ਅਜਨਾਲਾ/ਰਮਦਾਸ/ਗੱਗੋਮਾਹਲ, 5 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਦੋ ਦਿਨ ਪਹਿਲਾਂ ਸ੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਰਮਦਾਸ ਦੇ ਜੰਮਪਲ ਸ਼ਹੀਦ ਨਾਇਕ ਪਰਗਟ ਸਿੰਘ 19 ਰਾਸ਼ਟਰੀ ਰਾਈਫਲ ਦਾ ਅੱਜ ਉਸਦੇ ਜੱਦੀ ਪਿੰਡ ਰਮਦਾਸ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਸੈਂਕੜੇ ਨਮ ਅੱਖਾਂ ਨੇ ਸ਼ਹੀਦ ਨਾਇਕ ਪਰਗਟ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ, ਸ਼ਹੀਦ ਨਾਇਕ ਪਰਗਟ ਸਿੰਘ ਦੀ ਚਿਤਾ ਨੂੰ ਅਗਨੀ ਉਸਦੇ ਭਰਾ ਹਰਜੀਤ ਸਿੰਘ ਵਲੋਂ ਦਿਖਾਈ ਗਈ | ਸ਼ਹੀਦ ਪਰਗਟ ਸਿੰਘ ਦੇ ਮਿ੍ਤਕ ਸਰੀਰ ਨੂੰ ਕੁੱਝ ਸਮਾਂ ਉਨ੍ਹਾਂ ਦੇ ਗ੍ਰਹਿ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੇ ਜਾਣ ਤੋਂ ਬਾਅਦ ਅੰਤਿਮ ਸਸਕਾਰ ਲਈ ਸ਼ਮਸ਼ਾਨਘਾਟ ਵਿਖੇ ਲਿਜਾਇਆ ਗਿਆ, ਜਿੱਥੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਸ਼ਹੀਦ ਪਰਗਟ ਸਿੰਘ ਦੇ ਪਿਤਾ ਜੋਗਿੰਦਰ ਸਿੰਘ, ਭਰਾ ਸਰਬਜੀਤ ਸਿੰਘ, ਨਾਇਬ ਤਹਿਸੀਲਦਾਰ ਅਭਿਨਵ ਤਿਵਾੜੀ, 19 ਰਾਸ਼ਟਰੀ ਰਾਈਫ਼ਲ ਯੂਨਿਟ ਦੇ ਸੂਬੇਦਾਰ ਸਰਬਜੀਤ ਸਿੰਘ, ਭਰਾ ਸਰਬਜੀਤ ਸਿੰਘ, ਪਤਨੀ ਮਨਜਿੰਦਰ ਕੌਰ ਤੇ ਹੋਰਨਾ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਨੂੰ ਫੁੱਲ ਮਲਾਵਾਂ ਭੇਂਟ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼ਹੀਦ ਪਰਗਟ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਨੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੇਰਾ ਪੁੱਤਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀ ਗਿਆ ਹੈ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਮੇਰੇ ਸ਼ਹੀਦ ਪੁੱਤਰ ਪਰਗਟ ਸਿੰਘ ਦੀ ਪਤਨੀ ਮੇਰੀ ਨੂੰ ਹ ਮਨਜਿੰਦਰ ਕੌਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ, ਐੱਸ. ਡੀ. ਐੱਮ. ਰਵਿੰਦਰ ਸਿੰਘ ਅਰੋੜਾ, ਨਾਇਬ ਤਹਿਸੀਲਦਾਰ ਅਭਿਨਵ ਤੀਵਾੜੀ, ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਸੁਰਿੰਦਰਪਾਲ ਸਿੰਘ ਤਾਲਪੁਰਾ, ਨਗਰ ਕੌਂਸਲ ਰਮਦਾਸ ਦੇ ਪ੍ਰਧਾਨ ਗੁਰਪਾਲ ਸਿੰਘ ਸਿੰਧੀ, ਐੱਸ. ਐੱਚ. ਓ. ਅਰਜਨ ਕੁਮਾਰ, ਮਾਤਾ ਰਣਜੀਤ ਕੌਰ, ਤਾਇਆ ਕਰਮ ਸਿੰਘ, 'ਆਪ' ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਕੌਂਸਲਰ ਗੁਰਮੀਤ ਕੌਰ, ਹਰਜਿੰਦਰ ਸਿੰਘ ਬਾਜਵਾ, ਸਰਪੰਚ ਰਾਜਵਿੰਦਰ ਸਿੰਘ ਰਾਜਾ, ਬਲਾਕ ਪ੍ਰਧਾਨ ਜਗਤਾਰ ਸਿੰਘ ਅਵਾਣ, ਹੌਲਦਾਰ ਜਗਤਾਰ ਸਿੰਘ, ਨਾਇਕ ਗੁਰਸੇਵਕ ਸਿੰਘ, ਸਿਪਾਹੀ ਅੰਮਿ੍ਤਪਾਲ ਸਿੰਘ, ਸਿਪਾਹੀ ਲਵਪ੍ਰੀਤ ਸਿੰਘ, ਲਾਂਸ ਨਾਇਕ ਸੁਖਵਿੰਦਰ ਸਿੰਘ, ਸਿਪਾਹੀ ਹਰਭਜਨ ਸਿੰਘ ਅਤੇ ਸਿਪਾਹੀ ਜੋਬਨਪ੍ਰੀਤ ਸਿੰਘ ਆਦਿ ਹਾਜ਼ਰ ਸਨ |