਰਈਆ ਵਲੋਂ ਪ੍ਰਮੋਦ ਕਾਲੀਆ ਪਰਿਵਾਰ ਦੇ ਸਹਿਯੋਗ ਨਾਲ ਅੱਖਾਂ ਦਾ ਕੈਂਪ ਲਾਇਆ

Ad Position 21
No active advertisement
ਅਜੀਤ ਡੈਸਕ 04-01-2026
ਰਈਆ, 3 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸਮਾਜ ਸੇਵਕ ਸਭਾ ਰਈਆ ਵਲੋਂ ਪ੍ਰਮੋਦ ਕਾਲੀਆ ਪਰਿਵਾਰ ਦੇ ਸਹਿਯੋਗ ਨਾਲ ਡਾ. ਓਮ ਪ੍ਰਕਾਸ਼ ਆਈ ਹਸਪਤਾਲ ਅੰਮਿ੍ਤਸਰ ਵਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਰਈਆ ਵਿਖੇ ਲਗਾਇਆ ਗਿਆ | ਸੰਤੋਖ ਸਿੰਘ ਭਲਾਈਪੁਰ ਸਾਬਕਾ ਐੱਮ.ਐੱਲ.ਏ. ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਕੈਂਪ ਦਾ ਸ਼ੁਭ ਆਰੰਭ ਕੀਤਾ | ਇਸ ਮੌਕੇ ਉਨ੍ਹਾਂ ਨਾਲ ਦਲਜੀਤ ਸਿੰਘ ਸਰਪੰਚ ਵਡਾਲਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਲਖਵਿੰਦਰ ਸਿੰਘ ਸਾਬਕਾ ਸਰਪੰਚ ਭਿੰਡਰ, ਗੁਰਬਿੰਦਰ ਸਿੰਘ ਸਾਬਕਾ ਸਰਪੰਚ, ਦਲਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਕੰਪਿਊਟਰ ਦੁਆਰਾ ਚੈੱਕਅੱਪ ਕੀਤਾ ਤੇ ਲੋੜਵੰਦਾਂ ਨੂੰ ਐਨਕਾਂ ਅਤੇ ਦਾਰੂ ਆਦਿ ਮੁਫਤ ਦਿੱਤਾ ਗਿਆ | ਕੈਂਪ ਦੌਰਾਨ 100 ਦੇ ਕਰੀਬ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ | ਮੁੱਖ ਮਹਿਮਾਨ ਵਲੋਂ ਸੰਸਥਾ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਅਤੇ ਪ੍ਰਮੋਦ ਕਾਲੀਆ ਦੇ ਪਰਿਵਾਰ ਦੀ ਇਸ ਨੇਕ ਕਾਰਜ ਕਰਨ ਦੀ ਸ਼ਲਾਘਾ ਕੀਤੀ ਅਤੇ ਹਾਜ਼ਰ ਸ਼ਖ਼ਸੀਅਤਾਂ ਨੂੰ ਲੋਈਆਂ ਨਾਲ ਸਨਮਾਨਿਤ ਕੀਤਾ | ਕੈਂਪ ਦੀ ਸਫਲਤਾ ਲਈ ਜੱਸਾ ਸਿੰਘ, ਸੁਮਿਤ ਕਾਲੀਆ, ਸੰਜੀਵ ਕਾਲੀਆ, ਲੈਕਚਰਾਰ ਰਾਕੇਸ਼ ਕੁਮਾਰ, ਬਲਦੇਵ ਸਿੰਘ ਰੰਧਾਵਾ, ਗੁਰਦਰਸ਼ਨ ਸਿੰਘ ਮਾਨ, ਬਲਜੀਤ ਸਿੰਘ, ਚੰਦਰ ਭੂਸ਼ਨ ਪਟਵਾਰੀ, ਸੰਦੀਪ ਕੁਮਾਰ ਬੌਬੀ, ਇੰਦਰ ਮੋਹਨ ਸ਼ਰਮਾ ਆਦਿ ਨੇ ਅਹਿਮ ਭੁਮਿਕਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਗ਼ਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਕਰ ਰਹੀ ਕੇਂਦਰ ਸਰਕਾਰ-ਵਿਧਾਇਕ ਰਮਦਾਸ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 1.43 ਕਰੋੜ ਰੁਪਏ ਦੀ ਲਗਭਗ ਨਾਲ ਬਣਨ ਵਾਲੀਆਂ ਸੜਕਾਂ ਦੇ ਰੱਖੇ ਨੀਂਹ-ਪੱਥਰ <...
Ad Position 24