22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 06-01-2026

ਅਜਨਾਲਾ, 5 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਦਸਮੇਸ਼ ਪਿਤਾ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਥੋਂ ਥੋੜੀ ਦੂਰ ਸਥਿਤ ਪਿੰਡ ਤੇੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਰਮਨਦੀਪ ਸਿੰਘ ਜੋਬਨ ਤੇੜੀ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਦਿੱਤੀ | ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਗ੍ਰੰਥੀ ਸਿੰਘ ਭਾਈ ਕੰਵਲਜੀਤ ਸਿੰਘ, ਬਲਵੀਰ ਸਿੰਘ, ਗੁਰਭੇਜ ਸਿੰਘ, ਜਰਮਨਜੀਤ ਸਿੰਘ, ਲਵਪ੍ਰੀਤ ਸਿੰਘ ਲਵੀ, ਹਰਪ੍ਰੀਤ ਸਿੰਘ, ਸੁਖਚੈਨ ਸਿੰਘ ਮਾਨ, ਗੁਰਵੇਲ ਸਿੰਘ, ਕਰਨਬੀਰ ਸਿੰਘ, ਸੰਦੀਪ ਸਿੰਘ, ਲਵਪ੍ਰੀਤ ਸਿੰਘ, ਸਾਜਨਪ੍ਰੀਤ ਸਿੰਘ, ਸੁਖਮਨਪ੍ਰੀਤ ਸਿੰਘ, ਮਹਿਕਦੀਪ ਸਿੰਘ, ਜਰਮਨਜੀਤ ਸਿੰਘ, ਡਾ: ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਰਸ਼ਦੀਪ ਸਿੰਘ ਲਹੌਰੀਆ, ਜਗਰੂਪਦੀਪ ਸਿੰਘ ਅਤੇ ਸੁਖਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਾਇਆ
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬਾਬਾ ਬਕਾਲਾ-ਰਈਆ ਸੰਪਰਕ ਸੜਕ 'ਤੇ ਬਾਜ਼ਾਰ ਨਿਵਾਸੀ ਦੁਕਾਨਦਾਰ ਵੀਰਾਂ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਹ- ਪਕੌੜਿਆਂ ਦਾ ਲੰਗਰ ਲਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ, ਉਪਰੰਤ ਸੰਗਤਾਂ ਲਈ ਚਾਹ-ਪਕੌੜਿਆਂ ਦਾ ਲੰਗਰ ਲਾਇਆ ਗਿਆ | ਇਸ ਮੌਕੇ ਮਨਜੀਤ ਸਿੰਘ ਧਾਮੀ, ਰਣਜੀਤ ਸਿੰਘ ਰਿੰਕਾ, ਦਲਜਿੰਦਰ ਸਿੰਘ ਸੋਨੂੰ, ਕੁਲਦੀਪ ਸਿੰਘ, ਮੱਖਣ ਸਿੰਘ, ਏ. ਐੱਸ. ਕਰਿਆਨਾ ਸਟੋਰ, ਮੇਜਰ ਸਿੰਘ, ਬੱਬੂ ਸਟੂਡੀਓ, ਅਵਤਾਰ ਸਿੰਘ, ਵਰਿੰਦਰ ਸਿੰਘ ਰਾਜੂ, ਹਰਦੀਪ ਸਿੰਘ ਅਤੇ ਹੋਰ ਬਜ਼ਾਰ ਨਿਵਾਸੀ ਦੁਕਾਨਦਾਰ ਹਾਜ਼ਰ ਸਨ |
