09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਅਕਾਲੀ ਦਲ ਨੂੰ ਹਲਕੇ ਵਿਚ ਮਜਬੂਤ ਕਰਨ ਲਈ ਪਿੰਡ ਪੱਧਰ 'ਤੇ ਬੂਥ ਕਮੇਟੀਆਂ ਬਣਾਈਆ ਜਾਣਗੀਆਂ-ਰਣੀਕੇ

Ad Position 21
No active advertisement
ਅਜੀਤ ਡੈਸਕ 25-01-2026
ਜੇਠੂਵਾਲ, 24 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਹਰ ਹਲਕੇ ਵਿਚ ਮਜਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ ਜਿਸ ਤਹਿਤ ਅਕਾਲੀ ਦਲ ਨੂੰ ਹਲਕਾ ਅਟਾਰੀ ਦੇ ਹਰ ਪਿੰਡ ਪੱਧਰ ਤੇ ਪਾਰਟੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਮਜਬੂਤ ਕਰਨ ਲਈ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਜ਼ਿੰਮੇਵਾਰੀਆਂ ਸੌਂਪ ਕੇ ਅੱਗੇ ਲਿਆਂਦਾ ਜਾਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਅਟਾਰੀ ਦੇ ਟਕਸਾਲੀ ਅਕਾਲੀ ਪਰਿਵਾਰਾਂ ਨੇ ਜਿਨ੍ਹਾਂ ਹਮੇਸ਼ਾ ਪਾਰਟੀ ਲਈ ਰੀੜ ਦੀ ਹੱਡੀ ਵਜੋਂ ਕੰਮ ਕਰਕੇ ਪਾਰਟੀ ਨੂੰ ਸਿਖਰਾਂ ਤੱਕ ਪਹੁੰਚਾਇਆ | ਉਨ੍ਹਾਂ ਨੂੰ ਪਾਰਟੀ ਕਦੇ ਵੀ ਅਣਗੋਲਿਆਂ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਹੁਣ ਵੀ ਪਾਰਟੀ ਲਈ ਲਈਆਂ ਜਾ ਰਹੀਆਂ ਹਨ ਜੋ ਕਿ ਪਾਰਟੀ ਨੂੰ ਹੇਠਲੇ ਪੱਧਰ 'ਤੇ ਮਜਬੂਤ ਕਰਨ ਲਈ ਦਿਨ ਰਾਤ ਇਕ ਕਰ ਰਹੇ ਹਨ | ਇਸ ਮੌਕੇ ਬਾਬਾ ਮੇਜਰ ਸਿੰਘ ਸੋਢੀ, ਧਰਮਬੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸ਼ਰਨਬੀਰ ਸਿੰਘ ਸੋਹੀ, ਨੰਬਰਦਾਰ ਮੰਗਤ ਸਿੰਘ , ਗੁਰਜੰਟ ਸਿੰਘ ਸੋਹੀ, ਜਗਰੂਪ ਸਿੰਘ ਜੱਗਾ, ਅਵਤਾਰ ਸਿੰਘ ਫਤਿਹਗੜ ਸੁੱਕਰਚੱਕ, ਪੀਏ ਵਿਜੈ ਸਿੰਘ, ਜਥੇਦਾਰ ਹਰਪਾਲ ਸਿੰਘ ਬੁੱਟਰ, ਜਥੇਦਾਰ ਕਰਮ ਸਿੰਘ ਗਿੱਲ ਜੇਠੂਵਾਲ, ਅਮਨਦੀਪ ਸਿੰਘ ਸੰਧੂ, ਜਥੇਦਾਰ ਭਜਨ ਸਿੰਘ ਮਾਹਲ, ਸਾਬਕਾ ਸਰਪੰਚ ਕਾਲਾ ਸਿੰਘ ਮੈਹਣੀਆ, ਸਾਬਕਾ ਸਰਪੰਚ ਦੇਸਰਾਜ ਮੱਲੂਵਾਲ, ਗੁਰਜਿੰਦਰ ਸਿੰਘ ਹੰਯਰਾ ਜੇਠੂਵਾਲ, ਅਮਨਦੀਪ ਸਿੰਘ ਸੰਧੂ, ਪ੍ਰਧਾਨ ਜਸਵੰਤ ਸਿੰਘ ਬੁੱਟਰ, ਸੰਤੋਖ ਸਿੰਘ ਜੇਠੂਵਾਲ ਸਮੇਤ ਹੋਰ ਅਕਾਲੀ ਵਰਕਰ ਸਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਤਿੰਨ ਕਰੋੜ ਲੋਕਾਂ ਲਈ ਹੋਵੇਗੀ ਵਰਦਾਨ ਸਾਬਿਤ -ਅਮਨਦੀਪ ਕੌਰ ਧਾਲੀਵਾਲ ਅਗਲੀ ਖ਼ਬਰ ਡੋਡਾ ਸੜਕ ਹਾਦਸਾ : ਰੋਪੜ ਦੇ ਲਾਲ ਸ਼ਹੀਦ ਜੋਬਨਜੀਤ ਸਿੰਘ ਦੀ ਮਿ੍ਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ <...
Ad Position 24