22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪਿੰਡ ਬਲੋਵਾਲੀ ਦੇ ਨੌਜਵਾਨ ਭੁਪਿੰਦਰਜੋਤ ਸਿੰਘ ਦਾ ਕੈਨੇਡਾ ਵਿਚ ਦਿਹਾਂਤ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਬਲੋਵਾਲੀ ਪਰਿਵਾਰ ਨਾਲ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 06-01-2026
ਮੱਤੇਵਾਲ, 5 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬਲੋਵਾਲੀ ਤੋਂ ਕੈਨੇਡਾ ਗਏ ਨੌਜਵਾਨ ਭੁਪਿੰਦਰਜੋਤ ਸਿੰਘ ਪੁੱਤਰ ਹਰਬੰਸ ਸਿੰਘ ਦਾ ਦੇਹਾਂਤ ਹੋ ਗਿਆ | ਇਸ ਸਦਮੇ ਨਾਲ ਜਿਥੇ ਪਰਿਵਾਰ ਵਿਚ ਦੁੱਖਾਂ ਦਾ ਪਹਾੜ ਡਿੱਗਿਆ ਉਥੇ ਇਲਾਕੇ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ | ਭੁਪਿੰਦਰਜੋਤ ਸਿੰਘ ਜੋ ਕਿ 45 ਵਰ੍ਹੇ ਦੇ ਸਨ ਜੋ ਕਿ ਪਿਛਲੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ | ਉਹ ਆਪਣੇ ਪਰਿਵਾਰ ਨਾਲ ਕੈਨੇਡਾ ਦੇ ਬਰੈਂਪਟਨ ਸ਼ਹਿਰ ਰਹਿੰਦੇ ਸਨ ਅਤੇ ਉਹ ਆਪਣੇ ਪਿੱਛੇ ਪਤਨੀ ਸਮੇਤ ਦੋ ਬੱਚਿਆਂ ਨੂੰ ਛੱਡ ਗਏ ਹਨ | ਭੁਪਿੰਦਰਜੋਤ ਸਿੰਘ ਦੇ ਦੇਹਾਂਤ ਪਿਛੋਂ ਪਰਿਵਾਰ ਦੀ ਦੁੱਖ ਦੀ ਘੜੀ 'ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਉਨ੍ਹਾਂ ਦੇ ਗ੍ਰਹਿ ਪਿੰਡ ਬਲੋਵਾਲੀ ਵਿਚ ਪਹੁੰਚੇ ਜਿਥੇ ਉਨ੍ਹਾਂ ਵਲੋਂ ਰਵਿੰਦਰ ਸਿੰਘ ਸਰਪੰਚ ਬਲੋਵਾਲੀ, ਐਡਵੋਕੇਟ ਅਜੇਪਾਲ ਸਿੰਘ ਸਮੇਤ ਸਮੁੱਚੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ ਸਿਆਸੀ ਸਲਾਹਕਾਰ ਬਿਕਰਮ ਸਿੰਘ ਮਜੀਠੀਆ, ਸਰਵਣ ਸਿੰਘ ਰਾਮਦੀਵਾਲੀ, ਅਮਰਪਾਲ ਸਿੰਘ ਪਾਲੀ ਉਦੋਕੇ, ਨਵਜਿੰਦਪਾਲ ਸਿੰਘ ਗਾਂਧੀ ਨਿਬਰਵਿੰਡ, ਸਰਕਲ ਪ੍ਰਧਾਨ ਦਿਲਬਾਗ ਸਿੰਘ ਕਲੇਰ, ਸੰਦੀਪ ਸਿੰਘ ਉਦੋਕੇ ਖੁਰਦ, ਸੁਖਪਾਲ ਸਿੰਘ ਸੋਹੀ ਦਸ਼ਮੇਸ਼ ਨਗਰ, ਵਰਿੰਦਰ ਸਿੰਘ ਬਲੋਵਾਲੀ, ਦਰਸ਼ਨ ਸਿੰਘ ਬਲੋਵਾਲੀ ਸਮੇਤ ਹੋਰ ਮੁਹਤਬਰ ਆਗੂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਏਕਨੂਰ ਚੈਰੀਟੇਬਲ ਟਰੱਸਟ ਵਲੋਂ ਅੱਡਾ ਬਹੋੜੂ ਵਿਖੇ ਧਾਰਮਿਕ ਸਮਾਗਮ 10 ਨੂੰ <br/> ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਟਰੱਸਟ ਹਲਕਾ ਬਾਬਾ ਬਕਾਲਾ ਦੀ ਮੀਟਿੰਗ <br/>
Ad Position 24