ਮਜੀਠਾ, 25 ਜਨਵਰੀ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਲੁੱਧੜ ਵਿੱਖੇ ਐੱਸ. ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਦੀ ਅਗਵਾਈ ਵਿਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲੋਕਾਂ ਦੇ ਸਿਹਤ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਿੱਸਾ ਲੈ ਕੇ ਆਪਣੇ ਪਰਿਵਾਰਾਂ ਲਈ ਸਿਹਤ ਕਾਰਡ ਬਣਵਾਏ | ਸਰਪੰਚ ਰਾਜ ਕੁਮਾਰ ਲੁੱਧੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏਗੀ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਪੂਰੇ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਮਿਲੇਗਾ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਵਲੋਂ ਘਰ-ਘਰ ਜਾ ਕੇ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ | ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਕਾਰਡ ਪੰਜਾਬ ਦੀ ਵੋਟਰ ਸੂਚੀ ਵਿਚ ਦਰਜ ਨਾਵਾਂ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਜਨਮ ਸਰਟੀਫਿਕੇਟ ਦੇ ਆਧਾਰ 'ਤੇ ਬਣਾਏ ਜਾ ਰਹੇ ਹਨ | ਇਸ ਨਾਲ ਗਰੀਬ ਅਤੇ ਆਮ ਪਰਿਵਾਰਾਂ ਨੂੰ ਮਹਿੰਗੇ ਇਲਾਜ ਲਈ ਆਰਥਿਕ ਬੋਝ ਨਹੀਂ ਝੱਲਣਾ ਪਵੇਗਾ | ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਹੁਣ ਪੰਜਾਬ ਦਾ ਕੋਈ ਵੀ ਪਰਿਵਾਰ ਮਹਿੰਗੇ ਇਲਾਜ ਕਰਵਾਉਣ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਵਾਅਦਿਆਂ ਤੋਂ ਵੀ ਵੱਧ ਲੋਕਾਂ ਦੀ ਭਲਾਈ ਲਈ ਵੱਡੀ ਪੱਧਰ 'ਤੇ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ ਪਰ ਫਿਰ ਵੀ ਸਰਕਾਰ ਜਮੀਨੀ ਪੱਧਰ 'ਤੇ ਲੋੜਵੰਦਾਂ ਤੱਕ ਪਹੁੰਚ ਰਹੀ ਹੈ | ਇਸ ਯੋਜਨਾ ਨਾਲ ਗਰੀਬ ਪਰਿਵਾਰਾਂ ਨੂੰ ਖਾਸ ਤੌਰ 'ਤੇ ਬਹੁਤ ਵੱਡਾ ਫਾਇਦਾ ਹੋਵੇਗਾ ਅਤੇ ਉਹ ਨਿੱਜੀ ਹਸਪਤਾਲਾਂ ਵਿਚ ਵੀ ਮੁਫ਼ਤ ਇਲਾਜ ਦਾ ਲਾਹਾ ਲੈ ਸਕਣਗੇ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਨੂੰ ਹੋਰ ਵੀ ਵਧਾਇਆ ਜਾਵੇਗਾ ਤਾਂ ਜੋ ਹਲਕੇ ਹਰੇਕ ਪਰਿਵਾਰ ਨੂੰ ਇਸ ਦਾ ਲਾਭ ਮਿਲ ਸਕੇ | ਇਸ ਮੌਕੇ ਰਾਜ ਕੁਮਾਰ ਨਾਲ ਡਾ. ਰਕੇਸ਼ ਕੁਮਾਰ ਸ਼ਰਮਾ, ਸਿਹਤ ਸਬ ਸੈਂਟਰ ਜੇਠੂਵਾਲ ਤੋਂ ਐੱਮ. ਪੀ. ਐੱਚ. ਡਬਲਿਊ ਸਤਨਾਮ ਸਿੰਘ ਅਤੇ ਪਿੰਡ ਦੇ ਹੋਰ ਮੁਹਤਬਰ