09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਪਿੰਡ ਚੌਹਾਨ ਵਿਚ ਨਸ਼ਾ ਮੁਕਤ ਯਾਤਰਾ ਕੱਢੀ <br/>

Ad Position 21
No active advertisement
ਅਜੀਤ ਡੈਸਕ 29-01-2026

ਟਾਂਗਰਾ, 28 ਜਨਵਰੀ (ਹਰਜਿੰਦਰ ਸਿੰਘ ਕਲੇਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ 2.0 ਪਿੰਡਾਂ ਦੇ ਪਹਿਰੇਦਾਰ ਤਹਿਤ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾ ਕੱਢੀ ਗਈ | ਇਸ ਯਾਤਰਾ ਦੀ ਅਗਵਾਈ ਪਿੰਡ ਚੌਹਾਨ ਦੇ ਸਰਪੰਚ ਜਗਰੂਪ ਸਿੰਘ ਚੰਦੀ ਨੇ ਕੀਤੀ | ਇਸ ਮੌਕੇ ਸਰਪੰਚ ਜਗਰੂਪ ਸਿੰਘ ਚੰਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਸ਼ਿਆਂ ਦੇ ਨਾਲ-ਨਾਲ ਗੈਂਗਸਟਰਾਂ ਦਾ ਵੀ ਖਾਤਮਾ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਠਾਣ ਲਿਆ ਹੈ ਕਿ ਪੰਜਾਬ ਵਿਚ ਨਸ਼ਿਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਇਹ ਯਾਤਰਾਵਾਂ ਨੂੰ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਪਿਛਲੇ 10 ਤੋਂ 15 ਦਿਨਾਂ ਤੋਂ ਲਗਾਤਾਰ ਪੂਰੇ ਪੰਜਾਬ ਵਿਚ ਨਸ਼ਿਆਂ ਵਿਰੁੱਧ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ, ਜਿਸ ਨਾਲ ਨਸ਼ੇ 'ਤੇ ਕਾਬੂ ਪਾਉਣ ਅਤੇ ਇਸਨੂੰ ਜੜੋ੍ਹਾ ਖਤਮ ਕਰਨ ਵੱਲ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਜਗਰੂਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਵਲੋਂ ਪਿੰਡ ਚੌਹਾਨ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਕ ਸਟੇਡੀਅਮ ਅਤੇ ਇਕ ਕਲੱਬ ਦੀ ਸੌਗਾਤ ਦਿੱਤੀ ਗਈ ਹੈ, ਤਾਂ ਜੋ ਨੌਜਵਾਨ ਖੇਡਾਂ ਵੱਲ ਰੁਝਾਨ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿ ਸਕਣ | ਇਸ ਮੌਕੇ ਸਰਪੰਚ ਜਗਰੂਪ ਸਿੰਘ ਚੰਦੀ, ਸੁਖਦੇਵ ਸਿੰਘ, ਸੁਖਦੀਪ ਸਿੰਘ, ਗਗਨਦੀਪ ਕੌਰ, ਸਨੀਤਾ, ਕੁਲਵਿੰਦਰ ਕੌਰ ਅਜੇ ਸਮੇਤ ਮੌਜੂਦਾ ਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੂਨੀ ਚਾਈਨਾ ਡੋਰ ਨੇ ਇਕ 6 ਸਾਲਾ ਬੱਚੀ ਨੂੰ ਕੀਤਾ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਜੀ. ਟੀ. ਯੂ. ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਦੀ ਘਰਾਂ ਵਿਚ ਨਜ਼ਰਬੰਦੀ ਤੇ ਗਿ੍ਫ਼ਤਾਰੀ ਦੇ ਵਿਰ...
Ad Position 24