19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜੇਠੂਵਾਲ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਮਨਾਏ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-01-2026
ਜੇਠੂਵਾਲ, 27 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ 344ਵਾਂ ਜਨਮ ਦਿਹਾੜਾ ਗੁਰਦੁਆਰਾ ਕੁਟੀਆ ਸਾਹਿਬ, ਜੇਠੂਵਾਲ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮÏਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕਰਵਾਏ ਗਏ ਧਾਰਮਿਕ ਸਮਾਗਮ ਦÏਰਾਨ ਬਾਬਾ ਜਗਦੇਵ ਸਿੰਘ ਸੇਖਵਾਂ, ਕਵੀਸ਼ਰੀ ਜਥਾ ਭਾਈ ਅੰਮਿ੍ਤਪਾਲ ਸਿੰਘ ਖਡੂਰ ਸਾਹਿਬ ਦੇ ਜਥਿਆਂ ਵਲੋਂ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜੀਵਨੀ 'ਤੇ ਚਾਨਣਾ ਪਾਉਂਦਿਆਂ ਹੋਇਆਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਮÏਕੇ 'ਤੇ ਪ੍ਰਧਾਨ ਦਿਲਦਾਰ ਸਿੰਘ, ਮਲਕੀਤ ਸਿੰਘ ਸੇਖਵਾਂ ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦÏਰਾਨ ਸਿੱਖ ਪ੍ਰਚਾਰਕ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਨੇ ਕਿਹਾ ਕਿ ਉਕਤ ਸਮਾਗਮ ਗੁਰਮਤਿ ਪ੍ਰਚਾਰ ਪ੍ਰਸਾਰ ਨੂੰ ਸਮਰਪਿਤ ਨÏਜਵਾਨ ਪੀੜ੍ਹੀ ਅੰਦਰ ਚੇਤਨਾ ਪੈਦਾ ਕਰਨ ਲਈ ਕਰਵਾਏ ਜਾਂਦੇ ਹਨ | ਇਸ ਮÏਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਿਲਦਾਰ ਸਿੰਘ, ਸਰਪੰਚ ਮਲਕੀਤ ਸਿੰਘ ਸੇਖਵਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਬੀਰ ਸਿੰਘ ਜੱਸੀ, ਸਰਪੰਚ ਤਰਸੇਮ ਸਿੰਘ ਸਹੋਤਾ, ਗੱਜਣ ਸਿੰਘ ਸਪੇਨ, ਸ਼ਮਸ਼ੇਰ ਸਿੰਘ ਜੇਠੂਵਾਲ, ਸੁਖਚੈਨ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਅਰਵਿੰਦਰ ਸਿੰਘ, ਤਲਵਿੰਦਰ ਸਿੰਘ, ਦਿਲਬਾਗ ਸਿੰਘ, ਜੋਧ ਸਿੰਘ, ਚਰਨਜੀਤ ਸਿੰਘ, ਦਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਕੁਲਦੀਪ ਸਿੰਘ ਜੇ.ਈ., ਕਰਮ ਸਿੰਘ ਗਿੱਲ, ਗਿਆਨੀ ਜਗਜੀਤ ਮੈਹਣੀਆਂ, ਗਿਆਨੀ ਦਲਜੀਤ ਸਿੰਘ ਮੱਲੂਵਾਲ, ਬਾਬਾ ਚਤਰ ਸਿੰਘ, ਇੰਸ: ਹਰਦਿਆਲ ਸਿੰਘ, ਡਾ. ਸੁਖਰਾਜ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ |
