17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪਿੰਡ ਵਡਾਲੀ ਡੋਗਰਾਂ 'ਚ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-01-2026
ਜੰਡਿਆਲਾ ਗੁਰੂ, 4 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਦਸਮੇਸ਼ ਪਿਤਾ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੰਡਿਆਲਾ ਗੁਰੂ ਦੇ ਪਿੰਡ ਵਡਾਲੀ ਡੋਗਰਾਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੇ ਗੁਰਬਾਣੀ ਦਾ ਗੁਣਗਾਨ ਕੀਤਾ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ (ਰਜਿ.) ਪਿੰਡ ਵਡਾਲੀ ਡੋਗਰਾਂ ਨੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਵਿਚ ਹਾਜ਼ਰ ਸੰਗਤਾਂ ਦੀ ਵੱਧ ਚੜ ਕੇ ਸੇਵਾ ਕੀਤੀ | ਨਗਰ ਕੀਰਤਨ ਸਵੇਰੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੋਂ ਆਰੰਭ ਹੋਇਆ ਸਾਰੇ ਨਗਰ ਦੀ ਯਾਤਰਾ ਕਰਦਾ ਹੋਇਆ ਵਾਪਸੀ 'ਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਪਿੰਡ ਦੀਆਂ ਸੰਗਤਾਂ ਨੇ ਪੰਜ ਪਿਆਰਿਆਂ ਨੂੰ ਆਪਣੇ ਗ੍ਰਹਿ ਬੁਲਾਇਆ ਅਤੇ ਉਨ੍ਹਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੀ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦੀ ਸੇਵਾ ਕੀਤੀ | ਇਸ ਮੌਕੇ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ (ਰਜਿ.) ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ ਤੇ ਮੀਤ ਪ੍ਰਧਾਨ ਸਰਪੰਚ ਸੰਦੀਪ ਸਿੰਘ ਮੌਜੀ ਨੇ ਦੱਸਿਆ ਕਿ ਪਿੰਡ ਵਡਾਲੀ ਡੋਗਰਾਂ ਵਿਚ ਹਰ ਸਾਲ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾਂਦਾ ਹੈ ਅਤੇ ਇਹ 16ਵਾਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ ਨੇ ਸੰਗਤਾਂ ਨੂੰ ਵੱਧ ਚੜ ਕੇ ਧਾਰਮਿਕ ਸਮਾਗਮਾਂ ਵਿਚ ਹਿੱਸਾ ਲੈਣ ਲਈ ਅਪੀਲ ਕੀਤੀ ਅਤੇ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ | ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਸਾਹਿਬ ਸਿੰਘ ਸੰਧੂ, ਸਰਪੰਚ ਮੀਤ ਪ੍ਰਧਾਨ ਸੰਦੀਪ ਸਿੰਘ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਹਰਪ੍ਰੀਤ ਸਿੰਘ, ਰਾਜਬੀਰ ਸਿੰਘ, ਜਸਬੀਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਮੇਜਰ ਸਿੰਘ, ਲਖਬੀਰ ਸਿੰਘ, ਦਲਬੀਰ ਸਿੰਘ, ਰਾਜਵੀਰ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਸਾਬਕਾ ਸਰਪੰਚ ਬੁਧ ਸਿੰਘ, ਮਨਦੀਪ ਸਿੰਘ , ਖ਼ਜ਼ਾਨਚੀ ਦਵਿੰਦਰ ਪਾਲ ਸਿੰਘ ਗੋਰਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 53 ਲਾਭਪਾਤਰੀਆਂ ਨੂੰ ਮਕਾਨ ਪੱਕੇ ਬਣਾਉਣ ਲਈ ਮਨਜ਼ੂਰੀ ਪੱਤਰ ਵੰਡੇ ਅਗਲੀ ਖ਼ਬਰ ਸ਼ਬਾਜਪੁਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24