08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਰਮਦਾਸ ਵਿਖੇ ਵਿਧਾਇਕ ਧਾਲੀਵਾਲ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਈ <br/>

Ad Position 21
No active advertisement
ਅਜੀਤ ਡੈਸਕ 25-01-2026
ਰਮਦਾਸ, 24 ਜਨਵਰੀ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਨੇ ਸਿਹਤ ਬੀਮਾਂ ਯੋਜਨਾ ਜੋ ਸ਼ੁਰੂ ਕੀਤੀ ਗਈ ਹੈ ਉਸਦੀ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ ਦੇ ਵਾਰਡ ਨੰ: 6 'ਚ ਕਾਰਡ ਬਣਾਉਣ ਦੀ ਸ਼ੁਰੂਆਤ ਕੀਤੀ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦਾ ਹਰੇਕ ਵਿਅਕਤੀ ਦਾ ਮੁਫਤ ਇਲਾਜ ਹੋਵੇਗਾ ਤੇ ਇਸ ਸਕੀਮ ਦੇ ਕਾਰਡ ਮੁਫਤ ਬਣਾਏ ਜਾਣਗੇ | ਉਨ੍ਹਾਂ ਕਿਹਾ ਕਿ ਗਰੀਬ ਲੋਕ ਜਿਹੜੇ ਆਪਣਾ ਇਲਾਜ ਕਰਵਾਉਣ ਤੋ ਅਸਮਰੱਥ ਸਨ ਉਹਨਾ ਨੂੰ ਇਸ ਯੋਜਨਾ ਦਾ ਵੱਡਾ ਲਾਭ ਮਿਲੇਗਾ | ਇਸ ਮੌਕੇ ਪੀ.ਏ ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਬਲਾਕ ਸੰਮਤੀ ਮੈਬਰ ਪਿ੍ਥੀਪਾਲ ਸਿੰਘ, ਰਣਜੀਤ ਸਿੰਘ ਬੱਗੂ, ਸਰਪੰਚ ਬਲਜੀਤ ਸਿੰਘ ਅੜਾਇਆ, ਹਰਪ੍ਰੀਤ ਸਿੰਘ ਵਿੱਕੀ, ਡਿੰਪਲ ਰਮਦਾਸ, ਸਰਪੰਚ ਸੰਤੋਖ ਸਿੰਘ ਜੌਹਲ, ਸੁਖਦੇਵ ਸਿੰਘ ਸੋਹੀ, ਮਨਬੀਰ ਸਿੰਘ ਖਹਿਰਾ, ਸਰਪੰਚ ਅੰਮਿ੍ਤਪਾਲ ਸਿੰਘ ਪੰਡੋਰੀ, ਸਰਪੰਚ ਹਰਜੀਤ ਸਿੰਘ ਮਾਛੀਵਾਹਲਾ, ਸਰਪੰਚ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖ ਕੌਮ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਬਰਾਬਰ-ਭਾਈ ਤਾਲਬਪੁਰਾ <br/... ਅਗਲੀ ਖ਼ਬਰ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਸਮੇਤ ਹੋਰਨਾਂ ਆਗੂਆਂ ਦਾ ਫੂਕਿਆ ਪੁਤਲਾ <br/>
Ad Position 24