ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਪੰਜਾਬ ਭਰ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ 65 ਲੱਖ ਪਰਿਵਾਰਾਂ ਦੇ 3 ਕਰੋੜ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਇਸ ਯੋਜਨਾ ਰਾਹੀਂ ਹੁਣ ਪੰਜਾਬ ਦਾ ਕੋਈ ਵੀ ਨਾਗਰਿਕ ਹਸਪਤਾਲਾਂ ਵਿਚ ਆਪਣਾ ਮੁਫਤ ਇਲਾਜ ਕਰਵਾ ਸਕੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਧੀ ਅਤੇ ਆਪ ਸਿੱਖਿਆ ਵਿੰਗ ਜ਼ਿਲ੍ਹਾ ਅੰਮਿ੍ਤਸਰ ਦੇ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਨੇ ਅਜਨਾਲਾ ਸ਼ਹਿਰ ਅੰਦਰ ਪਾਰਟੀ ਦਫਤਰ ਵਿਖੇ ਇਸ ਯੋਜਨਾ ਦੀ ਸੂਬਾ ਪੱਧਰੀ ਸ਼ੁਰੂਆਤ ਮੌਕੇ ਆਨਲਾਈਨ ਪ੍ਰੋਗਰਾਮ ਵਿਚ ਹਲਕਾ ਵਾਸੀਆਂ ਸਮੇਤ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਲੋਕ 10 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕਰਵਾ ਸਕਣਗੇ | ਜ਼ਿਲ੍ਹਾ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਲਕੇ ਅੰਦਰ ਘਰ ਘਰ ਜਾ ਕੇ ਲੋਕਾਂ ਨੂੰ ਜਿੱਥੇ ਇਸ ਸਕੀਮ ਬਾਰੇ ਜਾਗਰੂਕ ਕਰਨਗੇ ਉੱਥੇ ਹੀ ਉਨ੍ਹਾਂ ਦੇ ਕਾਰਡ ਵੀ ਬਣਵਾ ਕੇ ਦੇਣਗੇ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਓ.ਐਸ.ਡੀ ਗੁਰਜੰਟ ਸਿੰਘ ਸੋਹੀ ਅਤੇ ਚਰਨਜੀਤ ਸਿੰਘ ਸਿੱਧੂ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਰਪੰਚ ਜਸਵੰਤ ਸਿੰਘ ਗੱਗੋਮਾਹਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜੀਤ ਸਿੰਘ ਬੱਲਬਾਵਾ, ਬਲਾਕ ਸੰਮਤੀ ਮੈਂਬਰ ਪਿ੍ਥੀਪਾਲ ਸਿੰਘ ਘੋਨੇਵਾਲਾ, ਲਵਕਰਨ ਸਿੰਘ ਭੱਖਾ, ਲਵਪ੍ਰੀਤ ਸਿੰਘ ਮਾਣਾ ਲੰਗੋਮਾਹਲ, ਸ਼ਿਵਦੀਪ ਸਿੰਘ ਚਾਹਲ, ਸਰਪੰਚ ਨਿਤੀਸ਼ ਸ਼ਾਹ ਚੱਕਬਾਲਾ, ਸਰਪੰਚ ਸੰਤੋਖ ਸਿੰਘ ਗੁਰਬਖਸ਼, ਸਰਪੰਚ ਭਪਿੰਦਰ ਸਿੰਘ ਮਾਣਾ ਨਾਨਕਪੁਰਾ ਥੇਹ, ਸ਼ੇਰ ਸਿੰਘ ਭੁੱਲਰ ਪੰਡੋਰੀ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਪ੍ਰਧਾਨ ਹਰਪਾਲ ਸਿੰਘ ਸਿੰਧੀ ਰਮਦਾਸ, ਬਲਾਕ ਪ੍ਰਧਾਨ ਹਰਜੀਤ ਸਿੰਘ ਗੁਰਾਲਾ ਤੇ ਦਵਿੰਦਰ ਸਿੰਘ ਸੋਨੂੰ, ਸਰਪੰਚ ਪੰਥਪ੍ਰੀਤ ਸਿੰਘ, ਜੇ. ਪੀ ਕੋਟ ਰਜ਼ਾਦਾ, ਸਰਪੰਚ ਗੁਰਪਾਲ ਸਿੰਘ, ਸਰਪੰਚ ਲਾਲੀ ਸ਼ਾਹ ਨਾਨੋਕੇ, ਸਰਪੰਚ ਬਿਕਰਮਜੀਤ ਸਿੰਘ ਬੱਗਾ ਨੰਗਲ, ਸਰਪੰਚ ਜਸਜੀਤ ਸਿੰਘ ਬੱਬੂ ਬੱਲ ਲੱਭੇ ਦਰਿਆ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ ਅਤੇ ਥੰਮਣ ਸਿੰਘ ਬਾਠ ਆਦਿ ਹਾਜ਼ਰ ਸਨ |