22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸਿਹਤ ਜੀਵਨ ਬੀਮਾ ਸਕੀਮ ਤਹਿਤ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ-ਸੋਨੀਆ ਮਾਨ

Ad Position 21
No active advertisement
ਅਜੀਤ ਡੈਸਕ 06-01-2026
ਚੋਗਾਵਾਂ, 5 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਪਰਿਵਾਰ ਲਈ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਹਰ ਗਰੀਬ ਪਰਿਵਾਰ ਦੀ ਬਾਂਹ ਫੜੀ ਹੈ | ਜਿਸ ਦੇ ਤਹਿਤ ਹਰੇਕ ਪਰਿਵਾਰ ਦੇ ਇਲਾਜ ਲਈ ਹੁਣ 10 ਲੱਖ ਰੁਪਏ ਤੱਕ ਦਾ ਇਲਾਜ ਸਰਕਾਰ ਵਲੋਂ ਕਰਵਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸੀ ਸੋਚ ਕਾਰਨ ਪੰਜਾਬ ਵਾਸੀਆਂ ਨੂੰ ਮਹਿੰਗੇ ਇਲਾਜ ਕਾਰਨ ਹੁਣ ਕਿਸੀ ਹਸਪਤਾਲ ਤੋਂ ਵਾਪਸ ਨਹੀਂ ਮੁੜਨਾ ਪਵੇਗਾ | ਇਸ ਸਕੀਮ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਬਹੁਤ ਰਾਹਤ ਮਿਲੇਗੀ | ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ 'ਆਪ' ਸਰਕਾਰ ਹਰ ਲੋੜੀਂਦੇ ਕਦਮ ਚੁੱਕ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕਾਰ ਸੇਵਾਵਾਂ ਜਾਰੀ <br/> ਅਗਲੀ ਖ਼ਬਰ ਮਿ੍ਤਕ ਅਧਿਆਪਕ ਜੋੜੇ ਦੇ ਪਰਿਵਾਰ ਲਈ ਇਨਸਾਫ਼ ਸੰਬੰਧੀ ਸੰਘਰਸ਼ ਵਿੱਢਿਆ ਜਾਵੇਗਾ-ਜਸਪਾਲ <br/>
Ad Position 24