ਜੰਡਿਆਲਾ ਗੁਰੂ, 25 ਜਨਵਰੀ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ | ਕੈਬਨਿਟ ਮੰਤਰੀ ਸ: ਈ. ਟੀ. ਓ. ਅੱਜ ਜੰਡਿਆਲਾ ਗੁਰੂ ਵਿਖੇ 2 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਅਧੀਨ 40 ਲੱਖ ਰੁਪਏ ਦੀ ਲਾਗਤ ਨਾਲ ਬਾਗ ਵਾਲਾ ਖੂਹ ਜੰਡਿਆਲਾ ਗੁਰੂ ਵਿਖੇ ਇੰਟਰਲਾਕਿੰਗ ਟਾਈਲਾਂ ਅਤੇ ਸੀਵਰੇਜ ਦਾ ਕੰਮ, 80 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਬਾਬਾ ਦੀਪ ਸਿੰਘ ਕਾਲੋਨੀ ਵਿਖੇ ਇੰਟਰਲਾਕਿੰਗ ਟਾਈਲਾਂ ਦਾ ਕੰਮ, 99 ਲੱਖ 90 ਹਜਾਰ ਰੁਪਏ ਦੀ ਲਾਗਤ ਨਾਲ ਐਵਰਗਰੀਨ ਕਾਲੋਨੀ ਦੀਆਂ ਇੰਟਰਲਾਕਿੰਗ ਟਾਈਲਾਂ ਅਤੇ ਸੀਵਰੇਜ ਦਾ ਕੰਮ, 15 ਲੱਖ ਰੁਪਏ ਦੀ ਲਾਗਤ ਨਾਲ ਸਤਗੁਰੂ ਇਨਕਲੇਵ ਦੇ ਰਸਤੇ ਦੀਆਂ ਇੰਟਰਲਾਕਿੰਗ ਟਾਈਲਾਂ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਧੀਰੇ ਕੋਰਟ ਰੋਡ ਤੇ ਸੀਤਾ ਕਾਲੋਨੀ ਵਿਖੇ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਾਰੇ ਕਾਰਜ ਲੋਕਾਂ ਨੂੰ ਬਿਹਤਰ ਸੁਵਿਧਾ ਪ੍ਰਦਾਨ ਕਰਨ ਅਤੇ ਹਲਕੇ ਦੇ ਬੁਨਿਆਦੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਹਨ | ਕੈਬਨਿਟ ਮੰਤਰੀ ਈ. ਟੀ. ਓ. ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲ ਮੱਠ ਬਰਦਾਸ਼ਿਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਹਰ ਵਾਸੀ ਲਈ 10 ਲੱਖ ਰੁਪਏ ਦਾ ਸਿਹਤ ਬੀਮਾਂ ਯੋਜਨਾ ਲਾਗੂ ਕੀਤੀ ਹੈ | ਉਨ੍ਹਾਂ ਕਿਹਾ ਕਿ ਹੁਣ ਗਰੀਬ ਲੋਕ ਵੀ ਮਹਿੰਗੇ ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ | ਸ: ਈ. ਟੀ. ਓ. ਨੇ ਕਿਹਾ ਕਿ ਸਾਡੀ ਸਰਕਾਰ ਨੇ ਜੋ ਵੀ ਵਿਕਾਸ ਦੀਆਂ ਗਰੰਟੀਆਂ ਦਿੱਤੀਆਂ ਸਨ, ਉਸ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕੰਮਾਂ ਦੇ ਆਧਾਰ 'ਤੇ ਲੋਕਾਂ ਦੀ ਕਚਿਹਿਰੀ ਵਿੱਚ ਜਾਵਾਂਗੇ ਅਤੇ ਭਾਰੀ ਬਹੁਮਤ ਨਾਲ ਜਿੱਤ ਕੇ ਮੁੜ ਸਰਕਾਰ ਬਣਾਵਾਂਗੇ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਕੰਮ ਕਰਾਂਗੇ |