03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 'ਆਪ' ਸਰਕਾਰ ਦੀ ਇਕ ਇਤਿਹਾਸਕ ਤੇ ਲੋਕ ਹਿੱਤ ਵੱਡੀ ਪਹਿਲ-ਕੁਲਦੀਪ ਸਿੰਘ ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 24-01-2026
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਗਰੰਟੀ ਨੂੰ ਪੂਰਾ ਕਰਦਿਆਂ ਪੰਜਾਬ ਅੰਦਰ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਇਕ ਇਤਿਹਾਸਕ ਅਤੇ ਲੋਕ ਹਿੱਤ ਵਿਚ ਵੱਡੀ ਪਹਿਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ ਨੇ ਸ਼ਹਿਰ ਅੰਦਰ ਸਥਿਤ ਪਾਰਟੀ ਦਫਤਰ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਨੂੰ ਕਾਰਡ ਬਣਾਉਣ ਲਈ ਲੋੜੀਂਦੀਆਂ ਮਸ਼ੀਨਾਂ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਯੂਥ ਵਿੰਗ ਦੇ ਆਗੂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡਾਂ 'ਚ ਜਾ ਕੇ ਲੋਕਾਂ ਦੇ ਕਾਰਡ ਬਣਵਾਉਣਗੇ ਅਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਦਫਤਰ ਜਾਣ ਦੀ ਲੋੜ ਨਹੀਂ ਸਗੋਂ ਉਨ੍ਹਾਂ ਦੀ ਆਨਲਾਈਨ ਰਜਿਸਟਰੇਸ਼ਨ ਕਰਕੇ ਥੋੜੇ ਦਿਨਾਂ ਬਾਅਦ ਹੀ 10 ਲੱਖ ਦੀ ਸਿਹਤ ਬੀਮਾ ਯੋਜਨਾ ਵਾਲਾ ਕੈੱਸ਼ਲੈੱਸ ਕਾਰਡ ਉਨ੍ਹਾਂ ਦੇ ਘਰ ਆ ਜਾਵੇਗਾ, ਜਿਸ ਰਾਹੀਂ ਲੋੜ ਪੈਣ ਤੇ ਕੋਈ ਵੀ ਵਿਅਕਤੀ ਪੰਜਾਬ ਸਰਕਾਰ ਵਲੋਂ ਸੂਚੀਬਧ ਕੀਤੇ ਗਏ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕਰਵਾ ਸਕੇਗਾ | ਉਨ੍ਹਾਂ ਕਿਹਾ ਕਿ ਇਸ ਯੋਜਨਾਂ ਰਾਹੀਂ ਹੁਣ ਮਹਿੰਗੇ ਤੇ ਅਮੀਰਾਂ ਵਾਲੇ ਹਸਪਤਾਲਾਂ ਵਿਚ ਆਮ ਲੋਕਾਂ ਦਾ ਇਲਾਜ਼ ਮੁਫਤ ਹੋਵੇਗਾ ਜੋ ਦੇਸ਼ ਦੇ ਇਤਿਹਾਸ ਵਿਚ ਇਕ ਵੱਡੀ ਪਹਿਲ ਹੈ | ਵਿਧਾਇਕ ਸ. ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਹੁਣ ਪਹਿਲਾਂ ਉਹ ਸੂਬਾ ਬਣ ਗਿਆ ਹੈ ਜਿੱਥੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫਤ ਸਿੱਖਿਆ, ਮੁਫ਼ਤ ਬਿਜਲੀ ਤੇ ਮੁਫ਼ਤ ਬੱਸ ਯਾਤਰਾ ਦੀ ਗਾਰੰਟੀ ਪੂਰ ਕਰ ਦਿੱਤੀ ਗਈ ਹੈ ਤੇ ਜੋ ਇਕ ਗਰੰਟੀ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਵਾਲੀ ਬਾਕੀ ਹੈ ਉਹ ਵੀ ਇਸ ਬਜਟ ਸੈਸ਼ਨ ਤੋਂ ਬਾਅਦ ਪੂਰੀ ਕਰਦਿਆਂ ਅਪ੍ਰੈਲ ਮਹੀਨੇ ਤੋਂ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ | ਇਸ ਮੌਕੇ ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਆਪ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਆਪ ਯੂਥ ਵਿੰਗ ਹਲਕਾ ਅਜਨਾਲਾ ਦੇ ਕੋਆਰਡੀਨੇਟਰ ਸਰਪੰਚ ਗੁਰਜੰਟ ਸਿੰਘ ਸਰਾਏ, ਐਡਵੋਕੇਟ ਸੰਦੀਪ ਕੌਸ਼ਲ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਹਲਕਾ ਸੰਗਠਨ ਇੰਚਾਰਜ ਸਰਪੰਚ ਲਵਪ੍ਰੀਤ ਸਿੰਘ ਹਰੜ੍ਹ, ਸਰਪੰਚ ਭੁਪਿੰਦਰ ਸਿੰਘ ਮਾਣਾ ਨਾਨਕਪੁਰਾ ਥੇਹ, ਜੇ.ਪੀ. ਕੋਟ ਰਜ਼ਾਦਾ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਬਲਾਕ ਪ੍ਰਧਾਨ ਰਘੂ ਸਾਰੰਗਦੇਵ, ਸਰਪੰਚ ਗੁਰਪਾਲ ਸਿੰਘ, ਸਰਪੰਚ ਜਗਦੀਸ਼ ਸਿੰਘ ਜੱਗਾ, ਸਰਪੰਚ ਮਨਦੀਪ ਸਿੰਘ ਤੇੜਾ, ਕੌਂਸਲਰ ਗੁਰਦੇਵ ਸਿੰਘ ਗੁਲਾਬ, ਦਲਬੀਰ ਸਿੰਘ ਘੁੱਲੀ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਲਾਭ ਸਿੰਘ, ਅਵਤਾਰ ਸਿੰਘ ਜੱਟਾ, ਤੇਜਿੰਦਰ ਸਿੰਘ ਸੰਤੂਨੰਗਲ, ਗੁਰਜੀਤ ਸਿੰਘ ਵਿਛੋਆ, ਨਰਿੰਦਰ ਸਿੰਘ ਖਾਨਵਾਲ, ਨਿਸ਼ਾਨ ਸਿੰਘ ਘੁੱਲੀ, ਸੁਖਜਿੰਦਰ ਸਿੰਘ ਅਵਾਣ, ਅਰਸ਼ਦੀਪ ਸਿੰਘ ਕੋਟਲਾ ਤੇ ਰਾਜਵਿੰਦਰ ਸਿੰਘ ਤੇੜਾ ਖੁਰਦ ਆਦਿ

Ad Position 22
No active advertisement
ਪਿਛਲੀ ਖ਼ਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਕਾਲੇਵਾਲ, ਟੌਹੜਾ <br/> ਅਗਲੀ ਖ਼ਬਰ ਦਸਮੇਸ਼ ਗੁਰਮਤਿ ਸੰਗੀਤ ਅਕੈਡਮੀ 'ਚ ਤੰਤੀ ਸਾਜ਼ਾਂ ਦੀ ਸਿਖਲਾਈ ਦੀ ਅਰੰਭਤਾ <br/>
Ad Position 24
No active advertisement