11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗ਼ਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਕਰ ਰਹੀ ਕੇਂਦਰ ਸਰਕਾਰ-ਵਿਧਾਇਕ ਰਮਦਾਸ

Ad Position 21
No active advertisement
ਅਜੀਤ ਡੈਸਕ 04-01-2026
ਰਾਮ ਤੀਰਥ, 3 ਜਨਵਰੀ (ਧਰਵਿੰਦਰ ਸਿੰਘ ਔਲਖ)-ਅੱਜ ਆਮ ਆਦਮੀ ਪਾਰਟੀ-ਅੰਮਿ੍ਤਸਰ ਦੇ ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਮਨਰੇਗਾ 'ਚ ਕੀਤੇ ਗਏ ਬਦਲਾਵਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ 'ਚ ਬਦਲਾਅ ਕਰਕੇ ਗਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਸਾਜ਼ਿਸ਼ ਕਰ ਰਹੀ ਹੈ | ਸਰਕਾਰ ਦੀ ਵੀ.ਬੀ.ਜੀ-ਰਾਮ-ਜੀ ਬਿੱਲ ਲਿਆਉਣ ਦੀ ਕੋਸ਼ਿਸ਼ ਮਨਰੇਗਾ ਨੂੰ ਖ਼ਤਮ ਕਰਨ ਦੇ ਬਰਾਬਰ ਹੈ | ਰਮਦਾਸ ਨੇ ਕਿਹਾ ਕਿ ਕੇਂਦਰ ਸਰਕਾਰ ਨੇ 100 ਫੀਸਦੀ ਗਾਰੰਟੀ ਤੋਂ ਪਿੱਛੇ ਹਟਦਿਆਂ ਸੂਬਾ ਸਰਕਾਰਾਂ ਉੱਤੇ 40 ਫੀਸਦੀ ਦਾ ਬੋਝ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਜ਼ਦੂਰਾਂ ਦੇ ਹੱਕਾਂ ਵਿਚ ਵੱਡਾ ਸੰਘਰਸ਼ ਕਰੇਗੀ ਤੇ ਉਨ੍ਹਾਂ ਦਾ ਰੋਜ਼ਗਾਰ ਨਹੀਂ ਖੋਹਣ ਦੇਵੇਗੀ, ਇਸ ਲਈ ਆਪ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਸੱਦ ਕੇ ਇਸ ਕਾਨੂੰਨ ਖਿਲਾਫ਼ ਪ੍ਰਸਤਾਵ ਪਾਸ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਭਾਜਪਾ ਦੀ ਨਵੀਂ ਮਜ਼ਦੂਰ ਵਿਰੋਧੀ ਨੀਤੀ ਦੇਸ਼ ਦੇ ਗਰੀਬਾਂ ਦੇ ਮੂੰਹੋਂ ਰੋਟੀ ਖੋਹਣ ਦੀ ਸਾਜ਼ਿਸ਼ ਹੈ | ਸਰਕਾਰ ਨੇ ਮਨਰੇਗਾ ਦਾ ਨਾਮ ਬਦਲ ਕੇ 'ਵੀ-ਬੀ-ਜੀ ਰਾਮ-ਜੀ ਐਕਟ' ਰੱਖ ਦਿੱਤਾ ਹੈ ਅਤੇ ਇਸ ਨਵੇਂ ਨਾਮ ਹੇਠ ਕਈ ਬਦਲਾਅ ਕੀਤੇ ਗਏ ਹਨ, ਜੋ ਗਰੀਬ ਮਜ਼ਦੂਰਾਂ ਲਈ ਖਤਰਨਾਕ ਹਨ | ਅੰਤ ਵਿਚ ਰਮਦਾਸ ਨੇ ਕਿਹਾ ਕਿ ਕੇਂਦਰ ਦੇ ਨਵੇਂ ਕਾਨੂੰਨ ਤਹਿਤ ਵਾਢੀ ਤੇ ਬਿਜਾਈ ਦੇ ਖੇਤੀ ਸੀਜ਼ਨ ਦੌਰਾਨ ਮਨਰੇਗਾ ਦਾ ਕੰਮ ਨਹੀਂ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਇਮਾਨਦਾਰੀ ਜ਼ਿੰਦਾ ਹੈ <br/> ਅਗਲੀ ਖ਼ਬਰ ਸਮਾਜ ਸੇਵਕ ਸਭਾ ਰਈਆ ਵਲੋਂ ਪ੍ਰਮੋਦ ਕਾਲੀਆ ਪਰਿਵਾਰ ਦੇ ਸਹਿਯੋਗ ਨਾਲ ਅੱਖਾਂ ਦਾ ਕੈਂਪ ਲਾਇਆ
Ad Position 24