07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਅਜਨਾਲਾ ਨੇੜੇ ਪਿੰਡ ਨੰਗਲ ਵੰਝਾਂਵਾਲਾ ਵਿਖੇ ਤਿੰਨ ਸਕੇ ਭਰਾਵਾਂ ਵਲੋਂ ਰੰਜਿਸ਼ ਤਹਿਤ ਸਾਬਕਾ ਫ਼ੌਜੀ ਦੀ ਕੀਤੀ ਕੁੱਟਮਾਰ <br/>

Ad Position 21
No active advertisement
ਅਜੀਤ ਡੈਸਕ 25-01-2026
ਅਜਨਾਲਾ, 24 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇੱਥੋਂ ਥੋੜ੍ਹੀ ਦੂਰ ਸਥਿਤ ਪਿੰਡ ਨੰਗਲ ਵੰਝਾਂਵਾਲਾ ਦੇ ਰਹਿਣ ਵਾਲੇ ਇਕ ਸਾਬਕਾ ਫ਼ੌਜੀ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਤਿੰਨ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਾਬਕਾ ਫ਼ੌਜੀ ਜਸਪਾਲ ਸਿੰਘ ਪੁੱਤਰ ਨਾਜਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੈਂ ਅਆਪਣੀ ਦੁਕਾਨ ਅਤੇ ਡੇਅਰੀ ਤੇ ਮੌਜੂਦ ਸੀ ਕਿ ਦੇਰ ਸ਼ਾਮ ਨੂੰ ਬਿੰਦੂ, ਚਿੰਮਾ ਅਤੇ ਅਕਸ਼ ਪੁੱਤਰ ਲਾਹੀ ਮਾਰੂ ਤੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਮੇਰੀ ਦੁਕਾਨ 'ਤੇ ਡੇਅਰੀ ਅੰਦਰ ਦਾਖਿਲ ਹੋ ਗਏ ਅਤੇ ਮੇਰੇ ਨਾਲ ਗਾਲੀ ਗਲੋਚ ਕਰਦੇ ਹੋਏ ਧੱਕਾਮੁੱਕੀ ਕਰਨ ਲੱਗ ਪਏ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਲੋਂ ਮੇਰੀ ਦੁਕਾਨ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ ਤਾਂ ਮੈਂ ਆਪਣੀ ਜਾਨ ਬਚਾਉਣ ਲਈ ਭੱਜ ਕੇ ਆਪਣੇ ਘਰ ਅੰਦਰ ਚਲਾ ਗਿਆ ਤਾਂ ਇਹ ਤਿੰਨੇ ਮੇਰੇ ਪਿੱਛੇ ਮੇਰੇ ਘਰ ਅੰਦਰ ਦਾਖਲ ਹੋ ਗਏ ਜਿਨ੍ਹਾਂ ਨੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤਾਂ ਫਿਰ ਮੇਰੀ ਪਤਨੀ ਹਰਜਿੰਦਰ ਕੌਰ ਨੇ ਰੌਲਾ ਪਾਇਆ ਤਾਂ ਇੰਨੇ ਨੂੰ ਸੁਖਚੈਨ ਸਿੰਘ ਪੁੱਤਰ ਹਜ਼ਾਰਾ ਸਿੰਘ ਅਤੇ ਯੋਧ ਸਿੰਘ ਪੁੱਤਰ ਸਤਨਾਮ ਸਿੰਘ ਮੌਕੇ ਤੇ ਆ ਗਏ ਜਿਨ੍ਹਾਂ ਨੂੰ ਦੇਖ ਕੇ ਇਹ ਤਿੰਨੇ ਨੌਜਵਾਨ ਆਪਣੇ ਆਪਣੇ ਹਥਿਆਰਾਂ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਦੌੜ ਗਏ | ਜਸਪਾਲ ਸਿੰਘ ਨੇ ਅੱਗੇ ਦੱਸਿਆ ਕਿ ਬਿੰਦੂ ਅਤੇ ਚਿੰਮਾ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਮੇਰੇ ਘਰ ਚੋਰੀ ਕੀਤੀ ਸੀ, ਜਿਸ ਸੰਬੰਧੀ ਮੈਂ ਇਨ੍ਹਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕਰਵਾਇਆ ਸੀ, ਇਸੇ ਰੰਜਿਸ਼ ਕਰਕੇ ਇਨ੍ਹਾਂ ਨੇ ਮੇਰੀ ਦੁਕਾਨ ਅਤੇ ਘਰ ਵਿਚ ਜ਼ਬਰਦਸਤੀ ਦਾਖਿਲ ਕੇ ਦੁਕਾਨ ਦੀ ਭੰਨਤੋੜ ਅਤੇ ਮੇਰੀ ਕੁੱਟਮਾਰ ਕੀਤੀ ਗਈ ਸੀ | ਉਨ੍ਹਾਂ ਇਹ ਵੀ ਦੱਸਿਆ ਕਿ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਨ੍ਹਾਂ ਤਿੰਨਾਂ ਖ਼ਿਲਾਫ਼ ਮੁਕੱਦਮਾ ਤਾਂ ਦਰਜ ਕਰ ਦਿੱਤਾ ਗਿਆ ਹੈ ਪਰ ਇਨ੍ਹਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਤਿੰਨਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਅੰਦੋਲਨ ਦੀ ਵਰ੍ਹੇਗੰਢ 'ਤੇ 26 ਨੂੰ ਕਿਸਾਨ ਟਰੈਕਟਰ ਮਾਰਚ ਸੰਬੰਧੀ ਕਿਸਾਨ ਜਥੇਬੰਦੀ ਦੀ ਮੀਟਿੰਗ <br/> ਅਗਲੀ ਖ਼ਬਰ ਸਤਿਆ ਭਾਰਤੀ ਸਕੂਲ ਭੱਟੀਕੇ 'ਚ ਲਾਇਆ ਬਾਲ ਸੁਰੱਖਿਆ ਜਾਗਰੂਕਤਾ ਕੈਂਪ <br/>
Ad Position 24