ਜਗਦੇਵ ਕਲਾਂ, (ਸ਼ਰਨਜੀਤ ਸਿੰਘ ਗਿੱਲ)-ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਡਾ ਜਗਦੇਵ ਕਲਾਂ ਵਿਖੇ ਸਮੂਹ ਦੁਕਾਨਦਾਰਾਂ ਵਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਦੁਕਾਨਦਾਰਾਂ ਵਲੋਂ ਚਾਹ, ਬਿਸਕੁਟ, ਨਿਊਟਰੀ, ਬਰੈੱਡ ਅਤੇ ਹੋਰ ਕਈ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਸੇਵਾ ਕਰਨ ਵਾਲਿਆਂ ਵਿਚ ਜਸਪ੍ਰੀਤ ਸਿੰਘ, ਮਨਦੀਪ ਸਿੰਘ ਮਜੀਠਾ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਇੰਦਰਜੀਤ ਸਿੰਘ ਬੰਬ, ਮਹਿੰਦਰ ਸਿੰਘ, ਜੋਬਨਜੀਤ ਸਿੰਘ, ਜੋਗਾ ਸਿੰਘ ਸੈਨੇਟਰੀ ਵਾਲੇ, ਹਰਵਿੰਦਰ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਕੁਲਦੀਪ ਸਿੰਘ, ਡਾਕਟਰ ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
ਤਰਸਿੱਕਾ, (ਅਤਰ ਸਿੰਘ ਤਰਸਿੱਕਾ)-ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ਤਰਸਿੱਕਾ ਦੇ ਗੁਰਦੁਆਰਾ ਸਾਹਿਬ ਪੱਤੀ ਗ੍ਰੰਥੀਆਂ ਵਿਖੇ ਰਾਤ 6 ਵਜੇ ਤੋਂ 10 ਵਜੇ ਤੱਕ ਵਿਸ਼ੇਸ਼ ਸਮਾਗਮ ਕਰਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ, ਭਾਈ ਹਰਦੀਪ ਸਿੰਘ ਤੇ ਬੀਬੀ ਬਲਜੀਤ ਕੌਰ ਜੀ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਸਮਾਜ ਸੇਵੀ ਪਿ੍ੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਇਤਿਹਾਸਕ ਪੱਖ ਤੋਂ ਜਾਣੂ ਕਰਵਾਉਦਿਆਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਪਿੰਡ ਪਹੂਵਿੰਡ ਵਿਖੇ 1682 ਨੂੰ ਮਾਤਾ ਜਿਉਣੀ ਜੀ ਤੇ ਪਿਤਾ ਭਗਤਾ ਜੀ ਦੇ ਘਰ ਹੋਇਆ | ਬਾਬਾ ਜੀ ਨੇ ਸਾਰੀ ਜ਼ਿੰਦਗੀ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਸਮਰਪਿਤ ਕਰ ਦਿੱਤੀ ਤੇ ਅਖ਼ੀਰ ਸੱਚਖੰਡ ਦਰਬਾਰ ਸਾਹਿਬ ਅੰਮਿ੍ਤਸਰ ਦੀ ਧਰਤੀ 'ਤੇ ਦੁਸ਼ਮਣ ਨਾਲ ਜੰਗ ਕਰਦਿਆਂ ਸ਼ਹਾਦਤ ਦਿੱਤੀ | ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਸਮਾਗਮ 'ਚ ਕਵਲਜੀਤ ਸਿੰਘ, ਲਖਬੀਰ ਸਿੰਘ, ਪਰਮਜੀਤ ਸਿੰਘ, ਅਨਮੋਲਜੀਤ ਸਿੰਘ, ਕਵਲਜੀਤ ਕੌਰ ਤਰਸਿੱਕਾ, ਅਨਮੋਲਦੀਪ ਕੌਰ, ਬਲਜੀਤ ਕੌਰ, ਰਿੰਪੀ, ਸ਼ਮਸ਼ੇਰ ਸਿੰਘ, ਜਸਬੀਰ ਕੌਰ, ਬਲਜੀਤ ਕੌਰ ਤੇ ਹਰਮੀਤ ਕੌਰ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/>... ਅਗਲੀ ਖ਼ਬਰ ਕਿਸਾਨਾਂ ਕੀਤਾ ਟੋਲ ਪਲਾਜ਼ਾ ਨਿਜਰਪੁਰਾ ਤੋਂ ਜੰਡਿਆਲਾ ਗੁਰੂ ਤੱਕ ਟਰੈਕਟਰ ਮਾਰਚ <br/>
Ad Position 24