ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਕੱਲਿਆਂ ਹੀ ਚੋਣਾਂ ਲੜੇਗਾ ਅਤੇ ਜਿੱਤ ਦਾ ਪਰਚਮ ਲਹਿਰਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪਿੰਡ ਕੰਮੋਕੇ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਹੋਈ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸਰਪੰਚ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕ ਰਿਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ 2027 ਦੀਆਂ ਚੋਣਾਂ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਦੌਰਾਨ ਹੀ ਪਿੰਡ ਕੰਮੋਕੇ ਵਿਖੇ ਪਾਰਟੀ ਪੱਧਰ 'ਤੇ ਵਿਸਥਾਰ ਕਰਦਿਆਂ ਅਤੇ ਪਿੰਡ ਪਿੰਡ ਕਮੇਟੀਆਂ ਦੇ ਗਠਿਤ ਕਰਨ ਲਈ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਅੱਜ ਪਿੰਡ ਕੰਮੋਕੇ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਕੰਮੋਕੇ ਦੀ ਅਗਵਾਈ ਹੇਠ ਬਲਵੰਤ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ, ਪਲਵਿੰਦਰ ਸਿੰਘ, ਗੁਰਬਚਨ ਸਿੰਘ, ਬਲਜਿੰਦਰ ਸਿੰਘ, ਸਰਵਣ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਅੰਮਿ੍ਤਪਾਲ ਸਿੰਘ, ਬਲਕਾਰ ਸਿੰਘ ਆਦਿ ਨਿਯੁਕਤ ਕੀਤੇ ਗਏ | ਜਿੰਨ੍ਹਾਂ ਨੂੰ ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਬਲਜੀਤ ਸਿੰਘ ਬੁੱਟਰ, ਬਾਬਾ ਹਰਜੀਤ ਸਿੰਘ ਅੱਲੋਵਾਲ, ਮਨਜਿੰਦਰ ਸਿੰਘ ਰਾਮਪੁਰ ਆਦਿ ਨੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ |