02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

'ਹੜ੍ਹ ਪ੍ਰਭਾਵਿਤ ਵਿਆਹ ਯੋਜਨਾ' ਤਹਿਤ 300 ਧੀਆਂ ਦੇ ਵਿਆਹ ਦੀ ਜ਼ਿੰਮੇਵਾਰੀ ਸਾਡੀ-ਡਾ. ਉਬਰਾਏ <br/>

Ad Position 21
No active advertisement
ਅਜੀਤ ਡੈਸਕ 24-01-2026
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ) - ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਪੂਰੀ ਦੁਨੀਆ ਅੰਦਰ ਆਪਣੀ ਨਿਵੇਕਲੀ ਪਛਾਣ ਬਣਾ ਚੁੱਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵਲੋਂ ਸ਼ੁਰੂ ਕੀਤੀ ਗਈ 'ਹੜ੍ਹ ਪ੍ਰਭਾਵਿਤ ਵਿਆਹ ਯੋਜਨਾ' ਤਹਿਤ ਅੱਜ ਅੰਮਿ੍ਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਨਾਲ ਸੰਬੰਧਿਤ ਵੱਖ-ਵੱਖ ਪਰਿਵਾਰਾਂ ਦੀਆਂ 8 ਹੋਰਨਾਂ ਧੀਆਂ ਦੇ ਵਿਆਹਾਂ ਲਈ ਸਹਾਇਤਾ ਦੇ ਰੂਪ 'ਚ ਇੱਕ-ਇੱਕ ਲੱਖ ਰੁਪਏ ਦੇ ਚੈੱਕ ਸ਼ਗਨ ਵਜੋਂ ਦਿੱਤੇ ਗਏ | ਇਸ ਸੇਵਾ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਉਚੇਚੇ ਤੌਰ 'ਤੇ ਸਰਹੱਦੀ ਖੇਤਰ 'ਚ ਪਹੁੰਚੇ ਡਾ.ਐੱਸ.ਪੀ. ਸਿੰਘ ਉਬਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਅੰਮਿ੍ਤਸਰ ਦੀਆਂ 8, ਤਰਨਤਾਰਨ ਦੀਆਂ 27 ਅਤੇ ਫਿਰੋਜ਼ਪੁਰ ਦੀਆਂ 21 ਧੀਆਂ ਦੇ ਪਰਿਵਾਰਾਂ ਨੂੰ ਵਿਆਹਾਂ ਵਾਸਤੇ ਇੱਕ-ਇੱਕ ਲੱਖ ਰੁਪਏ ਦੇਣ ਉਪਰੰਤ ਹੁਣ ਤੱਕ ਟਰੱਸਟ ਵੱਲੋਂ ਕੁਲ 92 ਧੀਆਂ ਦੇ ਵਿਆਹ ਮੁਕੰਮਲ ਹੋ ਜਾਣਗੇ ਜਦ ਕਿ 28 ਜਨਵਰੀ ਨੂੰ ਫ਼ਾਜ਼ਿਲਕਾ ਖੇਤਰ ਦੀਆਂ 24 ਹੋਰਨਾਂ ਧੀਆਂ ਦੇ ਵਿਆਹਾਂ ਦਾ ਖਰਚ ਵੀ ਉਨ੍ਹਾਂ ਦੇ ਮਾਪਿਆਂ ਨੂੰ ਦੇ ਦਿੱਤਾ ਜਾਵੇਗਾ | ਡਾ. ਉਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਧੀਆਂ ਦੇ ਵਿਆਹਾਂ ਵਾਸਤੇ 3 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ, ਜਿਸ ਸਦਕਾ ਟਰੱਸਟ 300 ਧੀਆਂ ਦੇ ਵਿਆਹਾਂ ਤੇ ਇੱਕ-ਇਕ ਲੱਖ ਰੁਪਏ ਸ਼ਗਨ ਵਜੋਂ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਵੇਗਾ | ਇਸ ਵੱਡੇ ਸੇਵਾ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਸਿਆਟਲ (ਯੂ.ਐੱਸ.ਏ.) ਦੀ ਸਮੂਹ ਸਾਧ ਸੰਗਤ ਵਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਲਈ ਡਾ. ਉਬਰਾਏ ਨੇ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ ਟਰੱਸਟ ਦੀ ਸਿਆਟਲ ਇਕਾਈ ਦੇ ਅਹੁਦੇਦਾਰ ਵੀ ਉਚੇਚੇ ਤੌਰ 'ਤੇ ਅਮਰੀਕਾ ਤੋਂ ਆ ਕੇ ਅੱਜ ਦੇ ਵਿਆਹ ਸਮਾਗਮਾਂ ਦਾ ਹਿੱਸਾ ਬਣੇ ਹਨ | ਸਮਾਗਮ ਦੇ ਅਖ਼ੀਰ 'ਚ ਸਾਬਕਾ ਸਰਪੰਚ ਗੁਰਚਰਨਜੀਤ ਸਿੰਘ ਰਾਜੂ ਅਵਾਨ ਵਲੋਂ ਡਾ. ਉਬਰਾਏ ਸਮੇਤ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਧੀਆਂ ਦੇ ਮਾਪਿਆਂ ਨੇ ਡਾ. ਉਬਰਾਏ ਸਮੇਤ ਟਰੱਸਟ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਦੀ ਬਦੌਲਤ ਅੱਜ ਉਹ ਆਪਣੀਆਂ ਧੀਆਂ ਦੇ ਵਿਆਹਾਂ ਦੇ ਖ਼ਰਚ ਤੋਂ ਭਾਰ ਮੁਕਤ ਹੋ ਗਏ ਹਨ | ਇਸ ਮੌਕੇ ਟਰੱਸਟ ਦੀ ਸਿਆਟਲ ਇਕਾਈ ਦੇ ਪ੍ਰਧਾਨ ਦਇਆਬੀਰ ਸਿੰਘ ਪਿੰਟੂ ਬਾਠ, ਗੁਰਦੀਪ ਸਿੰਘ ਸਿੱਧੂ, ਹਰਦੀਪ ਸਿੰਘ ਸਿੱਧ (ਯੂ.ਐਸ.ਏ.), ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ ਤੋਂ ਇਲਾਵਾ ਬਲਜਿੰਦਰ ਸਿੰਘ ਅਵਾਨ, ਮਾਸਟਰ ਲਿਵਤਾਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਹਰੜ੍ਹ, ਕਿ੍ਪਾਲ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਜਿੰਦਰ ਮਸੀਹ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਯਾਦ 'ਚ ਬਰਸੀ ਸਮਾਗਮ ਕਰਵਾਇਆ <br/>
Ad Position 24
No active advertisement