ਜੇਠੂਵਾਲ, 28 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਸੂਬੇ 'ਚ ਵਧ ਰਹੀ ਦਿਨ ਬ ਦਿਨ ਚੜਤ ਤੋਂ ਬੁਖਲਾਹਟ ਵਿਚ ਆ ਕੇ ਅਕਾਲੀ ਦਲ ਨੂੰ ਢਾਹ ਲਾਉਣ ਵਾਲੇ ਵਿਰੋਧੀਆਂ ਦੀਆਂ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ ਕਿਉਂ ਕਿ ਉਨ੍ਹਾਂ ਦਾ ਲੋਕ ਅਧਾਰ ਹੁਣ ਖ਼ਤਮ ਹੋਣ ਕਿਨਾਰੇ ਹੈ ਜਿਸ ਦੀ ਮਿਸਾਲ ਹਰ ਹਲਕੇ ਵਿਚ ਲੋਕ ਅਕਾਲੀ ਦਲ ਨਾਲ ਧੜਾ ਧੜ ਜੁੜਨ ਤੋਂ ਮਿਲਦੀ ਹੈ ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗੁਨੀਵ ਕੌਰ ਮਜੀਠੀਆ ਦੇ ਸਿਆਸੀ ਸਲਾਹਕਾਰ ਗਗਨਦੀਪ ਸਿੰਘ ਭਕਨਾ ਨੇ ਗੱਲਬਾਤ ਦੌਰਾਨ ਕੀਤਾ | ਭਕਨਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਸੂਬੇ ਦੇ ਹਰ ਹਲਕੇ ਵਿਚ ਪਿੰਡ ਪੱਧਰ 'ਤੇ ਮਜਬੂਤ ਕਰਨ ਲਈ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਉਹ ਪਿੰਡ ਪਿੰਡ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਮਿਹਨਤ ਕਰਨ ਕਿਉਂਕਿ ਸੂਬੇ ਦੇ ਲੋਕ ਹੁਣ ਸੁਖਬੀਰ ਬਾਦਲ ਦੀ ਅਗਵਾਈ 'ਚ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਗਲੀ ਸਰਕਾਰ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਲੋਕ ਅਕਾਲੀ ਸਰਕਾਰ ਵਿਚ ਹੀ ਸੁਰੱਖਿਅਤ ਹਨ ਅਤੇ ਹਰ ਪਖੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਅੱਜ ਵੀ ਲੋਕ ਯਾਦ ਕਰ ਰਹੇ ਹਨ ਕਿਉਂਕਿ ਆਪ ਸਰਕਾਰ ਜੋ ਲੋਕਾਂ ਨੂੰ ਸਹੂਲਤਾਂ ਦੇਣ ਬਾਰੇ ਐਲਾਨ ਕਰ ਰਹੀ ਹੈ ਇਹ ਸਿਰਫ ਬਿਆਨਬਾਜ਼ੀ ਤੱਕ ਹੀ ਸੀਮਤ ਹੈ | ਇਸ ਮੌਕੇ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਜਗਰੂਪ ਸਿੰਘ ਜਗਤਪੁਰ ਬਜਾਜ, ਕੁਲਵਿੰਦਰ ਸਿੰਘ, ਗੁਰਜਿੰਦਰ ਸਿੰਘ ਹੰਯਰਾ, ਜਥੇਦਾਰ ਹਰਪਾਲ ਸਿੰਘ ਬੁੱਟਰ, ਅਮਨਦੀਪ ਸਿੰਘ ਸੰਧੂ, ਪ੍ਰਧਾਨ ਜਸਵੰਤ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਗੋਪੀ ਤੇ ਹੋਰ ਅਕਾਲੀ ਵਰਕਰ ਸ਼ਾਮਲ ਸਨ |