ਰਮਦਾਸ, 24 ਜਨਵਰੀ (ਜਸਵੰਤ ਸਿੰਘ ਵਾਹਲਾ)-ਇਤਿਹਾਸਿਕ ਨਗਰੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਦ 7 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ ਵਿਖੇ ਨੀਂਹ ਪੱਥਰ ਰੱਖ ਕੇ ਕੀਤੀ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਤਿਹਾਸਿਕ ਕਸਬਾ ਰਮਦਾਸ ਵਿਕਾਸ ਪੱਖੋਂ ਬਹੁਤ ਪਛੜਿਆ ਹੋਇਆ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਇਸ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮਾਨ ਸਰਕਾਰ ਦੀ ਅਗਵਾਈ ਹੇਠ ਪਹਿਲ ਦੇ ਅਧਾਰ ਤੇ ਰਮਦਾਸ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ | ਰਮਦਾਸ ਦੀਆਂ ਸਾਰੀਆਂ ਗਲੀਆਂ ਨਾਲੀਆਂ ਤੇ ਸੀਵਰੇਜ਼ ਪਾਇਆ ਜਾਵੇਗਾ ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਰਮਦਾਸ ਦੀਆਂ ਸਾਰੀਆਂ ਬਿਜਲੀ ਤਾਰਾਂ ਨੂੰ ਹਟਾ ਕੇ ਕੇਬਲਾਂ ਪਾਈਆਂ ਜਾਣਗੀਆਂ ਤੋਂ ਸ਼ਹਿਰ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ | ਇਸ ਮੌਕੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਪੀ.ਏ. ਮੁਖਤਾਰ ਸਿੰਘ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ, ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸਾਬੀ, ਪ੍ਰਗਟ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ, ਸਰਪੰਚ ਸੰਤੋਖ ਸਿੰਘ ਜੌਹਲ, ਸਰਪੰਚ ਬਲਜੀਤ ਸਿੰਘ, ਸਰਪੰਚ ਕੁਲਜੀਤ ਸਿੰੰਘ ਮੰਦਰਾਂਵਾਲਾ, ਸਰਪੰਚ ਰਾਜਵਿੰਦਰ ਸਿੰਘ, ਯੂਥ ਪ੍ਰਧਾਨ ਲਵਦੀਪ ਸਿੰਘ ਨੰਗਲ, ਸਰਪੰਚ ਗੁਰਦਿਆਲ ਸਿੰਘ ਜੱਟਾ, ਰਣਜੀਤ ਸਿੰਘ ਬੱਗੂ, ਹਰਪ੍ਰੀਤ ਸਿੰਘ ਰੰਧਾਵਾ, ਡਿੰਪਲ ਕੁਮਾਰ, ਸੁਖਦੇਵ ਸਿੰਘ ਸੋਹੀ, ਕੌਂਸਲਰ ਬੀਬੀ ਗੁਰਮੀਤ ਕੌਰ, ਕਰਨਜੀਤ ਸਿੰਘ ਬਿੱਟੂ, ਮਨਬੀਰ ਸਿੰਘ ਖਹਿਰਾ ਆਦਿ ਹਾਜ਼ਰ ਸਨ | ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ |