30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਤਰਸੇਮ ਸਿੰਘ ਸਿਆਲਕਾ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਸੀਨੀਅਰ ਵਾਈਸ ਚੇਅਰਮੈਨ ਬਣਨ 'ਤੇ ਬਾਬਾ ਮੇਜਰ ਸਿੰਘ ਸੋਢੀ ਵਲੋਂ ਸਨਮਾਨ <br/>

Ad Position 21
No active advertisement
ਅਜੀਤ ਡੈਸਕ 26-01-2026
ਚਵਿੰਡਾ ਦੇਵੀ, 25 ਜਨਵਰੀ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਦੇ ਪਿੰਡ ਚਾਟੀਵਿੰਡ ਲੇਹਲ ਸਥਿਤ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਬੀਰ ਸਿੰਘ ਅਤੇ ਬਾਬਾ ਧੀਰ ਸਿੰਘ ਦੀ ਛਾਉਣੀ ਨਿਹੰਗ ਸਿੰਘਾਂ ਵਿਖੇ ਉਸ ਸਮੇਂ ਖੁਸ਼ੀ ਦਾ ਮਾਹੌਲ ਬਣ ਗਿਆ, ਜਦੋਂ ਤਰਸੇਮ ਸਿੰਘ ਸਿਆਲਕਾ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਤਰਸੇਮ ਸਿੰਘ ਸਿਆਲਕਾ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਤਰਸੇਮ ਸਿੰਘ ਸਿਆਲਕਾ ਦੀ ਇਹ ਨਿਯੁਕਤੀ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗੀ | ਤਰਸੇਮ ਸਿੰਘ ਸਿਆਲਕਾ ਨੇ ਸਨਮਾਨ ਲਈ ਨਿਹੰਗ ਸਿੰਘਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਐੱਸ. ਸੀ. ਵਰਗ ਦੇ ਹੱਕਾਂ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ, ਨਿਹੰਗ ਸਿੰਘ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਵਣ ਸਿੰਘ ਸਰਾਂ ਨੂੰ ਬਲਾਕ ਸੰਮਤੀ ਰਈਆ ਦਾ ਚੇਅਰਮੈਨ ਬਣਾਇਆ ਜਾਵੇ-ਸਤਨਾਮ ਸਿੰਘ ਗਿੱਲ <br/> ਅਗਲੀ ਖ਼ਬਰ ਸੰਤ ਬਾਬਾ ਗੁਰਬਖ਼ਸ਼ ਸਿੰਘ ਦੀ ਯਾਦ 'ਚ 67ਵਾਂ ਪੰਜ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ <br/>
Ad Position 24