ਰਈਆ, 23 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਦਿਆਰਥੀਆਂ ਨੂੰ ਗੁਰਮਤਿ ਤੋਂ ਜਾਣੰੂ ਕਰਵਾਉਣ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ ਉਸ ਵਿਚ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ | ਅੱਜ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੁਮੈਨ ਰਈਆ ਵਿਖੇ ਇਕ ਸਮਾਗਮ ਮਕਵਾਇਆ ਗਿਆ ਜਿਸ ਵਿਚ ਕਾਲਜ ਦੀਆਂ ਮੈਰਿਟ ਵਿਚ ਆਈਆਂ ਵਿਦਿਆਰਥਣਾਂ ਨੂੰ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਪੁੱਜੇ ਕਥਾਵਾਚਕ ਜੱਜ ਸਿੰਘ ਤੇ ਹਰਪ੍ਰੀਤ ਸਿੰਘ ਦੁਆਰਾ ਨਗਦ ਰਾਸ਼ੀ ਦੇ ਕੇ ਵਿਦਿਆ ਕੌਰ, ਕੋਮਲਪ੍ਰੀਤ ਕੌਰ, ਮਨਦੀਪ ਕੌਰ ਤੇ ਸ਼ੁਭਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪਿ੍ੰ: ਡਾ. ਅਨੂ ਕਪਿਲ ਨੇ ਮੈਰਿਟ ਵਿਚ ਆਈਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ | ਫੇਰੂਮਾਨ ਟਰੱਸਟ ਤੇ ਕਾਲਜ ਦੇ ਪ੍ਰਧਾਨ ਸਤਨਾਮ ਕੌਰ ਸੇਖੋਂ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਪ੍ਰੀਖਿਆ 'ਚ ਮੱਲ੍ਹਾਂ ਮਾਰਨ ਦੀ ਸ਼ਲਾਘਾ ਕੀਤੀ | ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਦਲਜੀਤ ਕੌਰ ਤੇ ਅਸਿਸਟੈਂਟ ਪ੍ਰੋਫੈਸਰ ਕਰਮਜੀਤ ਕੌਰ ਆਦਿ ਹਾਜ਼ਰ ਸਨ |