ਪਿੰਡ ਟਪਿਆਲਾ ਦੇ 10 ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ 'ਆਪ' 'ਚ ਸ਼ਾਮਿਲ <br/>
ਅਜੀਤ ਡੈਸਕ
25-01-2026
ਚੋਗਾਵਾਂ, 24 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਟਪਿਆਲਾ ਵਿਖੇ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ, ਜਦੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਜ਼ਾਦੀ ਘੁਲਾਟੀਏ ਦਲੀਪ ਸਿੰਘ ਟਪਿਆਲਾ ਦੇ ਭਤੀਜੇ ਗੁਰਨਾਮ ਸਿੰਘ ਯੂ.ਐਸ.ਏ. ਸਮੇਤ 10 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸ਼ਾਮਿਲ ਹੋਣ ਵਾਲੇ ਗੁਰਨਾਮ ਸਿੰਘ ਯੂ.ਐੱਸ.ਏ., ਜੋਗਿੰਦਰ ਸਿੰਘ, ਬਲਵਿੰਦਰ ਸਿੰਘ ਬਾਬਾ ਗੋਗਾ, ਲਾਟੀ, ਜਸਬੀਰ ਸਿੰਘ, ਨੰਬਰਦਾਰ ਨਰਿੰਦਰ ਸਿੰਘ, ਜੁਗਰਾਜ ਸਿੰਘ, ਲਖਵਿੰਦਰ ਸਿੰਘ, ਸਵਿੰਦਰ ਸਿੰਘ, ਸਤਪਾਲ ਸਿੰਘ, ਸਤਪਾਲ ਸਿੰਘ, ਬਖ਼ਸ਼ੀਸ਼ ਸਿੰਘ, ਹਰਿੰਦਰ ਸਿੰਘ ਆਦਿ ਪਰਿਵਾਰਾਂ ਨੂੰ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਨੇ ਪਾਰਟੀ ਦੇ ਮਫਰਲ ਪਾ ਕੇ ਸਨਮਾਨਿਤ ਕੀਤਾ |ਉਨ੍ਹਾਂ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਰੇਸ਼ਮ ਵੜੈਚ, ਸੁਖਦੀਪ ਸਿੰਘ ਛੀਨਾ, ਲਖਬੀਰ ਸਿੰਘ ਆੜਤੀ ਮੰਝ, ਸਰਪੰਚ ਸਾਉਣ ਸਿੰਘ ਸ਼ਹੂਰਾ, ਵਿਰਾਸਤ ਸੇਵਾ ਸੰਗਠਨ ਦਾ ਇੰਚਾਰਜ ਅੰਮਿ੍ਤ ਪਾਲ ਸਿੰਘ ਸ਼ਹੂਰਾ, ਸ਼ਿਵ ਕੁਮਾਰ ਮੀਡੀਆ ਕੋਆਰਡੀਨੇਟਰ, ਅਮਿਤੋਜ ਸਿੰਘ, ਲਵਦੀਪ ਸਿੰਘ ਆਦਿ ਹਾਜ਼ਰ ਸਨ |