ਚਮਿਆਰੀ, 5 ਜਨਵਰੀ (ਜਗਪ੍ਰੀਤ ਸਿੰਘ)- ਮਾਸਟਰ ਅਮਰਜੀਤ ਸਿੰਘ ਸੋਹੀ ਨਮਿਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਚਮਿਆਰੀ ਵਿਖੇ ਪੈਣ ਉਪਰੰਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਚਮਿਆਰੀ ਵਿਖੇ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ | ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਪਰਿਵਾਰ ਵਲੋਂ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਦਾ ਪ੍ਰਗਟਾਵਾ ਕਰਨ ਆਈਆਂ ਸੰਗਤਾਂ ਦਾ ਇੱਥੇ ਆਉਣ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰੋ. ਸੂਬਾ ਸਿੰਘ, ਪ੍ਰਧਾਨ ਗੁਰਜੰਟ ਸਿੰਘ ਸੋਹੀ, ਹਰਜਿੰਦਰ ਸਿੰਘ ਸੰਧੂ, ਗੁਰਮੀਤ ਸਿੰਘ ਸੋਹੀ, ਡੀ. ਐੱਸ. ਪੀ. ਸ਼ਿਵਦਰਸ਼ਨ ਸਿੰਘ ਸੰਧੂ, ਡੀ.ਐੱਸ.ਪੀ. ਹਰਮਿੰਦਰ ਸਿੰਘ, ਦੀਪ ਵੜੈਚ ਆਸਟ੍ਰੇਲੀਆ, ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ, ਸਾਬਕਾ ਸਰਪੰਚ ਬਲਜੀਤ ਸਿੰਘ ਚਮਿਆਰੀ, ਰੇਸ਼ਮ ਸਿੰਘ ਢਿੱਲੋਂ, ਰਿਟਾ: ਐੱਸ. ਪੀ. ਦਵਿੰਦਰ ਸਿੰਘ ਚਮਿਆਰੀ, ਸਰਬਤ ਦਾ ਭਲਾ ਟਰੱਸਟ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ, ਕੰਵਲਜੀਤ ਸਿੰਘ ਦਿਆਲਪੁਰਾ, ਪਿ੍ਤਪਾਲ ਸਿੰਘ ਰੰਧਾਵਾ, ਸੁਲੱਖਣ ਸਿੰਘ ਢਿੱਲੋਂ, ਬਲਦੇਵ ਸਿੰਘ ਸੋਹੀ, ਪ੍ਰਧਾਨ ਅਜੀਤ ਸਿੰਘ ਢਿੱਲੋਂ, ਮਨਦੀਪ ਸਿੰਘ ਢਿੱਲੋਂ, ਸੁੱਚਾ ਸਿੰਘ, ਸੁਖਬੀਰ ਸਿੰਘ ਸੰਧੂ, ਜਸਪਾਲ ਸਿੰਘ ਢਿੱਲੋਂ, ਗੁਰਦੇਵ ਸਿੰਘ ਸੰਧੂ, ਪਰਮਜੀਤ ਸਿੰਘ ਮਾਨ, ਬਲਬੀਰ ਸਿੰਘ ਢਿੱਲੋਂ, ਬਾਬਾ ਜੋਗਾ ਸਿੰਘ, ਮਾਸਟਰ ਆਤਮਜੀਤ ਸਿੰਘ ਢਿੱਲੋਂ, ਜਸਪਾਲ ਸਿੰਘ ਭੱਟੀ ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਸੁਖਚੈਨ ਸਿੰਘ ਢਿੱਲੋਂ, ਜਗਦੀਪ ਸਿੰਘ ਢਿੱਲੋਂ ਆਦਿ ਹਾਜ਼ਰ ਸਨ |