07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕਰਨ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 25-01-2026
ਹਰਸਾ ਛੀਨਾ, 24 ਜਨਵਰੀ (ਕੜਿਆਲ)- ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਸ਼ਹੀਦ ਬਲਦੇਵ ਸਿੰਘ ਮਾਨ ਯਾਦਗਾਰੀ ਹਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਵਿਸ਼ਾਲ ਇਕੱਤਰਤਾ ਹੋਈ ਜਿਸ ਵਿੱਚ ਹਾਜਰ ਕਿਸਾਨਾਂ-ਮਜ਼ਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਮਾਰੂ ਨੀਤੀਆਂ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਇਕੱਤਰ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਪਾਲ ਸਿੰਘ ਛੀਨਾ ਨੇ ਕਿਹਾ ਕਿ ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਗਣਤੰਤਰ ਦਿਵਸ (26 ਜਨਵਰੀ) ਮੌਕੇ ਐਲਾਣੇ ਟਰੈਕਟਰ ਮਾਰਚ ਵਿੱਚ ਕੇ.ਕੇ.ਯੂ. ਪੰਜਾਬ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ | ਸ. ਛੀਨਾ ਨੇ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ 26 ਜਨਵਰੀ 2026 ਨੂੰ ਹਰਸਾ ਛੀਨਾ, ਗੁਰੂ ਕਾ ਬਾਗ, ਮਜੀਠਾ, ਅਟਾਰੀ, ਬਾਬਾ ਬਕਾਲਾ, ਅਜਨਾਲਾ ਇਲਾਕੇ ਦੇ ਅਹੁਦੇਦਾਰਾਂ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੀਤਾ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਮੁਲਾਜਮ, ਵਿਦਿਆਰਥੀ ਜਥੇਬੰਦੀਆਂ ਦੇ ਆਗੂ ਤੇ ਵਰਕਰ ਟਰੈਕਟਰਾਂ, ਕਾਰਾਂ, ਜੀਪਾਂ, ਮੋਟਰਸਾਈਕਲਾਂ ਸਮੇਤ ਸਮੂਲੀਅਤ ਕਰਨਗੇ | ਇਸ ਸਮੇਂ ਮਾ. ਲੱਖਾ ਸਿੰਘ ਬੱਗਾ ਕਲਾਂ, ਕਾਬਲ ਸਿੰਘ ਛੀਨਾ, ਕੁਲਵੰਤ ਸਿੰਘ ਛੱਜਲਵੱਡੀ, ਵਿਜੈ ਸ਼ਾਹ ਧਾਰੀਵਾਲ, ਜਸਪਾਲ ਸਿੰਘ ਨਾਗ, ਦਿਲਬਾਗ ਸਿੰਘ ਡੋਗਰ, ਅਵਤਾਰ ਸਿੰਘ ਛੀਨਾ, ਸੁਖਜੀਤ ਸਿੰਘ ਲੱਲਾ ਪ੍ਰਧਾਨ ਸਹਿਕਾਰੀ ਸਭਾ, ਮਨਜੀਤ ਸਿੰਘ ਮਾਛੀਨੰਗਲ, ਬਾਬਾ ਸੁੱਚਾ ਸਿੰਘ ਛੀਨਾ, ਕੁਲਵੰਤ ਸਿੰਘ ਤੋਲਾਨੰਗਲ, ਪਰਮਿੰਦਰ ਸਿੰਘ ਜਗਦੇਵ ਕਲਾਂ, ਗੁਰਮੰਗਤ ਸਿੰਘ ਛੀਨਾ, ਸਾ. ਸਰਪੰਚ ਸਾਧਾ ਸਿੰਘ, ਮੇਜਰ ਸਿੰਘ ਤੋਲਾਨੰਗਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇੇ ਡਰੱਗ ਮਨੀ ਸਮੇਤ ਦੋਸ਼ੀ ਕਾਬੂ <br/> ਅਗਲੀ ਖ਼ਬਰ ਕਿਸਾਨ ਅੰਦੋਲਨ ਦੀ ਵਰ੍ਹੇਗੰਢ 'ਤੇ 26 ਨੂੰ ਕਿਸਾਨ ਟਰੈਕਟਰ ਮਾਰਚ ਸੰਬੰਧੀ ਕਿਸਾਨ ਜਥੇਬੰਦੀ ਦੀ ਮੀਟਿੰਗ <br/>
Ad Position 24