ਸਠਿਆਲਾ ਵਿਖੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਸਠਿਆਲਾ, (ਜਗੀਰ ਸਿੰਘ ਸਫਰੀ)-ਇਤਿਹਾਸਕ ਅਸਥਾਨ ਨੌਵੀਂ ਪਾਤਸ਼ਾਹੀ ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ | ਇਸ ਮੌਕੇ ਸੇਵਾਦਾਰਾਂ ਨੂੰ ਸਨਮਾਨਿਤ ਕਰਨ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਜਥੇ: ਜਸਵਿੰਦਰ ਸਿੰਘ ਡਾਂਗਾ ਨੇ ਦੱਸਿਆ ਹੈ ਕਿ ਗੁ: ਧੇੜੇਆਣਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਅਰੰਭ ਹੋਇਆ ਹੈ | ਇਹ ਨਗਰ ਕੀਰਤਨ ਗੁ: ਸਵਰਗਪੁਰੀ ਤੋਂ ਹੁੰਦਿਆ ਹੋਇਆ, ਗੁ: ਸੋਹੰਆਣਾ ਸਾਹਿਬ, ਗੁ: ਬੁੰਗਾ ਸਾਹਿਬ ਗੁ: ਨਾਨਕਸਰ ਤੇ ਗੁ: ਧੇੜੇਆਣਾ ਸਮਾਪਤ ਹੋਵੇਗਾ | ਇਸ ਮੌਕੇ ਜਥੇ: ਪਰਮਜੀਤ ਸਿੰਘ ਡਾਂਗਾ, ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਸੁਪਰਡੈਂਟ ਨਿਰਮਲ ਸਿੰਘ, ਸਰਦੂਲ ਸਿੰਘ ਮੱਲ੍ਹੀ, ਸੁਖਦੇਵ ਸਿੰਘ ਬੱਲ, ਡਾ. ਗੁਰਵਿੰਦਰ ਸਿੰਘ ਲਾਡੀ, ਜਸਬੀਰ ਸਿੰਘ ਸੋਢੀ, ਬਲਦੇਵ ਸਿੰਘ ਫੌਜੀ, ਪਰਮਜੀਤ ਸਿੰਘ ਖੀਵਾ, ਬਾਬਾ ਮੇਜਰ ਸਿੰਘ, ਜਿੰਦਾ ਸਿੰਘ ਲਾਂਗਰੀ, ਰੇਸ਼ਮ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ, ਬਲਦੇਵ ਸਿੰਘ ਫੌਜੀ, ਸੇਵਾਦਾਰ ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਇਤਿਹਾਸਿਕ ਗੁਰਦੁਆਰਾ ਰਾਮ ਟਾਹਲੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਚੋਗਾਵਾਂ, (ਗੁਰਵਿੰਦਰ ਸਿੰਘ ਕਲਸੀ)-ਕਲਗੀਧਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਗੁਰਦੁਆਰਾ ਰਾਮ ਟਾਹਲੀ ਸਾਹਿਬ ਪਿੰਡ ਕੱਕੜ ਵਿਖੇ ਵਿਸ਼ਾਲ ਨਗਰ ਕੀਰਤਨ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ | ਉਪਰੰਤ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਪਿੰਡ ਦੇ ਸਰਪੰਚ ਮੇਜਰ ਸਿੰਘ, ਮਿਲਕ ਪਲਾਂਟ ਵੇਰਕਾ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ, ਬਾਬਾ ਜਗੀਰ ਸਿੰਘ, ਬਾਬਾ ਸਤਨਾਮ ਸਿੰਘ, ਪ੍ਰਧਾਨ ਜਗਦੀਸ਼ ਸਿੰਘ ਗੁਰਦੁਆਰਾ ਭਾਈ ਗਰੀਬ ਦਾਸ ਜੀ, ਪਿਆਰਾ ਸਿੰਘ ਮੈਂਬਰ, ਅਜੀਤ ਸਿੰਘ, ਨਰਿੰਦਰ ਸਿੰਘ ਰਾਠ, ਭੁਪਿੰਦਰ ਸਿੰਘ ਰਾਠ, ਗੁਰਸ਼ਰਨ ਸਿੰਘ ਰਾਠ, ਅਵਤਾਰ ਸਿੰਘ ਰਾਠ, ਸੁਖਰਾਜਬੀਰ ਸਿੰਘ ਜੈਲਦਾਰ, ਹਰਿੰਦਰ ਸਿੰਘ ਜੈਲਦਾਰ, ਸਾਬਕਾ ਮੈਂਬਰ ਨਿਰਮਲ ਸਿੰਘ, ਸੁਰਜੀਤ ਸਿੰਘ ਸਾਬਕਾ ਮੈਂਬਰ, ਸਾਬਕਾ ਸਰਪੰਚ ਸੋਨੂ, ਦਰਸ਼ਨ ਸਿੰਘ ਆਦਿ ਸੇਵਾਦਾਰਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਤਰਸਿੱਕਾ, (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰੂ ਨਾਨਕ ਦਰਬਾਰ ਖਜਾਲਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਖਜਾਲਾ ਵਾਲਿਆਂ ਦੀ ਰਹਿਨੁਮਾਈ ਹੇਠ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚਲਿਆ | ਜਿਸ 'ਚ ਭਾਈ ਦੀਪ ਸਿੰਘ ਤੇ ਭਾਈ ਜਰਨੈਲ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਤੇ ਅਜ਼ੀਤ ਸਿੰਘ ਅਜਾਇਬਵਾਲੀ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ | ਇਸ ਮੌਕੇ ਬਾਬਾ ਗੁਰਦੀਪ ਸਿੰਘ ਖਜਾਲਾ ਵਾਲਿਆਂ ਨੇ ਸੰਗਤਾਂ ਨੂੰ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਗੁਰੂ ਕਾ ਲੰਗਰ ਅਤੁੱਟ ਵਰਤਿਆ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੀਲੋਵਾਲ ਤੋਂ ਨਗਰ ਕੀਰਤਨ ਸਜਾਇਆ
ਟਾਹਲੀ ਸਾਹਿਬ, 5 ਜਨਵਰੀ (ਵਿਨੋਦ ਭੀਲੋਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੀਲੋਵਾਲ ਤੋਂ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਪੱਤੀ ਲਹਿੰਦੀ ਤੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨੌਜਵਾਨ ਕਮੇਟੀ, ਐੱਨ. ਆਰ. ਆਈ. ਵੀਰਾਂ ਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਜੈਕਾਰਿਆਂ ਦੀ ਗੂੰਜ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਹ ਨਗਰ ਕੀਰਤਨ ਵਿਚ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਦਸਮੇਸ਼ ਪਿਤਾ ਦੀ ਜੀਵਨੀ 'ਤੇ ਚਾਨਣਾ ਪਾ ਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਪ੍ਰੇਰਿਤ ਕੀਤਾ | ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਲਹਿੰਦੀ ਪੱਤੀ ਅਰਦਾਸ ਉਪਰੰਤ ਸਮਾਪਤ ਹੋਇਆ | ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਨ ਵਾਲੀਆਂ ਸੰਗਤਾਂ ਵਿਚ ਸ਼ਿਵਰਾਜ ਸਿੰਘ ਬਾਠ, ਗੁਰਮੀਤ ਸਿੰਘ ਰਾਜੂ ਚੇਅਰਮੈਨ ਸਾਬਕਾ ਬਲਾਕ ਸੰਮਤੀ, ਗ੍ਰੰਥੀ ਸਾਹਿਬ ਭਾਈ ਸਵਿੰਦਰ ਸਿੰਘ, ਕੁਲਵਿੰਦਰਜੀਤ ਸਿੰਘ ਪਿ੍ੰਸ, ਗ੍ਰੰਥੀ ਭਾਈ ਹਰਦੀਪ ਸਿੰਘ, ਨੰਬਰਦਾਰ ਜਸਪਾਲ ਸਿੰਘ, ਸਤਨਾਮ ਸਿੰਘ ਬਾਊ, ਬਾਬਾ ਸ਼ਮਸ਼ੇਰ ਸਿੰਘ ਸ਼ੇਰਾ, ਮਲਕੀਤ ਸਿੰਘ ਮੈਂਬਰ ਪੰਚਾਇਤ, ਬਲਬੀਰ ਸਿੰਘ ਕਾਕਾ, ਜਸਪਾਲ ਮੁਨਸ਼ੀ, ਡਾ. ਬਲਕਾਰ ਸਿੰਘ, ਗੁਰਜੀਤ ਸਿੰਘ ਬਾਠ, ਸ਼ਰਨਜੀਤ ਸਿੰਘ,ਧਰਮਪਾਲ, ਬਿਕਰਮਜੀਤ ਸਿੰਘ ਬਿੱਕਾ, ਹਰਜਿੰਦਰ ਸਿੰਘ, ਗੁਰਤੇਜ ਸਿੰਘ ਬੋਪਾਰਾਏ, ਰਜਿੰਦਰ ਪਾਲ ਸੋਨੂੰ, ਨਰਿੰਦਰ ਸਿੰਘ ਮੈਂਬਰ, ਅਕਾਸ਼ਦੀਪ ਸਿੰਘ, ਰਵਿੰਦਰ ਸਿੰਘ ਮੈਂਬਰ ਪੰਚਾਇਤ, ਸਮੇਤ ਵੱਡੀ ਗਿਣਤੀ ਵਿਚ ਸ਼ਾਮਿਲ ਸਨ |
ਨਵਾਂ ਪਿੰਡ ਤੇ ਆਸ-ਪਾਸ ਵਿਖੇ ਨਗਰ ਕੀਰਤਨ ਸਜਾਇਆ
ਨਵਾਂ ਪਿੰਡ, (ਜਸਪਾਲ ਸਿੰਘ)-10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਸਬਾ ਤੇ ਇਸਦੇ ਆਸ-ਪਾਸ ਵਿਸ਼ਾਲ ਨਗਰ ਕਰਤਨ ਸਜਾਏ ਗਏ | ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਨਵਾਂ ਪਿੰਡ ਸਮੂਹ 'ਚ ਪਰਸੋਂ ਰੋਜ਼ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਚੱਲਿਆ ਨਗਰ ਕੀਰਤਨ ਬੀਬੀਆਂ ਦੇ ਸ਼ਬਦ ਕੀਰਤਨ ਜਥੇ ਦੁਆਰਾ ਗਾਇਨ ਸ਼ਬਦ ਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਦੇ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ 'ਚ ਨਗਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਗੁਜ਼ਰਦਾ ਹੋਇਆ ਸ਼ਾਮ ਨੂੰ ਉਪਰੋਕਤ ਸਥਾਨ 'ਤੇ ਸਮਾਪਤ ਹੋਇਆ | ਇਸ ਮੌਕੇ ਸ਼ਰਧਾਲੂਆ ਵਲੋਂ ਸੰਗਤਾਂ ਲਈ ਦੁੱਧ, ਫਲਾਂ ਤੇ ਗੁਰੂ ਦੇ ਅਟੁੱਟ ਲੰਗਰ ਲਗਾਏ ਗਏ |
ਗੁਰਦੁਆਰਾ ਬਾਬਾ ਜੀਵਨ ਸਿੰਘ ਹਰੀਆਂ ਵਿਖੇ ਨਗਰ ਕੀਰਤਨ ਸਜਾਇਆ
ਮਜੀਠਾ, (ਮਨਿੰਦਰ ਸਿੰਘ ਸੋਖੀ)-ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਜੀਵਨ ਸਿੰਘ ਹਰੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਸੰਗਤਾਂ ਵਾਸਤੇ ਦੁੱਧ, ਚਾਹ ਪਕੌੜੇ ਤੇ ਹੋਰ ਵੱਖ ਵੱਖ ਪਕਵਾਨਾਂ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ | ਨਗਰ ਕੀਰਤਨ ਵਿਚ ਸ਼ਾਮਲ ਸਿੱਖ ਸੰਗਤਾਂ ਵਲੋਂ ਸਤਿਨਾਮੁ ਵਾਹਿਗੁਰੂ ਦੇ ਜਾਪੁ ਤੇ ਗੁਰਬਾਣੀ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗਰੰਥੀ ਭਾਈ ਪਲਵਿੰਦਰ ਸਿੰਘ, ਰਣਜੀਤ ਸਿੰਘ ਪੰਨੂੰ, ਸੁਖਦੇਵ ਸਿੰਘ, ਮੱਖਣ ਸਿੰਘ ਹਰੀਆਂ, ਪਲਵਿੰਦਰ ਸਿੰਘ ਸ਼ਾਹ, ਈ.ਟੀ.ਓ ਕਿਰਪਾਲ ਸਿੰਘ, ਰਸ਼ਪਾਲ ਸਿੰਘ, ਮਲਕੀਤ ਸਿੰਘ, ਦੇਸਾ ਸਿੰਘ, ਸੁੱਚਾ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਗੁਰਬਚਨ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ, ਨਰਿੰਦਰ ਸਿੰਘ, ਪ੍ਰਤਾਪ ਸਿੰਘ, ਹਰਜਿੰਦਰ ਸਿੰਘ, ਗੁਰਮੇਲ ਸਿੰਘ, ਰਵੀਕਰਨ ਸਿੰਘ, ਕਪੂਰ ਸਿੰਘ, ਆਕਾਸ਼ਪ੍ਰੀਤ ਸਿੰਘ, ਗੁਰਮੇਜ ਸਿੰਘ, ਤਿਲਕ ਰਾਜ, ਤੇਜਿੰਦਰਪਾਲ ਸਿੰਘ, ਹੀਰਾ ਸਿੰਘ, ਸਾਜਨ ਸਿੰਘ, ਅਮਰੀਕ ਸਿੰਘ, ਹਰਪਾਲ ਸਿੰਘ, ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | (ਬਾਕੀ ਸਫ਼ਾ 8 'ਤੇ)
ਸਫ਼ਾ 7 ਦੀ ਬਾਕੀ
ਜੇਠੂਵਾਲ, (ਮਿੱਤਰਪਾਲ ਸਿੰਘ ਰੰਧਾਵਾ)-ਦਸਮੇਸ਼ ਪਿਤਾ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਿੰਡ ਸੋਹੀਆਂ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਸਾਹਿਤ ਮਨਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਜੋ ਕਿ ਪਿੰਡ ਦੇ ਵੱਖ-ਵੱਖ ਬਜ਼ਾਰਾਂ ਤੇ ਗੁਰੂ ਨਾਨਕ ਨਗਰ ਸੋਹੀਆਂ ਕਲੋਨੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦਾ ਅਕਾਲੀ ਦਲ ਦੇ ਸਰਕਲ ਪ੍ਰਧਾਨ ਧਰਮਬੀਰ ਸਿੰਘ ਸੋਹੀ ਦੀ ਅਗਵਾਈ 'ਚ ਸੰਗਤਾਂ ਵਲੋਂ ਜੈਕਾਰਿਆ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਮਲੂਕ ਸਿੰਘ, ਸ਼ਰਨਜੀਤ ਸਿੰਘ ਸੋਹੀ, ਨੰਬਰਦਾਰ ਭੁਪਿੰਦਰ ਸਿੰਘ, ਸਰਪੰਚ ਲਵਪ੍ਰੀਤ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਸ਼ੇਰਾ ਸੋਹੀ, ਮਾਸਟਰ ਬਲਦੇਵ ਸਿੰਘ, ਪੰਚ ਬਲਦੇਵ ਸਿੰਘ, ਨੰਬਰਦਾਰ ਇਕਬਾਲ ਸਿੰਘ, ਜਗਰੂਪ ਸਿੰਘ, ਸਾਹਿਬ ਸਿੰਘ, ਫੌਜੀ ਦਲਬੀਰ ਸਿੰਘ, ਬਾਬਾ ਗੁਰਵਿੰਦਰ ਸਿੰਘ, ਮੰਗਲ ਸਿੰਘ, ਗੁਰਦੇਵ ਸਿੰਘ, ਆਤਮਾ ਸਿੰਘ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਮੱਤੇਵਾਲ, (ਗੁਰਪ੍ਰੀਤ ਸਿੰਘ ਮੱਤੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਥੰਮ ਸਾਹਿਬ, ਉਦੋਕੇ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅੱਜ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਿਚ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ | ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸ਼ਾਮਿਲ ਸੰਗਤਾਂ ਵਲੋਂ ਗੁਰਬਾਣੀ ਜੱਸ ਗਾਇਨ ਕੀਤਾ ਅਤੇ ਸਵੇਰ 10 ਵਜੇ ਇਹ ਨਗਰ ਕੀਰਤਨ ਅਰੰਭ ਹੋਇਆ ਅਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਸ਼ਾਮ 5 ਵਜੇ ਗੁਰਦੁਆਰਾ ਥੰਮ ਸਾਹਿਬ ਵਿਖੇ ਸਮਾਪਤ ਹੋਇਆ |
ਪਿੰਡ ਵਡਾਲਾ ਭਿੱਟੇਵਡ ਵਿਖੇ ਸਜਾਇਆ ਨਗਰ ਕੀਰਤਨ
ਰਾਮ ਤੀਰਥ, (ਧਰਵਿੰਦਰ ਸਿੰਘ ਔਲਖ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਪਿੰਡ ਵਡਾਲਾ ਭਿੱਟੇਵੱਡ ਦੇ ਗੁਰਦੁਆਰਾ ਬਾਬਾ ਭਾਈ ਪੂਰੋ, ਬਾਬਾ ਭਾਈ ਫੰਦੀ ਜੀ ਤੋਂ ਵਿਸ਼ਾਲ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਗੁਰਦੁਆਰਾ ਬਾਉਲੀ ਸਾਹਿਬ, ਦਾਤਾ ਬੰਦੀ ਛੋੜ ਪਬਲਿਕ ਸਕੂਲ, ਗੁਰਦੁਆਰਾ ਬਾਬਾ ਜੀਵਨ ਸਿੰਘ ਅਤੇ ਹੋਰ ਸਥਾਨਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਪੂਰ ਸਵਾਗਤ ਕੀਤਾ ਗਿਆ | ਇਸ ਮੌਕੇ ਤੇ ਕਿਸਾਨ ਆਗੂ ਰਜਵੰਤ ਸਿੰਘ ਵਡਾਲਾ, ਬਲਾਕ ਸੰਮਤੀ ਮੈਂਬਰ ਦਲਬੀਰ ਸਿੰਘ ਵਡਾਲਾ, ਬਲਜੀਤ ਸਿੰਘ ਬਲਾਕ ਪ੍ਰਧਾਨ, ਦਿਲਬਾਗ ਸਿੰਘ, ਵਜੀਰ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ, ਸਰਪੰਚ ਮਦਨ ਸਿੰਘ, ਗੁਰਜੀਤ ਸਿੰਘ ਮਿੰਟੂ, ਗੁਰਬਖਸ਼ ਸਿੰਘ, ਸੂਬਾ ਸਿੰਘ, ਜੈਮਲ ਸਿੰਘ ਵਡਾਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ. ਨਗਰ ਕੀਰਤਨ ਦੇ ਨਾਲ ਭਾਈ ਪਲਵਿੰਦਰ ਸਿੰਘ ਖਾਸਾ ਦੇ ਕਵਿਸ਼ਰੀ ਜਥੇ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸਰਵਣ ਕਰਵਾਇਆ ਗਿਆ |
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ
ਗੱਗੋਮਾਹਲ, (ਬਲਵਿੰਦਰ ਸਿੰਘ ਸੰਧੂ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਪਿੰਡ ਅਵਾਣ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਤੋ ਇੱਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਬਜ਼ਾਰਾਂ, ਗਲੀਆਂ, ਮੁਹੱਲਿਆਂ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਇਸ ਸਮੇ ਸੰਗਤਾਂ ਵਲੋਂ ਪਿੰਡ ਦੀਆਂ ਗਲੀਆਂ, ਬਜ਼ਾਰਾਂ ਦੀ ਵਿਸ਼ੇਸ਼ ਤੌਰ 'ਤੇ ਸਫਾਈ ਕੀਤੀ ਹੋਈ ਸੀ ਤੇ ਵੱਖ-ਵੱਖ ਜਗ੍ਹਾ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾ ਕੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਛਕਾਏ ਜਾ ਰਹੇ ਸਨ | ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉਪਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਤੇ ਸੰਗਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸ਼ਬਦ ਗਾਇਨ ਕਰ ਰਹੀਆਂ ਸਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ, ਸਰਪੰਚ ਸ਼ੇਰ ਸਿੰਘ, ਗ੍ਰੰਥੀ ਤਸਬੀਰ ਸਿੰਘ, ਸਾਬਕਾ ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਗਿਆਨੀ ਪਰਮਜੀਤ ਸਿੰਘ, ਜਗਤਾਰ ਸਿੰਘ ਫੌਜੀ, ਰੇਸ਼ਮ ਸਿੰਘ ਫੌਜੀ, ਸੁਖਦੇਵ ਸਿੰਘ ਬੱਬਾ, ਸੇਵਾ ਮੁਕਤ ਇੰਸ: ਸਾਹਿਬ ਸਿੰਘ, ਹਰਨੇਕ ਸਿੰਘ ਢਿੱਲੋ, ਹਜੂਰ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ |
ਨਗਰ ਕੀਰਤਨ ਦਾ ਭਰਵਾਂ ਸਵਾਗਤ
ਜਗਦੇਵ ਕਲਾਂ, (ਸ਼ਰਨਜੀਤ ਸਿੰਘ ਗਿੱਲ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਨੱਥਾ ਸਿੰਘ ਜੀ ਪਿੰਡ ਲਸ਼ਕਰੀ ਨੰਗਲ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਦਾ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ 'ਤੇ ਪਹੁੰਚਣ 'ਤੇ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਵਾਲਿਆਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਤਾਂ ਦੇ ਛਕਣ ਵਾਸਤੇ ਵੰਨ ਸੁਵੰਨੇ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਦਾਰਾ ਸਿੰਘ ਜਗਦੇਵ ਕਲਾਂ, ਹਰਵੰਤ ਸਿੰਘ, ਬਿਕਰਮਜੀਤ ਸਿੰਘ, ਹਰਤੇਜਪਾਲ ਸਿੰਘ, ਦਵਿੰਦਰ ਸਿੰਘ, ਪ੍ਰਭਦੇਵ ਸਿੰਘ, ਸ਼ਮਸ਼ੇਰ ਸਿੰਘ, ਤਰਸੇਮ ਸਿੰਘ, ਜੋਧ ਸਿੰਘ, ਡਾ. ਬਲਰਾਜ ਸਿੰਘ, ਬਾਬਾ ਗੁਲਜ਼ਾਰ ਸਿੰਘ, ਬਾਬਾ ਸਾਹਿਬ ਸਿੰਘ ਆਦਿ ਸੰਗਤਾਂ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ ਤੇ ਸਮਾਗਮ ਕਰਵਾਏ ਅਗਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
Ad Position 24