30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਬਰੀ ਕਰ ਕੇ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ-ਜਲਾਲ ਉਸਮਾ

Ad Position 21
No active advertisement
ਬਾਬਾ ਬਕਾਲਾ ਸਾਹਿਬ ਵਿਖੇ ਆਪਣੇ ਗ੍ਰਹਿ ਵਿਖੇ ਆਏ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 26-01-2026
ਬਾਬਾ ਬਕਾਲਾ ਸਾਹਿਬ, 25 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਦੇ ਗ੍ਰਹਿ ਵਿਖੇ ਹੋਈ | ਜਿਸਨੂੰ ਸੰਬੋਧਨ ਕਰਦਿਆਂ ਜਥੇ. ਜਲਾਲ ਉਸਮਾ ਨੇ ਕਿਹਾ ਕਿ ਦਿੱਲੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ, ਜਿਸਨੇ ਸਿੱਖਾਂ ਦਾ ਵੱਡੀ ਪੱਧਰ 'ਤੇ ਕਤਲੇਆਮ ਕੀਤਾ, ਨੂੰ ਬਰੀ ਕਰਨਾ ਸਿੱਖ ਕੌਮ ਤੇ ਜ਼ਖ਼ਮਾਂ 'ਤੇ ਲੂਣ ਲਗਾਉਣ ਬਰਾਬਰ ਹੈ, ਜਦੋਂ ਕਿ ਸਿੱਖ ਕੌਮ ਲਈ ਹੱਕ ਮੰੰਗਣ ਵਾਲੇ ਬੰਦੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਮੰਦਭਾਗੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਬਰੀ ਕਰਨ 'ਤੇ ਪੰਜਾਬ ਦੇ ਕਾਂਗਰਸੀਆਂ ਨੇ ਵੱਡੀ ਖੁਸ਼ੀ ਮਨਾਈ ਹੈ ਅਤੇ ਵੈਸੇ ਉਹ ਲੋਕ ਸਿੱਖਾਂ ਦੇ ਹਮਦਰਦ ਹੋਣ ਦਾ ਢੌਂਗ ਕਰਦੇ ਹਨ | ਜਥੇ. ਜਲਾਲ ਉਸਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਆਮ ਆਦਮੀ ਪਾਰਟੀ ਦੀਆਂ ਗਲਤ ਅਤੇ ਲੋਕ ਮਾਰੂ ਨੀਤੀਆਂ ਤੋਂ ਸਾਰੇ ਵਰਗ ਦੁਖੀ ਹਨ ਅਤੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਖੁਸ਼ਹਾਲੀ ਅਤੇ ਤਰੱਕੀਆਂ ਦੀਆਂ ਲੀਹਾਂ 'ਤੇ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ | ਇਸ ਮੌਕੇ ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਸਰਪੰਚ ਸੁਖਵਿੰਦਰ ਸਿੰਘ ਬੁਤਲਾ, ਜ: ਹਰਦੇਵ ਸਿੰਘ ਨਾਗੋਕੇ ਅਜਮਿੰਦਰ ਸਿੰਘ ਸਾਹਬਾ, ਸ: ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ ਬਾਬਾ ਬਕਾਲਾ ਸਾਹਿਬ, ਸਾ: ਮੈਂਬਰ ਬਲਾਕ ਸੰਮਤੀ ਤੇਜਿੰਦਰ ਸਿੰਘ ਅਠੌਲਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ, ਕਰਮ ਸਿੰਘ (ਸਾਰੇ ਕੌਂਸਲਰ), ਤਰਸੇਮ ਸਿੰਘ ਕਾਲੇਕੇ, ਕਰਮ ਸਿੰਘ ਕਾਲੇਕੇ, ਗੁਰਵਿੰਦਰ ਸਿੰਘ ਕਾਲੇਕੇ, ਸੁੱਚਾ ਸਿੰਘ ਧੂਲਕਾ, ਪ੍ਰਧਾਨ ਰਣਜੀਤ ਕੌਰ ਰਈਆ, ਮਾਸਟਰ ਇਕਬਾਲ ਸਿੰਘ, ਅਜੀਤ ਸਿੰਘ ਮੈਂਬਰ, ਬਲਜੀਤ ਸਿੰਘ ਕਾਕਾ, ਡਾ: ਕੁਲਵਿੰਦਰ ਸਿੰਘ ਬਾਣੀਆਂ, ਗੁਰਮੁੱਖ ਸਿੰਘ ਦਨਿਆਲ, ਲੱਖਾ ਸਿੰਘ ਪੱਡੇ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਈ. ਟੀ. ਓ. ਨੇ ਜੰਡਿਆਲਾ ਗੁਰੂ 'ਚ 2 ਕਰੋੜ 65 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' 2027 ਦੀਆਂ ਚੋਣਾਂ ਵਿਚ ਜਿੱਤ ਦਾ ਪਰਚਮ ਲਹਿਰਾਵੇਗਾ-ਭਾਈ ਸਰਬਜੀਤ ਸਿੰਘ ਖਾਨਪੁਰ <br/>...
Ad Position 24