22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

Ad Position 21
No active advertisement
ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ ਦੇ ਤਹਿਸੀਲ ਪ੍ਰਧਾਨ ਮਾਸਟਰ ਵਾਸੁਦੇਵ ਸ਼ਰਮਾ, ਨਰਿੰਦਰ ਸਿੰਘ ਰੰਧਾਵਾ ਦਿਆਲਪੁਰਾ ਤੇ ਹੋਰ ਪੈਨਸ਼ਨਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 06-01-2026
ਅਜਨਾਲਾ, 5 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਵਿਰੋਧ ਵਿਚ ਅੱਜ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲ ਪ੍ਰਧਾਨ ਮਾਸਟਰ ਵਾਸੁਦੇਵ ਸ਼ਰਮਾ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਮਾਸਟਰ ਵਾਸੁਦੇਵ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2.59 ਗੁਣਾਂਕ ਤੇ 20 ਪ੍ਰਤੀਸ਼ਤ ਵਾਧਾ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਪੰਜਾਬ ਭਰ ਦੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪੈਨਸ਼ਨ ਦੇ ਡੀ. ਏ. ਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ ਅਤੇ ਫੈਮਿਲੀ ਪੈਨਸ਼ਨਰ ਨੂੰ ਜੋ ਹੁਣ ਤੱਕ ਬਕਾਇਆ ਨਹੀਂ ਦਿੱਤਾ ਗਿਆ ਉਹ ਵੀ ਦਿੱਤਾ ਜਾਵੇ ਅਤੇ ਮੈਡੀਕਲ ਭੱਤਾ 2500 ਰੁਪਏ ਦੇਣ ਤੋਂ ਇਲਾਵਾ ਹੋਰਨਾਂ ਸਾਰੀਆਂ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੇ ਕਮਿਸ਼ਨ ਦੀਆਂ ਤਰੁਟੀਆਂ ਦੂਰ ਕੀਤੀਆਂ ਜਾਣ ਅਤੇ ਬੰਦ ਕੀਤੇ ਸਾਰੇ ਭੱਤੇ ਚਾਲੂ ਕੀਤੇ ਜਾਣ | ਇਸ ਮੌਕੇ ਨਰਿੰਦਰ ਸਿੰਘ ਰੰਧਾਵਾ ਦਿਆਲਪੁਰਾ, ਧਿਆਨ ਸਿੰਘ, ਪ੍ਰੇਮ ਚੰਦ, ਵੱਸਣ ਸਿੰਘ ਰੰਧਾਵਾ, ਗੁਰਮੀਤ ਚੰਦ ਸ਼ਰਮਾ, ਜਗਦੀਸ਼ ਕੁਮਾਰ, ਖਰੈਤੀ ਲਾਲ, ਜਗੀਰ ਸਿੰਘ, ਜਸਪਾਲ ਸਿੰਘ, ਕਲਰ ਕਿਦਾ ਰਕੇਸ਼ ਭੰਡਾਰੀ ਅਤੇ ਸੁਰਿੰਦਰ ਸਿੰਘ, ਜਗੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸ਼ਹੀਦ ਨਾਇਕ ਪਰਗਟ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ <br/>
Ad Position 24