ਬਾਬਾ ਬਕਾਲਾ ਸਾਹਿਬ, 4 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਲਈ ਯਤਨਸ਼ੀਲ ਸਿੱਖ ਜੀਵਨ ਜਾਚ ਸੰਸਥਾ ਪੰਜਾਬ (ਰਜਿ:) ਬਾਬਾ ਬਕਾਲਾ ਸਾਹਿਬ ਵਲੋਂ ਗੁ: ਸਾਹਿਬ ਮਾਤਾ ਸੁੰਦਰੀ ਜੀ ਦਿੱਲੀ ਦੇ ਚੇਅਰਮੈਨ ਸ: ਬਲਜਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਨੂੰ ਮੁੱਖ ਰੱਖਦਿਆਂ ਸਨਮਾਨਿਤ ਕੀਤਾ ਗਿਆ | ਸਿੱਖ ਜੀਵਨ ਜਾਚ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਐੱਮ. ਏ. ਨੇ ਦੱਸਿਆ ਕਿ ਚੇਅਰਮੈਨ ਬਲਜਿੰਦਰ ਸਿੰਘ ਇਕ ਨੌਜਵਾਨ ਸਿੱਖ ਆਗੂ ਅਤੇ ਕੌਮ ਕੋਲ ਬਹੁਤ ਵਧੀਆ ਪ੍ਰਬੰਧਕ ਹਨ, ਜੋ ਕਿ ਹਰੇਕ ਨੂੰ ਬੜਾ ਪਿਆਰ ਮਾਣ ਸਨੇਹ ਦਿੰਦੇ ਹਨ, ਅਤੇ ਉਨ੍ਹਾਂ ਗੁ: ਸਾਹਿਬ ਮਾਤਾ ਸੁੰਦਰੀ ਜੀ ਦਿੱਲੀ ਵਿਖੇ ਪ੍ਰਬੰਧਕੀ ਕਾਰਜਾਂ ਵਿਚ ਸੇਵਾ ਕਰਦਿਆਂ ਬਹੁਤ ਹੀ ਯੋਗ ਸੁਧਾਰ ਕੀਤੇ ਹਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਨਾਲ-ਨਾਲ ਨੌਜਵਾਨੀ ਇਨ੍ਹਾਂ ਦੇ ਨਾਲ ਜੁੜੀ ਹੈ | ਉਨ੍ਹਾਂ ਕਿਹਾ ਕਿ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਅਜਿਹੇ ਨੌਜਵਾਨ ਪ੍ਰਬੰਧਕਾਂ ਦੀ ਸਿੱਖ ਕੌਮ ਨੂੰ ਵੱਡੀ ਲੋੜ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਬੀਬੀ ਸਿਮਰਨਜੀਤ ਕੌਰ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਭਾਈ ਮਨਜੀਤ ਸਿੰਘ ਠੁਕਰਾਲ, ਮਨਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ |